Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਦੁਆਰਾ ਨਾਨਕ ਪਿਆਉ ਤੋਂ ਸ਼੍ਰੀ ਨਨਕਾਣਾ ਸਾਹਿਬ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਸ਼ੰਭੂ ਪੁੱਜਣ 'ਤੇ ਪੰਜਾਬ ਸਰਕਾਰ ਤੇ ਸੰਗਤ ਵੱਲੋਂ ਭਰਵਾਂ ਸਵਾਗਤ

ਫੁੱਲਾਂ ਨਾਲ ਲੱਦੀ ਪਾਲਕੀ ਸਾਹਿਬ ਤੇ ਪੰਜ ਪਿਆਰਿਆਂ 'ਤੇ ਸੰਗਤ ਨੇ ਕੀਤੀ ਫੁੱਲਾਂ ਦੀ ਵਰਖਾ

5 Dariya News

5 Dariya News

5 Dariya News

ਸ਼ੰਭੂ/ਰਾਜਪੁਰਾ , 28 Oct 2019

Last updated on: Oct 28, 2019, 00:00 IST

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਦਿੱਲੀ ਦੇ ਗੁਰਦੁਆਰਾ ਸ਼੍ਰੀ ਨਾਨਕ ਪਿਆਉ ਤੋਂ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਲਈ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਰਾਜਪੁਰਾ-ਅੰਬਾਲਾ ਜੀ.ਟੀ. ਰੋਡ ਰਾਹੀਂ ਪੰਜਾਬ ਪੁੱਜਣ 'ਤੇ ਅੱਜ ਸ਼ਾਮ ਸ਼ੰਭੂ ਵਿਖੇ ਪੰਜਾਬ ਸਰਕਾਰ ਅਤੇ ਸੰਗਤ ਵੱਲੋਂ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ 'ਚ ਭਰਵਾਂ ਸਵਾਗਤ ਕੀਤਾ ਗਿਆ। ਪਾਲਕੀ ਸਾਹਿਬ ਨੂੰ ਪਟਿਆਲਾ ਪੁਲਿਸ ਪਾਰਟੀ ਅਤੇ ਪੁਲਿਸ ਬੈਂਡ ਨੇ ਸਲਾਮੀ ਦੇ ਕੇ ਸਵਾਗਤ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਗਰ ਕੀਰਤਨ 'ਚ ਸ਼ਾਮਲ ਪਾਲਕੀ ਸਾਹਿਬ ਤੇ ਸੰਗਤ ਦੇ ਦਰਸ਼ਨ ਦਿਦਾਰੇ ਕਰਦਿਆਂ ਪੰਜਾਬ ਸਰਕਾਰ ਵੱਲੋਂ ਹਾਰਦਿਕ ਸਵਾਗਤ ਕੀਤਾ। ਇਸ ਮੌਕੇ ਸਾਬਕਾ ਐਮ.ਪੀ. ਸ੍ਰੀ ਪਵਨ ਬਾਂਸਲ, ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਰਾਜਪੁਰਾ ਦੇ ਵਿਧਾਇਕ ਸ਼੍ਰੀ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਵਿਧਾਇਕ ਸ਼੍ਰੀ ਮਦਨ ਲਾਲ ਜਲਾਲਪੁਰ, ਐਮ.ਐਲ.ਏ. ਸ. ਰਜਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੀ ਉਨ੍ਹਾਂ ਦੇ ਨਾਲ ਸਨ।ਮਹਾਨ ਨਗਰ ਕੀਰਤਨ ਦੇ ਸਵਾਗਤ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੂਹ ਜਗਤ ਦੇ ਸਰਬ ਸਾਂਝੇ ਰਹਿਬਰ ਹੋਏ ਹਨ ਅਤੇ ਉਨ੍ਹਾਂ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਸਮੇਤ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਦੁਨੀਆਂ ਨੂੰ ਇੱਕ ਨਵਾਂ ਰਸਤਾ ਦਿਖਾਇਆ ਸੀ।ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਸਾਹਿਬ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ 'ਤੇ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ਉਲੀਕੇ ਸਨ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦਾ 550 ਸਾਲਾ ਉਤਸਵ ਸਾਡੇ ਜੀਵਨ ਵਿੱਚ ਆਇਆ ਹੈ।

ਸਮੂਹ ਪੰਥਕ ਜਥੇਬੰਦੀਆਂ ਤੇ ਸ੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਇਸ ਮਹਾਨ ਨਗਰ ਕੀਰਤਨ ਬਾਰੇ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਸਰਨਾ ਅਤੇ ਸ. ਹਰਵਿੰਦਰ ਸਿੰਘ ਸਰਨਾ ਨੇ ਦੱਸਿਆ ਕਿ ਇਸ ਨਗਰ ਕੀਰਤਨ 'ਚ ਪਾਲਕੀ ਸਾਹਿਬ ਦੇ ਨਾਲ 60 ਬੱਸਾਂ ਤੇ 300 ਦੇ ਕਰੀਬ ਕਾਰਾਂ ਵਿੱਚ ਸ਼ਾਮਲ ਸੰਗਤ ਦਾ ਠਹਿਰਾਉ ਅੱਜ ਰਾਤ ਲੁਧਿਆਣਾ ਵਿਖੇ ਹੋਵੇਗਾ।ਸ. ਸਰਨਾ ਨੇ ਕਿਹਾ ਕਿ ਮਹਾਨ ਨਗਰ ਕੀਰਤਨ 29 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਤੇ 30 ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਸ਼ਰਾਮ ਕਰਕੇ 31 ਅਕਤੂਬਰ ਨੂੰ ਵਾਹਘਾ/ਅਟਾਰੀ ਸਰਹੱਦ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਪੁੱਜੇਗਾ ਅਤੇ 31 ਅਕਤੂਬਰ ਤੋਂ 6 ਨਵੰਬਰ ਤੱਕ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਦਿਦਾਰੇ ਕਰਦਿਆਂ ਕੀਰਤਨ ਸਮਾਗਮ ਸਜਾਏ ਜਾਣਗੇ।ਮਹਾਨ ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤ ਲਈ ਸਜਾਵਟੀ ਗੇਟ ਸਮੇਤ ਲੰਗਰ ਆਦਿ ਦੇ ਹੋਰ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਸਨ। ਇਸ ਮੌਕੇ ਸਮੁੱਚਾ ਇਲਾਕਾ ਪੂਰੇ ਜਾਹੋ ਜਲਾਲ ਨਾਲ ਖ਼ਾਲਸਾਈ ਰੰਗ ਵਿੱਚ ਰੰਗਿਆ ਗਿਆ ਸੀ। ਗੁਰੂ ਗ੍ਰੰਥ ਸਾਹਿਬ ਦੀ ਸੁੰਦਰ ਪਾਲਕੀ 'ਤੇ ਫੁੱਲਾਂ ਦੀ ਵਰਖਾ ਕਰਦਿਆਂ ਭਾਰੀ ਉਤਸ਼ਾਹ ਨਾਲ ਜੈਕਾਰੇ ਲਗਾਉਂਦੀ ਹੋਈ ਸੰਗਤ ਦਾ ਜੋਸ਼ ਦੇਖਿਆਂ ਹੀ ਬਣਦਾ ਸੀ। ਢਾਡੀ ਜਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਦੋਂਕਿ ਵੱਖ-ਵੱਖ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ।ਇਸ ਤੋਂ ਪਹਿਲਾਂ ਬਾਬਾ ਨਰਿੰਦਰ ਸਿੰਘ ਅਲੌਹਰਾਂ ਸਾਹਿਬ, ਗਿਆਨੀ ਸੁਖਦੇਵ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਸੁਖਵਿੰਦਰ ਸਿੰਘ ਅਲੌਹਰਾਂ, ਬਾਬਾ ਪ੍ਰੀਤਮ ਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਭਗਵੰਤ ਸਿੰਘ ਢੀਂਡਸਾ ਵਾਲੇ, ਬਾਬਾ ਸਵਰਨ ਸਿੰਘ ਸੈਦਖੇੜੀ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ, ਨਗਰ ਨਿਗਮ ਪਟਿਆਲਾ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ੍ਰੀ ਯੋਗਿੰਦਰ ਸਿੰਘ ਯੋਗੀ, ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਬੀਬੀ ਗੁਰਮੀਤ ਕੌਰ ਕੰਬੋਜ, ਬੀਬੀ ਅਮਰਜੀਤ ਕੌਰ ਜਲਾਲਪੁਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਹਿਲਾ ਕਾਂਗਰਸ ਬੀਬੀ ਕਿਰਨ ਢਿੱਲੋਂ, ਸ੍ਰੀ ਕੇ.ਕੇ. ਸਹਿਗਲ, ਸ. ਰਣਜੀਤ ਸਿੰਘ ਨਿੱਕੜਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਰਾਜਪੁਰਾ ਨਗਰ ਕੌਂਸਲ ਪ੍ਰਧਾਨ ਸ੍ਰੀ ਨਰਿੰਦਰ ਸ਼ਾਸਤਰੀ, ਗਗਨਦੀਪ ਸਿੰਘ ਜੌਲੀ ਜਲਾਲਪੁਰ, ਐਸ.ਪੀ. ਡੀ. ਸ. ਹਰਮੀਤ ਸਿੰਘ ਹੁੰਦਲ, ਐਸ.ਪੀ. ਟ੍ਰੈਫਿਕ ਸ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਰਾਜਪੁਰਾ ਸ਼੍ਰੀ ਸ਼ਿਵ ਕੁਮਾਰ, ਡੀ.ਐਸ.ਪੀ. ਸ੍ਰੀ ਕੇ.ਕੇ. ਪਾਂਥੇ, ਡੀ.ਐਸ.ਪੀ. ਰਾਜਪੁਰਾ ਸ. ਅਕਾਸ਼ਦੀਪ ਸਿੰਘ ਔਲਖ, ਡੀ.ਐਸ.ਪੀ. ਘਨੌਰ ਸ਼੍ਰੀ ਮਨਪ੍ਰੀਤ ਸਿੰਘ, ਈ.ਓ. ਰਾਜਪੁਰਾ ਸ਼੍ਰੀ ਰਵਨੀਤ ਸਿੰਘ, ਬੀ.ਡੀ.ਪੀ.ਓ. ਸ਼ੰਭੂ ਸਰਬਜੀਤ ਕੌਰ ਸਮੇਤ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਸੰਗਤ ਵੀ ਹਾਜ਼ਰ ਸੀ।ਇਸ ਤੋਂ ਪਹਿਲਾਂ ਬਾਬਾ ਨਰਿੰਦਰ ਸਿੰਘ ਅਲੌਹਰਾਂ ਸਾਹਿਬ, ਗਿਆਨੀ ਸੁਖਦੇਵ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਸੁਖਵਿੰਦਰ ਸਿੰਘ ਅਲੌਹਰਾਂ, ਬਾਬਾ ਪ੍ਰੀਤਮ ਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਭਗਵੰਤ ਸਿੰਘ ਢੀਂਡਸਾ ਵਾਲੇ, ਬਾਬਾ ਸਵਰਨ ਸਿੰਘ ਸੈਦਖੇੜੀ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

 

Tags: 550th Prakash Purab , VP Singh Badnore , Parneet Kaur , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD