Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਪਰਾਲੀ ਸਾੜਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ : ਕਾਹਨ ਸਿੰਘ ਪੰਨੂ

ਡਾਇਰੈਕਟਰ, ਇਨਵਾਰਨਮੈਂਟ ਐਂਡ ਕਲਾਈਮੇਟ ਚੇਂਜ ਵੱਲੋਂ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 02 Nov 2019

ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿਹੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਿ਼ੰਮੇਵਾਰੀ ਸੌਂਪੀ ਗਈ ਹੈ, ਉਹ ਆਪਣੀ ਜਿ਼ੰਮੇਵਾਰੀ ਤਨਦੇਹੀ ਨਾਲ ਨਿਭਾਉਣ। ਪਰਾਲੀ ਨੂੰ ਅੱਗ ਲਾਏ ਜਾਣ ’ਤੇ ਸਬੰਧਤ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਨਾਲ ਅਧਿਕਾਰੀ ਤੇ ਕਰਮਚਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਵੀ ਕਰਦੇ ਰਹਿਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ, ਇਨਵਾਰਨਮੈਂਟ ਐਂਡ ਕਲਾਈਮੇਟ ਚੇਂਜ ਸ੍ਰੀ ਕਾਹਨ ਸਿੰਘ ਪੰਨੂ ਨੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਸਬੰਧੀ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ‌ਅਧਿਕਾਰੀਆਂ ਨਾਲ ਮੀ‌ਟਿੰਗ ਦੌਰਾਨ ਕੀਤਾ। ਮੀਟਿੰਗ ਉਪਰੰਤ ਸ. ਪੰਨੂ ਨੇ ਜਿ਼ਲ੍ਹੇ ਦੇ ਦੌਰੇ ਦੌਰਾਨ ਪਰਾਲੀ ਨੂੰ ਅੱਗ ਲਾ ਰਹੇ ਪਿੰਡ ਬਦੀਨਪੁਰ ਦੇ ਕਿਸਾਨ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ। ਇਸ ਕਿਸਾਨ ਨੂੰ ਜੁਰਮਾਨਾ ਕੀਤਾ ਗਿਆ ਤੇ ਉਸ ਖਿਲਾਫ ਐਫ.ਆਈ.ਆਰ. ਵੀ ਦਰਜ ਕਰਵਾਈ ਗਈ ਹੈ। ਸ. ਪੰਨੂ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਜਿਸ ਦੀ ਵਰਤੋਂ ਕਰਦਿਆਂ ਕਿਸਾਨ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ। ਜਿ਼ਕਰਯੋਗ ਹੈ ਕਿ ਹੁਣ ਤੱਕ ਜਿ਼ਲ੍ਹੇ ਵਿੱਚ ਚਾਰ ਕਿਸਾਨਾਂ ਖਿਲਾਫ ਐਫ.ਆਈ.ਆਰ ਦਰਜ ਕੀਤੀ ਜਾ ਚੁੱਕੀਆਂ ਹਨ।ਮੰਡੀ ਗੋਬਿੰਦੜ੍ਹ ਵਿਖੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਸ਼਼੍ਰੀ ਪੰਨੂ ਨੇ ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਦੱਸਿਆ ਕਿ ਮੰਡੀ ਗੋਬਿੰਦੜ੍ਹ ਦੀਆਂ ਸਨਅਤੀ ਇਕਾਈਆਂ ਪ੍ਰਦਸ਼ੂਣ ਕੰਟਰੋਲ ਕਰਨ ਲਈ ਵਿਸ਼ੇਸ਼ ਯੰਤਰ (ਸਾਈਡ ਹੁੱਡ ਸਕਸ਼ਨ ਵਿਦ ਬੈਗ ਫਿਲਟਰ ਹਾਊਸ) ਲਾਏ ਗਏ ਹਨ, ਜਿਨ੍ਹਾਂ ਸਦਕਾ ਸਨਅਤੀ ਇਕਾਈਆਂ ਵਿੱਚੋਂ ਨਿਕਲਦੀ ਧੂੜ ਵਿੱਚ ਵੱਡੇ ਪੱਧਰ ਉਤੇ ਕਮੀ ਆਈ ਹੈ। ਇਸ ਦੇ ਨਾਲ-ਨਾਲ ਸਾਰੀਆਂ ਸਨਅਤੀ ਇਕਾਈਆਂ ਵੱਲੋਂ ਕੋਲੇ ਦੀ ਥਾਂ ਪਾਈਪਡ ਨੈਚੂਰਲ ਗੈਸ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਨਾਉਣ ਲਈ ਪੰਜਾਬ ਸਰਕਾਰ ਨੇ ਪਾਈਪਡ ਨੈਚੂਰਲ ਗੈਸ ’ਤੇ ਟੈਕਸ 14.3 ਫ਼ੀਸਦ ਤੋਂ ਘਟਾ ਕੇ 03 ਫੀਸਦ ਕੀਤਾ ਹੈ।  

ਇਸ ਤੋਂ ਇਲਾਵਾ ਇਸ ਗੈਸ ਦੀ ਵਰਤੋਂ ਸਬੰਧੀ ਜੇਕਰ ਸਨਅਤੀ ਇਕਾਈਆਂ ਨੂੰ ਕੋਈ ਮੁਸ਼ਕਲ ਦਰਪੇਸ਼ ਹੈ ਤਾਂ ਸਰਕਾਰ ਉਸ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰੇਗੀ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮੰਡੀ ਗੋਬਿੰਦੜ੍ਹ ਦੀ ਤਲਵਾੜਾ ਰੋਡ ਸਮੇਤ ਜਿੰਨੀਆਂ ਵੀ ਸੜਕਾਂ ਦਾ ਨਵਨਿਰਮਾਣ ਜਾਂ ਵਿਸੇ਼ਸ਼ ਮੁਰੰਮਤ ਹੋਣ ਵਾਲੀ ਹੈ, ਉਹ ਕਰਵਾਈ ਜਾਵੇ। ਇਸ ਨਾਲ ਸੜਕਾਂ ਤੋਂ ਉਡਦੀ ਧੂੜ ਕਾਰਨ ਹੁੰਦੇ ਪ੍ਰਦੂਸ਼ਣ ਵਿੱਚ ਕਮੀ ਆਏਗੀ ਅਤੇ ਲੋਕਾਂ ਨੂੰ ਵੀ ਆਵਾਜਾਈ ਸਬੰਧੀ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ। ਸ਼੍ਰੀ ਪੰਨੂ ਨੇ ਕਿਹਾ ਕਿ ਮੰਡੀ ਗੋਬਿੰਦੜ੍ਹ ਦੀਆਂ ਸਨਅਤੀ ਇਕਾਈਆਂ ਵਿਖੇ ਵਿਸ਼ੇਸ਼ ਯੋਜਨਾ ਤਹਿਤ ਬੂਟੇ ਲਾਏ ਜਾਣਗੇ। ਇਹ ਬੂਟੇ ਲਾਉਣ ਲਈ ਪਹਿਲਾਂ ਸਨਅਤੀ ਇਕਾਈਆਂ ਦਾ ਦੌਰਾ ਕਰ ਕੇ ਥਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਹਾਲਾਤ ਮੁਤਾਬਕ ਬੂਟਿਆਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਇਹ ਮੁਹਿੰਮ ਕੇਵਲ ਬੂਟੇ ਲਾਉਣ ਤੱਕ ਸੀਮਤ ਨਾ ਰਹੇ ਤੇ ਲਾਏ ਜਾਣ ਵਾਲੇ ਬੂਟੇ ਦਰਖ਼ਤ ਬਣਨ ਤੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਵੇ।ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਸਿਰੇ ਨਹੀਂ ਚੜ੍ਹ ਸਕਦੀ। ਇਸ ਲਈ ਲੋਕਾਂ, ਖਾਸਕਰ ਕੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਸਨਅਤਕਾਰਾਂ ਨੇ ਆਪਣੀਆਂ ਮੁਸ਼ਕਲਾਂ ਵੀ ਦੱਸੀਆਂ, ਜਿਨ੍ਹਾਂ ਸਬੰਧੀ ਸ੍ਰੀ ਪੰਨੂ ਨੇ ਹੱਲ ਦਾ ਭਰੋਸਾ ਦਿੱਤਾ।ਇਸ ਮੌਕੇ ਚੀਫ ਕਨਜ਼ਰਵੇਟਰ ਆਫ਼ ਫੌਰੈਸਟ ਸ਼੍ਰੀ ਸੌਰਵ ਗੁਪਤਾ, ਪੰਜਾਬ ਪ੍ਰਦਸ਼ੂਣ ਕੰਟਰੋਲ ਬੋਰਡ ਦੇ ਚੀਫ ਇੰਜਨੀਅਰ ਸ਼੍ਰੀ ਪਰਦੀਪ ਗੁਪਤਾ, ਐਸ.ਈ. ਰਾਜੀਵ ਸ਼ਰਮਾ, ਐਕਸੀਅਨ ਵਿਜੈ ਕੁਮਾਰ, ਡੀ.ਐਫ.ਓ. ਹਰਭਜਨ ਸਿੰਘ  ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਸਨਅਤਕਾਰ ਹਾਜ਼ਰ ਸਨ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD