Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਬਿਆਸ ਦਰਿਆ ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਚੁਫੇਰਾ ਜਗਮਗਾਇਆ

ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ਼ ਹਮੇਸ਼ਾਂ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ - ਵਿਧਾਇਕ ਲਾਡੀ

5 Dariya News

5 Dariya News

5 Dariya News

ਬਟਾਲਾ/ਸ੍ਰੀ ਹਰਗੋਬਿੰਦਪੁਰ , 02 Nov 2019

Last updated on: Nov 02, 2019, 00:00 IST

ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਹਰਗੋਬਿੰਦਪੁਰ ਨੇੜੇ ਬਿਆਸ ਦਰਿਆ ’ਚ ਸ਼ੁਰੂ ਹੋਏ ਦੋ ਦਿਨਾਂ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਨੂੰ ਜ਼ਿਲਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਬੀਤੀ ਸ਼ਾਮ ਹੋਏ ਸ਼ੋਅ ਦੌਰਾਨ ਬਿਆਸ ਦਰਿਆ ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨੇ ਜਿੱਥੇ ਚੁਫੇਰਾ ਜਗਮਗਾ ਦਿੱਤਾ, ਉਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਬਹੁਤ ਹੀ ਨਿਮਰਤਾ ਅਤੇ ਸ਼ਰਧਾ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਧੁਨਿਕ ਤਕਨੀਕ ਰਾਹੀਂ ਜਾਣਕਾਰੀ ਹਾਸਲ ਕੀਤੀ।ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਸਾਂਝੇ ਤੌਰ ’ਤੇ ਸ਼ੋਅ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ‘ਸ਼ੋੋਅ’ ਦੌਰਾਨ ਰੂਪਮਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ’ਤੇ 4 ਮਹੀਨਿਆਂ ਤੱਕ ਚੱਲਣ ਵਾਲੇ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਸੂਬਾ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਇੱਕ ਢੁਕਵਾਂ ਯਤਨ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ਼ ਹਮੇਸ਼ਾਂ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਕਿਹਾ ਕਿ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਉਣ ਦਾ ਮੁੱਖ ਮੰਤਵ ਮਨੁੱਖਤਾ ਨੂੰ ਸ਼ਾਂਤੀ ਤੇ ਸਦਭਾਵਨਾ ਦਾ ਸੁਨੇਹਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫਿਰਕੂ ਸਦਭਾਵਨਾ, ਸ਼ਾਂਤੀ, ਭਾਈਚਾਰੇ ਵਾਲੇ ਫਲਸਫੇ ਤੇ ਜੀਵਨ ਬਾਰੇ ਜਾਣੂ ਕਰਵਾਉਣਾ ਵੀ ਹੈ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਵਿਖੇ ਵੀ 5 ਤੋਂ 7 ਨਵੰਬਰ ਨੂੰ ਤਿੰਨ ਦਿਨ ਡਿਜੀਟਲ ਮਿਊਜੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਕਰਾਏ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਧੁਨਿਕ ਤਕਨੀਕ ਨਾਲ ਲਿਬਰੇਜ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਸੂਬਾ ਵਾਸੀਆਂ ਅਤੇ ਨੌਜਵਾਨੀ ਨੂੰ ਗੁਰੂ ਸਾਹਿਬ ਦੀ ਜੀਵਨੀ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਸ਼ੋਅ ਦੌਰਾਨ ਪੁੱਜੀਆਂ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ ਬਾਰੇ ਆਧੁਨਿਕ ਤਰੀਕੇ ਨਾਲ ਪੂਰੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਕਾਫੀ ਸਲਾਹੁਣਯੋਗ ਉਪਰਾਲਾ ਹੈ। ਉਨਾਂ ਕਿਹਾ ਕਿ ਸ਼੍ਰੀ ਹਰਗੋਬਿੰਦਪੁਰ ਦੀ ਧਰਤੀ ’ਤੇ ਵਹਿੰਦੇ ਬਿਆਸ ਦਰਿਆ ਵਿੱਚ ਪਹਿਲੀ ਵਾਰ ਅਜਿਹਾ ਸਮਾਗਮ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ’ਤੇ ਐਸ.ਡੀ.ਐਮ. ਸ. ਬਲਵਿੰਦਰ ਸਿੰਘ, ਡੀ.ਐਸ.ਪੀ. ਸੰਜੀਵ ਕੁਮਾਰ, ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਐੱਸ.ਐੱਸ. ਬੋਰਡ ਦੇ ਮੈਂਬਰ ਭੁਪਿੰਦਰ ਸਿੰਘ ਭਗਤੂਪੁਰ, ਹਰਵਿੰਦਰ ਸਿੰਘ ਹੈਰੀ, ਦਲਜੀਤ ਸਿੰਘ ਸਰਪੰਚ ਚੂਹੇਵਾਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।  

 

Tags: 550th Prakash Purab , Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD