Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀ ਵਿਜੀਲੈਂਸ ਬਿਓਰੋ ਵੱਲੋਂ ਸਨਮਾਨਿਤ

ਬੀ.ਕੇ. ਉੱਪਲ ਨੇ ਸੌਂਪੇ ਪ੍ਰਸੰਸਾ ਪੱਤਰ

5 Dariya News

5 Dariya News

5 Dariya News

ਚੰਡੀਗੜ੍ਹ , 01 Nov 2019

ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸਟਾਚਾਰ ਵਿਰੁੱਧ ਵਿੱਢੇ ਯਤਨਾਂ ਨੂੰ ਹੋਰ ਉਤਸਾਹਿਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ.ਨਗਰ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਦੇ ਦੋ ਵਿਦਿਆਰਥੀਆਂ ਸਮੇਤ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਅਦਾਲਤਾਂ ਵਿੱਚ ਭ੍ਰਿਸਟ ਸਰਕਾਰੀ ਅਧਿਕਾਰੀ/ਕਰਮਚਾਰੀਆਂ ਵਿਰੁੱਧ ਸਫਲ ਮੁਕੱਦਮੇ ਚਲਾਉਣ ਲਈ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ ਸਮਾਜ ਸੇਵਕ ਕਾਫੀ ਮਹੱਤਵਪੂਰਨ ਸਿੱਧ ਹੋਏ ਹਨ। ਉਨ੍ਹਾਂ ਅਜਿਹੇ ਸੁਚੇਤਕ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸੇ ਉਤਸਾਹ ਅਤੇ ਭਾਵਨਾ ਨਾਲ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਸੰਬੰਧੀ ਆਪਣਾ ਕਾਰਜ ਜਾਰੀ ਰੱਖਣ।ਇੰਨਾ ਸੁਚੇਤਕਾਂ ਦੀ ਸਲਾਘਾ ਕਰਦਿਆਂ ਵਿਜੀਲੈਸ ਮੁਖੀ ਨੇ ਕਿਹਾ ਕਿ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਇਸ ਕਾਰਜ ਵਿੱਚ ਤੁਹਾਡੀ ਵੱਡੀ ਵਿਅਕਤੀਗਤ ਦਲੇਰੀ ਭ੍ਰਿਸਟਾਚਾਰ ਮੁਕਤ ਭਾਰਤ ਨੂੰ ਯਕੀਨੀ ਬਣਾਉਣ ਸਬੰਧੀ ਫਰਜਾਂ ਪ੍ਰਤੀ ਸਲਾਘਾਯੋਗ ਵਚਨਬੱਧਤਾ ਪ੍ਰਗਟਾਉਂਦੀ ਹੈ।ਸਮਾਜ 'ਚੋਂ ਭ੍ਰਿਸਟਾਚਾਰ ਨੂੰ ਖਤਮ ਕਰਨ ਲਈ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਓਰੋ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨ ਬਿਓਰੋ ਅਤੇ ਆਮ ਲੋਕਾਂ ਵਿਚਲੇ ਪਾੜੇ ਨੂੰ ਦੂਰ ਕਰਨ ਵਿੱਚ ਸਹਾਈ  ਹੋਣਗੇ।ਉਹਨਾਂ ਅੱਗੇ ਕਿਹਾ ਕਿ ਸਮਾਜ ਵਿੱਚੋਂ ਭ੍ਰਿਸਟਾਚਾਰ ਖਤਮ ਕਰਨ ਲਈ ਸੁਚੇਤਕ ਲੋਕ ਬਿਓਰੋ ਲਈ ਕਾਫੀ ਸਹਾਈ ਸਿੱਧ ਹੋਏ ਹਨ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ ਕਿਸੇ ਵੀ ਸਫਲ ਮੁਹਿੰਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਅਹਿਮ ਹੁੰਦੀ ਹੈ। ਉਹਨਾਂ ਆਪਣੇ ਸਾਰੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਭ੍ਰਿਸਟਾਚਾਰ ਖਿਲਾਫ ਜਾਰੀ ਯਤਨਾਂ ਨੂੰ ਇੱਕ ਲੋਕ ਲਹਿਰ ਬਣਾ ਦਿੱਤਾ ਹੈ।ਇਸ ਸਮਾਗਮ ਦੌਰਾਨ ਸਨਮਾਨਿਤ ਕੀਤੇ ਗਏ ਸੁਚੇਤਕਾਂ ਵਿਚ ਬਠਿੰਡਾ ਤੋਂ ਖੁਸਕਰਨ ਸਿੰਘ, ਮੋਗਾ ਤੋਂ ਸੁਬੇਗ ਸਿੰਘ, ਲੁਧਿਆਣਾ ਤੋਂ ਜਗਜੀਤ ਸਿੰਘ ਅਤੇ ਰਣਜੀਤ ਸਿੰਘ, ਰੋਪੜ ਤੋਂ ਸੁਰਿੰਦਰ ਕੁਮਾਰ, ਪਟਿਆਲਾ ਤੋਂ ਪਵਨ ਕੁਮਾਰ ਅਤੇ ਗੁਰਜੀਤ ਸਿੰਘ, ਮੁਕਤਸਰ ਸਾਹਿਬ ਤੋਂ ਮਹਿੰਗਾ ਸਿੰਘ, ਬਠਿੰਡਾ ਤੋਂ ਕੁਲਵਿੰਦਰ ਸਿੰਘ ਅਤੇ ਸੰਦੀਪ ਸਿੰਘ, ਜਲੰਧਰ ਤੋਂ ਜਰਨੈਲ ਸਿੰਘ ਅਤੇ ਲਲਿਤ ਕੁਮਾਰ ਅਤੇ ਗੁਰਦਾਸਪੁਰ ਤੋਂ ਦੀਪ ਕੁਮਾਰ ਸ਼ਾਮਲ ਹਨ।ਇਸੇ ਤਰ੍ਹਾਂ ਹੁਸਆਿਰਪੁਰ ਤੋਂ ਸੋਮਾ ਦੇਵੀ, ਵਰਿੰਦਰ ਕੁਮਾਰ ਅਤੇ ਮੱਖਣ ਸਿੰਘ, ਮੋਹਾਲੀ ਤੋਂ ਜੋਗਿੰਦਰ ਸਿੰਘ, ਮਾਨਸਾ ਤੋਂ ਰਾਜਪ੍ਰੀਤ ਸਿੰਘ, ਫਤਹਿਗੜ੍ਹ ਸਾਹਿਬ ਤੋਂ ਡਾ: ਕੁਲਦੀਪ ਸਿੰਘ ਦੀਪ ਅਤੇ ਬੇਅੰਤ ਸਿੰਘ, ਤਰਨ ਤਾਰਨ ਤੋਂ ਮਨਜੀਤ ਸਿੰਘ ਸਮੇਤ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦਵਿੰਦਰਪਾਲ ਸਿੰਘ, ਦੇਵ ਪ੍ਰਕਾਸ ਸਰਮਾ ਸ਼ਾਮਲ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੀਲੈਂਸ ਬਿਓਰੋ ਦੇ ਡਾਇਰੈਕਟਰ ਐਲ.ਕੇ. ਯਾਦਵ, ਆਈ.ਜੀ. ਆਰਥਿਕ ਅਪਰਾਧ ਵਿੰਗ ਵੀ.ਬੀ. ਮੋਹਨੀਸ ਚਾਵਲਾ ਅਤੇ ਵਿਜੀਲੈਂਸ ਬਿਓਰੋ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD