Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕਰਵਾਇਆ ਵਾਤਾਵਰਨ ਬਚਾਓ ਸੈਮੀਨਾਰ

ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਵੀ ਹੋਈ ਵਿਚਾਰ

5 Dariya News

5 Dariya News

5 Dariya News

ਸ੍ਰੀ ਆਨੰਦਪੁਰ ਸਾਹਿਬ , 31 Oct 2019

Last updated on: Oct 31, 2019, 00:00 IST

ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਾਤਾ ਨਨਕੀ ਨਿਵਾਸ ਦੇ ਇਕੱਤਰਤਾ ਹਾਲ ਵਿਖੇ ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਓ ਸੈਮੀਨਾਰ ਕਰਵਾਇਆ ਗਿਆ।

ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸੈਮੀਨਾਰ ਵਿੱਚ ਮੁੱਖ ਤੌਰ ਤੇ ਜਨਰਲ ਸਕੱਤਰ ਪ੍ਰੀਤਮ ਸਿੰਘ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਜੈ ਸਿੰਘ ਛਿੱਬਰ ਉਚੇਚੇ ਤੌਰ ਤੇ ਪਹੁੰਚੇ।ਇਸ ਸੈਮੀਨਾਰ ਦੌਰਾਨ ਪ੍ਰਧਾਨ ਬਲਵਿੰਦਰ ਜੰਮੂ ਨੇ ਦੱਸਿਆ ਕਿ ਬਾਬਾ ਨਾਨਕ ਨੇ 5 ਸਦੀਆਂ ਪਹਿਲਾਂ ਹੀ ਵਾਤਾਵਰਨ ਦੀ ਸੰਭਾਲ ਲਈ ਗੱਲ ਕਰਦੇ ਹੋਏ ਆਪਣਾ ਫਲਸਫਾ ਦਿੱਤਾ ਸੀ। ਇਹੀ ਨਹੀਂ ਰੱਬੀ ਨੂਰ ਬਾਬਾ ਨਾਨਕ ਨੇ ਪਾਣੀ, ਹਵਾ, ਧਰਤੀ ਦੀ ਗੱਲ ਆਪਣੀ ਬਾਣੀ ਦੇ ਵਿੱਚ ਕਰਕੇ ਅੱਜ ਦੇ ਸਮੇਂ ਵਿੱਚ ਵਿਸਫੋਟਕ ਰੂਪ ਧਾਰਨ ਕਰ ਚੁੱਕੇ ਪ੍ਰਦੂਸ਼ਣ ਤੋਂ ਬਚਣ ਲਈ ਸੁਚੇਤ ਕੀਤਾ ਸੀ। ਪਰ ਮਨੁੱਖ ਆਪਣੀਆਂ ਲੋੜਾਂ ਦੀ ਪੂਰਤੀ ਲਈ ਲਗਾਤਾਰ ਕੁਦਰਤੀ ਸੋਮਿਆਂ ਦਾ ਦੁਰਉਪਯੋਗ ਕਰਦਾ ਆ ਰਿਹਾ ਹੈ। ਜਿਸ ਕਰਕੇ ਸਾਨੂੰ ਗੰਭੀਰ ਚੁਣੋਤੀਆਂ ‘ਚੋ ਗੁਜ਼ਰਨਾ ਪੈ ਰਿਹਾ ਹੈ।ਇਸ ਮੌਕੇ ਉਨ੍ਹਾਂ ਜਿੱਥੇ ਪੱਤਰਕਾਰਾਂ ਦੀਆਂ ਸਮੱਸਿਆਵਾਂ ‘ਤੇ ਵਿਸ਼ੇਸ਼ ਤੌਰ ਤੇ ਵਿਚਾਰਾਂ ਕੀਤੀਆਂ ਉੱਥੇ ਹੀ ਸਟਰਿੰਗਰਾਂ ਲਈ ਵੀ ਸਰਕਾਰ ਦੀ ਬੀਮਾ ਯੋਜਨਾ ਤੇ ਪੈਨਸ਼ਨ ਸਕੀਮ ਲਈ ਯਤਨ ਲਗਾਤਾਰ ਜਾਰੀ ਰੱਖਣ ਦੀ ਗੱਲ ਕਹੀ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਯੂਨੀਅਨ ਦੇ ਪ੍ਰਧਾਨ ਸਣੇ ਹੋਰ ਅਹੁਦੇਦਾਰਾਂ ਅਤੇ ਪਹੁੰਚੇ ਪੱਤਰਕਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਨੂੰ ਵੀ ਅੱਜ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਾਰੇ ਪਲਾਸਟਿਕ ਦੀ ਵਰਤੋ ਨੂੰ ਮੁਕੰਮਲ ਤੌਰ ਤੇ ਬੰਦ ਕਰੀਏ।ਇਸ ਮੌਕੇ ਵਿਨੋਦ ਸ਼ਰਮਾ, ਰਾਜਪਾਲ ਆਂਗਰਾ, ਬਲਵੀਰ ਸੰਧੂ, ਹਰਦੀਪ ਸਿੰਘ ਢੀਂਡਸਾ, ਸੁਭਾਸ਼ ਸ਼ਰਮਾ, ਸੁਖਵਿੰਦਰ ਪਾਲ ਸਿੰਘ ਸੁੱਖੂ, ਸੁਰਿੰਦਰ ਸੋਨੀ, ਹਰੀਸ਼ ਕਾਲੜਾ, ਰਜਿੰਦਰ ਧੀਮਾਨ, ਨਰਿੰਦਰ ਪ੍ਰਕਾਸ਼ ਨੱਡਾ, ਕੁਲਦੀਪ ਕੁਮਾਰ ਕਲਵਾਂ, ਜਗਦੇਵ ਸਿੰਘ ਦਿਲਬਰ, ਮਨਪ੍ਰੀਤ ਮਿੰਟੂ,ਦਵਿੰਦਰ ਪਾਲ ਸਿੰਘ ਸਣੇ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਵੀ ਹਾਜ਼ਰ ਸੀ।

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD