Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

550 ਸਾਲਾਂ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ - ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ

ਟੈਂਟ ਸਿਟੀਜ, ਕੰਟਰੋਲ ਰੂਮਜ ਤੇ ਹਰ ਐਂਟਰੀ ਪੁਅਇੰਟ ਤੇ ਮਿਲੇਗੀ ਮੈਡੀਕਲ ਸਹੂਲਤ

5 Dariya News

5 Dariya News

5 Dariya News

ਕਪੂਰਥਲਾ , 03 Nov 2019

Last updated on: Nov 03, 2019, 00:00 IST

550 ਸਾਲਾਂ ਪ੍ਰਕਾਸ਼ਉਤਸਵ ਦੇ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਤੇ ਸੰਗਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਦੂਰ ਦੁਰ ਤਜ਼ਾਡੇ ਖੇਤਰਾਂ ਤੋਂ ਆਈਆਂ ਸੰਗਤਾਂ ਨੂੰ ਸਿਹਤ ਸੰਬੰਧੀ ਸਹੂਲਤ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ। ਡਾ. ਜਸਮੀਤ ਕੌਰ ਬਾਵਾ ਨੇ ਇਹ ਵੀ ਕਿਹਾ ਕਿ ਸਿਹਤ ਵਿਭਾਗ ਸੰਗਤਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹੈ। ਉਨ੍ਹਾਂ ਦੱਸਿਆ ਕਿ 3  ਟੈਂਟ ਸਿਟੀਜ ਵਿੱਚ ਮੈਡੀਕਲ ਟੀਮਾਂ ਲਗਾਈਆਂ ਗਈਆਂ  ਹਨ ਜਿੱਥੇ ਸੰਗਤਾਂ ਨੂੰ ਉੱਚ ਦਰਜੇ ਦੀ ਸਿਹਤ ਸਹੂਲਤ ਮੁਹੱਇਆ ਕਰਵਾਈ ਜਾਏਗੀ। ਇਹੀ ਨਹੀਂ 550 ਸਾਲਾਂ ਪ੍ਰਕਾਸ਼ਉਤਸਵ ਦੇ ਮੱਦੇਨਜਰ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਖੇ ਆਧੁਨਿਕ ਮੈਡੀਕਲ ਸੁਵਿਧਾਵਾਂ ਨਾਲ ਲੈਸ ਆਈ.ਸੀ.ਯੂ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਵੱਖ ਵੱਖ ਜਿਲਿਆਂ ਤੋਂ ਮੈਡੀਕਲ ਸਪੈਸ਼ਲਿਸਟ ਤੇ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਵੀ ਸੰਗਤਾਂ ਦੀ ਸਿਹਤ ਸਹੂਲਤ ਲਈ ਬੁਲਾਏ ਗਏ ਹਨ ਜਿਹੜੇ ਕਿ 24 ਘੰਟੇ ਮੈਡੀਕਲ ਸਹੂਲਤ ਮੁਹੱਇਆ ਕਰਵਾਉਣਗੇ।

ਹਰ ਟੈਂਟ ਸਿਟੀ ਵਿੱਚ ਹੈ ਬੈੱਡ ਦੀ ਸਹੂਲਤ

ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਤਿੰਨੋ ਟੈੈਂਟ ਸਿਟੀਜ ਵਿੱਚ ਬੈੱਡਾਂ ਦੀ ਸਹੂਲਤ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 1 ਵਿੱਚ 15, ਟੈਂਟ ਸਿਟੀ 2 ਵਿੱਚ 15 ਅਤੇ ਟੈਂਟ ਸਿਟੀ 3 ਵਿੱਚ 60 ਬੈਡਾਂ ਦੀ ਸਹੂਲਤ ਉਪਲੱਬਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਪਾਰਕਿੰਗ ਸਾਈਟ ਤੇ ਕੰਟਰੋਲ ਰੂਮ ਮਿੰਨੀ ਹਸਪਤਾਲ ਦੀ ਤਰ੍ਹਾਂ ਹਨ।ਇਸ ਤੋਂ ਇਲਾਵਾ ਭੀੜ ਭਾੜ ਵਾਲੇ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਿਪਟਣ ਲਈ ਮੋਬਾਈਲ ਟੂ ਵਹੀਲਰ ਲਗਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਮੈਡੀਕਲ ਫੈਸੀਿਿਲਟੀ ਤੇ ਇਕ ਖਾਸ ਤਰ੍ਹਾਂ ਦੀ ਰੈਫਰਲ ਸਲਿੱਪ ਦਿੱਤੀ ਗਈ ਹੈ ਤਾਂ ਜੋ ਕਿਸੇ ਮਰੀਜ ਨੂੰ ਰੈਫਰ ਕਰਨਾ ਹੈ ਤਾਂ ਉਸ ਸਲਿੱਪ ਤੇ ਰੈਫਰ ਕੀਤਾ ਜਾ ਸਕਦਾ ਹੈ ਤੇ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿੱਚ ਇਲਾਜ ਮੁਫਤ ਕੀਤਾ ਜਾਏਗਾ।

ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਿਪਟਣ ਨੂੰ ਤਿਆਰ ਹੈ ਵਿਭਾਗ

ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨੂੰ ਨਿਪਟਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਜਿਲਿਆਂ ਤੋਂ ਆਈਆਂ 108 ਐਂਬੂਲੈਸ ਸੇਵਾ ਨੂੰ 23 ਕੰਟਰੋਲ ਰੂਮ, ਪਾਰਕਿੰਗ ਸਾਈਟਸ ਅਤੇ ਐਂਟਰੀ ਪੁਆਇੰਟਸ ਤੇ ਲਗਾਇਆ ਗਿਆ ਹੈ।ਇਹੀ ਨਹੀਂ 6 ਮੈਡੀਕਲ ਮੋਬਾਈਲ ਯੂਨਿਟ ਵੀ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਮੁੱਢਲੀ ਮੈਡੀਕਲ ਸਹੂਲਤ ਉਪਲਬੱਧ ਹੈ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD