Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਸ਼ੇਸ ਤੌਰ ‘ਤੇ ਕੀਤੀ ਸ਼ਿਰਕਤ

5 Dariya News

5 Dariya News

5 Dariya News

ਤਰਨ ਤਾਰਨ , 02 Nov 2019

Last updated on: Nov 02, 2019, 00:00 IST

ਸ੍ਰੀ ਗੂਰੂ ਨਾਨਕ ਦੇਵ ਜੀ ਦੇ ਪਿਤਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਡੇਹਰਾ ਸਾਹਿਬ ਲੁਹਾਰ (ਪੱਠੇਵਿੰਡਪੁਰ) ਵਿਖੇ ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ ਧਾਰਮਿਕ ਸਮਾਗਮਾਂ ਵਿੱਚ ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵੱਲੋਂ ਕਰਵਾਏ ਜਾ ਰਹੇ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦੀ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਤੋਂ ਇਲਾਵਾ ਹੋਰ ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਵੀ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਓਮ ਬਿਰਲਾ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ, ਜਿੰਨ੍ਹਾਂ ਨੂੰ ਸ੍ਰੀ ਗੂਰੂ ਨਾਨਕ ਦੇਵ ਜੀ ਦੇ ਪੁਰਖਿਆਂ ਦੀ ਧਰਤੀ ‘ਤੇ ਸਿਜਦਾ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਕਿਹਾ ਕਿ ਸ੍ਰੀ ਗੂਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਾਰਤ ਵਿੱਚ ਹੀ ਨਹੀਂ, ਬਲਕਿ ਪੂਰੀ ਦੁਨੀਆਂ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਉਹਨਾਂ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੂਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ  ਹਨ।ਇਸ ਮੌਕੇ ਬੋਲਦਿਆਂ ਸੰਸਦੀ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ, ਜਿੰਨ੍ਹਾਂ ਦੇ ਜੀਵਨ ਵਿੱਚ ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗਾ ਸਮਾਂ ਆਇਆ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੜੀ ਸ਼ਰਧਾ ਨਾਲ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸ੍ਰੀ ਗੂਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ ਦੇ ਕਰਵਾਏ ਜਾ ਰਹੇ ਵਿਸ਼ੇਸ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼੍ਰੀ ਸ੍ਰੀ ਗੂਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ 11 ਪਿੰਡਾਂ ਵਿੱਚ ਪੰਜਾਬ ਸਰਕਾਰ ਵੱਲੋਂ 11 ਕਰੋੜ ਰੁਪਏ ਖਰਚ ਕੇ ਵਿਸ਼ੇਸ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਹਰਾ ਸਾਹਿਬ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।

 

Tags: Om Birla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD