Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੌਮਾਂਤਰੀ ਨਗਰ ਕੀਰਤਨ ਦਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਵਾਗਤ

5 Dariya News

5 Dariya News

5 Dariya News

ਫ਼ਰੀਦਕੋਟ , 30 Oct 2019

Last updated on: Oct 30, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹਜੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਫ਼ਰੀਦਕੋਟ ਵਿਖੇ ਠਹਿਰਾਅ ਉਪਰੰਤ ਅੱਜ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ. ਕੁਸ਼ਲਦੀਪ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਵੱਲੋਂ ਹਜ਼ਾਰਾਂ ਸੰਗਤਾਂ ਦੀ ਮੌਜੂਦਗੀ ਵਿਚ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਪੁਲਿਸ ਦੇ ਬੈਂਡ ਦੀ ਧੁਨਾਂ ਅਤੇ ਜੈਕਾਰਿਆਂ ਨਾਲ ਸੁਆਗਤ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ. ਮਨਜੀਤ ਸਿੰਘ ਢੇਸੀ ਵੀ ਹਾਜ਼ਰ ਸਨ।ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਉਨ੍ਹਾਂ ਦੀ ਧਰਮ ਪਤਨੀ ਮੈਡਮ ਅਮਨਜੋਤ ਕੌਰ ਢਿੱਲੋਂ, ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਵੱਲੋਂ ਗੁਰੂ ਸਾਹਿਬ ਨੂੰ ਸੁੰਦਰ ਬਸਤਰ ਭੇਂਟ ਕੀਤੇ ਅਤੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਹਜ਼ਾਰਾਂ ਸੰਗਤਾਂ ਦੀ ਹਾਜ਼ਰੀ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਪਵਿੱਤਰ ਖੜਾਵਾਂ, ਵੱਟਿਆਂ ਤੇ ਹੋਰ ਪਵਿੱਤਰ ਸ਼ਾਸ਼ਤਰਾਂ ਤੇ ਦੁਰਲੱਭ ਨਿਸ਼ਾਨੀਆਂ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫ਼ਲਾ ਕੀਤਾ। ਇਸ ਮੌਕੇ ਟਿੱਲਾ ਬਾਬਾ ਫ਼ਰੀਦ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਖਾਲਸਾ ਨੇ ਵੀ ਆਪਣੀ ਹਾਜ਼ਰ ਲੁਆ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ।ਕੌਮਾਂਤਰੀ ਨਗਰ ਕੀਰਤਨ ਮੌਕੇ ਪੈਰਾ ਗਲਾਈਡਰ ਰਾਹੀਂ ਸੰਗਤਾਂ ਤੇ ਫੁੱਲ, ਪੱਤੀਆਂ ਦੀ ਵਰਖਾ ਕੀਤੀ ਗਈ ਅਤੇ ਗੱਤਕਾ ਟੀਮਾਂ ਵੱਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ। ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ, ਸਮਾਜਸੇਵੀ ਸੰਸਥਾਵਾਂ ਵੱਲੋਂ ਸੰਗਤਾਂ ਲਈ ਵੱਡੀ ਗਿਣਤੀ ਵਿਚ ਲੰਗਰ ਲਗਾਏ ਗਏ ਸਨ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਡੋਡ ਰਾਹੀਂ ਦਾਖਲ ਹੋਇਆ ਕੌਮਾਤਰੀ ਨਗਰ ਕੀਰਤਨ ਫ਼ਰੀਦਕੋਟ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਠਹਿਰਾਅ ਉਪਰੰਤ ਗੁਰਦੁਆਰਾ ਜਾਮਣੀ ਸਾਹਿਬ ਫਿਰੋਜ਼ਪੁਰ ਲਈ ਰਵਾਨਾ ਹੋ ਗਿਆ।  

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD