Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ : ਵਿਨੀ ਮਹਾਜਨ

ਪਰਾਲੀ ਨੂੰ ਸਾੜਨ ਕਰਕੇ ਹੋ ਰਹੇ ਲੋਕਾਂ ਦੀ ਸਿਹਤ ਦੇ ਨੁਕਸਾਨ ਸਬੰਧੀ ਸੈਮੀਨਾਰ ਦਾ ਆਯੋਜਨ

5 Dariya News

5 Dariya News

5 Dariya News

ਲੁਧਿਆਣਾ , 31 Oct 2019

Last updated on: Oct 31, 2019, 00:00 IST

ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਪੰਜਾਬ ਨੇ ਅੱਜ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਸਮਝਦੇ ਹੋਏ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਦੁਨੀਆਂ ਵਿੱਚ ਮਿਹਨਤਕਸ਼ ਦੇ ਤੌਰ 'ਤੇ ਜਾਣੇ ਜਾਂਦੇ ਹਨ।ਉਨ੍ਹਾਂ ਇਹ ਗੱਲ ਪਰਾਲੀ ਨੂੰ ਸਾੜਨ ਕਰਕੇ ਹੋ ਰਹੇ ਲੋਕਾਂ ਦੀ ਸਿਹਤ ਦੇ ਨੁਕਸਾਨ ਸਬੰਧੀ ਸੈਮੀਨਾਰ ਵਿੱਚ ਭਾਗ ਲੈਂਦਿਆਂ ਕਹੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਸਾਡੀ ਸਿਹਤ ਖਰਾਬ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਇਸ ਸਬੰਧੀ ਵੱਖ-ਵੱਖ ਸਕੀਮਾਂ ਦਾ ਭਰਪੂਰ ਲਾਭ ਲੈਣ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਹਿੱਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਵਾਲੀ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਦਿੱਤੀ ਜਾ ਰਹੀ ਹੈ। ਜਿਸ ਵਿੱਚ ਕੰਬਾਈਨ ਹਾਰਵੈਸਟਰਾਂ 'ਤੇ ਲੱਗਣ ਵਾਲਾ ਸੁਪਰ ਐਸ ਐਮ ਐਸ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਪੈਡੀ ਸਟਰਾਅ ਮਲਚਰ, ਰਿਵਰਸੀਬਲ ਹਾਈਡਰੌਲਿਕ ਐਮ.ਬੀ.ਪਲਾਓ ਆਦਿ ਸ਼ਾਮਿਲ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਹੈ। ਇਸ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਹੈ, ਜਿਸ ਦਾ ਜ਼ਿਲ੍ਹਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਹੈ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਐਪਲੀਕੇਸ਼ਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਲਾਂਚ ਕੀਤਾ ਸੀ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ 'ਤੇ ਜ਼ਿਲ੍ਹਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ 'ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ।ਸ੍ਰੀ ਅਗਰਵਾਲ ਨੇ ਦੱਸਿਆ ਕਿ ਲੋੜਵੰਦ ਕਿਸਾਨ ਇਸ ਐਪਲੀਕੇਸ਼ਨ 'ਤੇ ਲੋੜੀਂਦੀ ਮਸ਼ੀਨ ਬਾਰੇ ਸਰਚ ਕਰ ਸਕਦਾ ਹੈ, ਜਿਸ 'ਤੇ ਉਸਨੂੰ ਉਸਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ। ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸਦੇ ਮਾਲਕ ਦਾ ਨਾਮ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ, ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸੰਬੰਧਤ 3000 ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਪੱਧਰ 'ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ।ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਬਲਦੇਵ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ।ਇਸ ਮੌਕੇ ਡਾ. ਸ਼ਵਿੰਦਰ ਸਿੰਘ, ਪ੍ਰੋਫੈਸਰ, ਸੀ.ਐਮ.ਸੀ. ਹਸਪਤਾਲ ਅਤੇ ਅਗਾਂਹਵਧੂ ਕਿਸਾਨ ਸ਼੍ਰੀ ਜਗਦੇਵ ਸਿੰਘ ਭਮੱਦੀ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।

 

Tags: Vinny Mahajan , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD