Wednesday, 01 May 2024

 

 

ਖ਼ਾਸ ਖਬਰਾਂ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ

 

ਮੋਗਾ ਦੇ ਪਿੰਡ ਰਣਸੀਹ ਕਲਾਂ ਨੂੰ ਪਲਾਸਟਿਕ ਮੁਕਤ ਕਰਨ ਲਈ ਪਲਾਸਟਿਕ ਦੇ ਕੂੜੇ ਬਦਲੇ ਦਿੱਤੀ ਜਾ ਰਹੀ ਹੈ ਮੁਫ਼ਤ ਖੰਡ

ਰਣਸੀਹ ਕਲਾਂ ਪਿੰਡ ਪਲਾਸਟਿਕ ਬਦਲੇ ਖੰਡ ਵੰਡਣ ਵਾਲਾ ਬਣਿਆ ਪੰਜਾਬ ਦਾ ਪਹਿਲਾ ਪਿੰਡ

Web Admin

Web Admin

5 Dariya News

ਮੋਗਾ , 02 Nov 2019

ਮੋਗਾ ਦੇ ਪਿੰਡ ਰਣਸੀਹ ਕਲਾਂ ਨੂੰ ਪਲਾਸਿਟਿਕ ਮੁਕਤ ਬਣਾਉਣ ਦੇ ਉਦੇਸ਼ ਨਾਲ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਵਾਸੀਆਂ ਨੂੰ ਪਲਾਸਟਿਕ ਦੇ ਕੂੜੇ ਬਦਲੇ ਮੁਫ਼ਤ ਖੰਡ ਦਿੱਤੀ ਜਾ ਰਹੀ ਹੈ।ਰਣਸੀਹ ਕਲਾਂ ਦਾ ਸਾਬਕਾ ਸਰਪੰਚ ਪ੍ਰੀਤ ਇੰਦਰ ਸਿੰਘ ਜਿਸਦੀ ਮਾਤਾਂ ਪਿੰਡ ਦੀ ਮੌਜੂਦਾ ਸਰਪੰਚ ਹੈ, ਨੇ ਦੱਸਿਆ ਕਿ ਉਸਨੇ ਆਪਣੇ ਪਿੰਡ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇਸ ਯੋਜਨਾ ਨੂੰ ਸ਼ੁਰੂ ਕੀਤਾ ਹੈ ਤਾਂ ਕਿ ਪਿੰਡ ਵਾਸੀ ਪਲਾਸਟਿਕ ਦੇ ਕੂੜੇ ਨੂੰ ਗਲੀਆਂ ਜਾਂ ਨਾਲੀਆਂ ਵਿੱਚ ਸੁੱਟਣ ਦੀ ਬਜਾਇ ਆਪਣੇ ਘਰਾਂ ਵਿੱਚ ਸਟੋਰ ਕਰਨਾ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ਪਲਾਸਟਿਕ ਨਾ ਸਿਰਫ ਵਾਤਾਵਰਣ ਲਈ ਨੁਕਸਾਨਦੇਹ ਹੈ, ਬਲਕਿ ਪਿੰਡਾਂ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਲਈ ਵੀ ਘਾਤਕ ਸਿੱਧ ਹੁੰਦਾ ਹੈ।ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਚਾਰ ਪਰਉਪਕਾਰੀ ਵਿਅਕਤੀਆਂ ਰੁਪਿੰਦਰਦੀਪ ਸਿੰਘ, ਹਰਨੇਕ ਸਿੰਘ, ਜਗਸੀਰ ਸਿੰਘ ਅਤੇ ਮਨਜਿੰਦਰ ਸਿੰਘ ਦੀ ਸਹਾਇਤਾ ਨਾਲ 21 ਅਕਤੂਬਰ ਨੂੰ ਪਲਾਸਟਿਕ ਦੇ ਕੂੜੇ ਬਦਲੇ ਇਸ ਦੀ ਬਰਾਬਰ ਮਾਤਰਾ ਵਿਚ ਮੁਫਤ ਖੰਡ ਦੇਣ ਲਈ ਪਹਿਲਾ ਕੈਂਪ ਲਗਾਇਆ ਸੀ, ਜਿਸ ਨੂੰ ਪਿੰਡ ਵਾਸੀਆਂ ਵੱਲੋ ਭਰਵਾਂ ਹੁੰਗਾਰਾ ਮਿਲਿਆ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੁਆਰਾ ਪਿੰਡ ਵਾਸੀਆਂ ਨੂੰਂ ਪਲਾਸਟਿਕ ਦਾ ਕੂੜਾ ਇਕੱਠਾ ਕਰਨ ਬਦਲੇ ਪੰਜ ਕੁਇੰਟਲ ਖੰਡ ਵੰਡੀ ਗਈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਪਲਾਸਟਿਕ ਬਦਲੇ ਖੰਡ ਵੰਡਣ ਲਈ ਪੈਸਾ ਪਿੰਡ ਦੇ ਚਾਰ ਪਰਉਪਕਾਰੀ ਸੱਜਣਾਂ ਦੁਆਰਾ ਦਾਨ ਕੀਤਾ ਜਾ ਰਿਹਾ ਹੈ।ਪ੍ਰੀਤ ਇੰਦਰ ਸਿੰਘ ਨੇ ਕਿਹਾ ਕਿ ਉਹ ਹਰ ਦੋ ਮਹੀਨਿਆਂ ਬਾਅਦ ਅਜਿਹੇ ਕੈਂਪ ਲਗਾਉਣਗੇ ਤਾ ਕਿ ਪਿੰਡ ਵਾਸੀ ਆਪਣੇ ਘਰਾਂ ਵਿੱਚ ਪਲਾਸਟਿਕ ਦਾ ਕੂੜਾ ਇਕੱਠਾ ਕਰਦੇ ਰਹਿਣ। 

ਉਨ੍ਹਾਂ ਕਿਹਾ ਕਿ ਅਗਲੀ ਵਾਰ ਖੰਡ ਤੋਂ ਇਲਾਵਾ ਉਹ ਪਿੰਡ ਵਾਸੀਆਂ ਨੂੰ ਗੁੜ, ਚੌਲ ਅਤੇ ਕਣਕ ਵੀ ਭੇਟ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋ ਬੱਚਿਆਂ ਨੂੰ ਚਿਪਸ ਅਤੇ ਹੋਰ ਖਾਣ ਪੀਣ ਵਾਲੀਆ ਚੀਜਾਂ ਦੇ ਪੈਕਟ, ਕੋਲਡ ਡਰਿੰਕਸ ਦੀਆਂ ਬੋਤਲਾਂ ਇਕੱਠੀਆਂ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਅਤੇ ਇਨ੍ਹਾਂ ਚੀਜ਼ਾ ਬਦਲੇ ਉਨ੍ਹਾਂ ਨੂੰ ਕਿਤਾਬਾਂ ਆਦਿ ਚੀਜ਼ਾ ਵੰਡੀਆਂ ਜਾਣਗੀਆਂ ਤਾਂ ਕਿ ਬੱਚੇ ਵੀ ਪੂਰੇ ਉਤਸ਼ਾਹ ਨਾਲ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਵਿੱਚ ਯੋਗਦਾਨ ਪਾ ਸਕਣ।ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲੁਧਿਆਣਾ ਦੀ ਇਕ ਫਰਮ 'ਪਰਿਵਰਤਨ' ਨਾਲ ਸਮਝੌਤਾ ਕਰ ਲਿਆ ਹੈ, ਜੋ ਉਨ੍ਹਾਂ ਕੋਲੋ ਪਿੰਡ ਵਿੱਚੋ ਇਕੱਠੀ ਕੀਤੀ ਗਈ ਪਲਾਸਟਿਕ ਨੂੰ 10 ਰੁਪਏ ਪ੍ਰਤੀ ਕਿਲੋਗ੍ਰਾਮ' ਤੇ ਖਰੀਣਗੇ ਅਤੇ ਇਸ ਨੂੰ ਰੀਸਾਈਕਲ ਕਰਨਗੇ।ਉਨ੍ਹਾਂ ਕਿਹਾ ਕਿ ਉਹ ਅਜਿਹੇ ਕੈਂਪ ਉਦੋ ਤੱਕ ਲਗਾਉਂਦੇ ਰਹਿਣਗੇ ਜਦੋਂ ਤੱਕ ਪਿੰਡ ਵਾਸੀ ਕੱਪੜੇ ਦੇ ਥੈਲੇ ਵਰਤਣ ਦੀ ਆਦਤ ਨਹੀਂ ਪਾ ਲੈਂਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ''ਜਲ ਹੈ ਤੋ ਕਲ ਹੈ'', ''ਆਓ ਕਦਮ ਨਾਲਂ ਕਦਮ ਮਿਲਾਓ, ਪਲਾਸਟਿਕ ਮੁਕਤ ਪਿੰਡ ਬਨਾਓ'' ਅਤੇ ''ਬੇਟੀ ਬਚਾਓ, ਬੇਟੀ ਪੜ੍ਹਾਓ'' ਜਿਹੇ ਨਾਅਰਿਆਂ ਨੂੰ ਦਰਸਾਉਦੇ ਕੱਪੜੇ ਦੇ ਥੈਲੇ ਵੀ ਛਪਵਾਏ ਹਨ ਅਤੇ ਜਿੰਨ੍ਹਾਂ ਨੂੰ ਪਿੰਡ ਦੇ ਹਰੇਕ ਘਰ ਵਿਚ ਵੰਡਿਆ ਗਿਆ  ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਕੁੱਲ 500 ਘਰ ਹਨ। ਉਨ੍ਹਾਂ ਕਿਹਾ ਕਿ ਇਕ ਥੈਲੇ ਬੈਗ ਦੀ ਦੀ ਕੀਮਤ 23 ਰੁਪਏ ਹੈ।ਜਿਕਰਯੋਗ ਹੈ ਕਿ ਪਿੰਡ ਦੀ ਪੰਚਾਇਤ ਵੱਲੋ ਪਾਣੀ ਦੀ ਬੱਚਤ ਲਈ ਹਰ ਘਰ ਵਿੱਚ ਤਿੰਨ ਗਾਗਰਾਂ ਵੰਡੀਆਂ ਗਈਆਂ ਹਨ ਜਿੰਨ੍ਹਾਂ ਵਿੱਚੋ ਇੱਕ ਗਾਗਰ ਆਰ.ਓ. ਫਿਲਟਰ ਸਿਸਟਮ ਤੋਂ ਨਿਕਲ ਰਹੇ ਫਾਲਤੂ ਪਾਣੀ ਨੂੰ ਸਟੋਰ ਕਰਨ ਲਈ, ਦੂਸਰੀ ਏ.ਸੀ. ਵਿੱਚੋ ਨਿਕਲੇ ਪਾਣੀ ਨੂੰ ਸਟੋਰ ਕਰਨ ਲਈ ਅਤੇ ਤੀਸਰੀ ਗਾਗਰ ਪੀਣ ਵਾਲੇ ਗਿਲਾਸਾਂ ਵਿਚੋ ਬਚਿਆ ਵਾਧੂ ਪਾਣੀ ਸੰਭਾਲਣ ਲਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਲੋਕ ਲੱਖਾਂ ਲੀਟਰਾਂ ਦੀ ਮਾਤਰਾ ਵਿੱਚ ਪਾਣੀ ਦੀ ਬਚਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਏਸੀ ਅਤੇ ਆਰਓ ਤੋਂ ਨਿਕਲਿਆ ਵਾਧੂ ਪਾਣੀ ਸਿੰਚਾਈ ਅਤੇ ਹੋਰ ਘਰੇਲੂ ਕੰਮਾਂ ਦੀ ਪੂਰਤੀ ਲਈ ਵਰਤਿਆ ਜਾ ਸਕਦਾ ਹੈ।

 

Tags: Say no to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD