Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜੋਕੇ ਇਜ਼ਾਰੇਦਾਰੀ ਦੇ ਮਾਹੌਲ ਵਿੱਚ ਪੱਤਰਕਾਰਾਂ ਦੀ ਭੂਮਿਕਾ ਅਹਿਮ :ਬਲਬੀਰ ਸਿੰਘ ਸਿੱਧੂ

ਮੋਹਾਲੀ ਪ੍ਰੈੱਸ ਕਲੱਬ ਦੀ ਨਵੀਂ ਚੁਣੀ ਟੀਮ ਦੇ ਤਾਜਪੋਸ਼ੀ ਸਮਾਗਮ ਵਿੱਚ ਕੀਤੀ ਸ਼ਿਰਕਤ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 03 Nov 2019

Last updated on: Nov 03, 2019, 00:00 IST

ਲੋਕਤੰਤਰ ਵਿੱਚ ਮੀਡੀਆ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਇਸ ਲਈ ਪੱਤਰਕਾਰਾਂ ਨੂੰ ਬੇਖ਼ੌਫ ਹੋ ਕੇ ਆਪਣੀ ਜ਼ਿੰਮੇਵਾਰੀ ਅਦਾ ਕਰਨੀ ਚਾਹੀਦੀ ਹੈ। ਇਹ ਵਿਚਾਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ ਪ੍ਰਾਚੀਨ ਕਲਾ ਕੇਂਦਰ ਸੈਕਟਰ-71 ਐਸ.ਏ.ਐਸ. ਨਗਰ ਵਿਖੇ ਮੋਹਾਲੀ ਪ੍ਰੈੱਸ ਕਲੱਬ ਦੀ ਨਵੀਂ ਚੁਣੀ ਗਈ ਟੀਮ ਦੀ ਤਾਜਪੋਸ਼ੀ ਸਬੰਧੀ ਰੱਖੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ।ਸ. ਸਿੱਧੂ ਮੋਹਾਲੀ ਪ੍ਰੈੱਸ ਕਲੱਬ ਦੀ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰੈੱਸ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ, ਜਿਸ ਦਾ ਅਜ਼ਾਦਾਨਾ ਢੰਗ ਨਾਲ ਕੰਮ ਕਰਨਾ ਦੇਸ਼ ਹਿੱਤ ਵਿੱਚ ਬੇਹੱਦ ਜ਼ਰੂਰੀ ਹੈ। ਅਜੋਕੇ ਇਜ਼ਾਰੇਦਾਰੀ ਵਾਲੇ ਦੌਰ ਵਿੱਚ ਇਸ ਦੀ ਭੂਮਿਕਾ ਹੋਰ ਵੀ ਵੱਧ ਜਾਂਦੀ ਹੈ ਪਰ ਅੱਜ ਚੰਦ ਕੁ ਉਦਯੋਗਪਤੀ ਘਰਾਣਿਆਂ ਵੱਲੋਂ ਆਪਣੇ ਮੀਡੀਆ ਹਾਊਸ ਖੋਲ੍ਹ ਕੇ ਉਨ੍ਹਾਂ ਨੂੰ ਵਪਾਰਕ ਅਦਾਰਿਆਂ ਵਾਂਗ ਚਲਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਮੀਡੀਆ ਪ੍ਰਤੀ ਬੇਭਰੋਸਗੀ ਦੀ ਭਾਵਨਾ ਪੈਦਾ ਹੋਣਾ ਸੁਭਾਵਕ ਹੈ। ਹੁਣ ਮੀਡੀਆ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੇ ਤਿੜਕ ਰਹੇ ਵਿਸ਼ਵਾਸ ਨੂੰ ਬਹਾਲ ਕਰੇ। ਉਨ੍ਹਾਂ ਇਸ ਮੌਕੇ ਜਿੱਥੇ ਨੌਜਵਾਨ ਪੀੜ੍ਹੀ ਵਿੱਚ ਅਖ਼ਬਾਰ ਪੜ੍ਹਨ ਦੀ ਘਟਦੀ ਜਾ ਰਹੀ ਰੁਚੀ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ, ਉਥੇ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਪੋਸਟ ਪਾਉਣ ਵਾਲਿਆਂ ’ਤੇ ਨਕੇਲ ਕੱਸਣ ਦੀ ਵੀ ਗੱਲ ਕਹੀ।

ਸਿਹਤ ਮੰਤਰੀ ਨੇ ਆਪਣੇ ਹਲਕੇ ਦੀ ਗੱਲ ਕਰਦਿਆਂ ਕਿਹਾ ਕਿ ਮੋਹਾਲੀ ਵਿੱਚ ਮੈਡੀਕਲ ਕਾਲਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ, ਜਿਸ ਵਿੱਚ ਅਗਲੇ ਸਾਲ ਤੋਂ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 300 ਬਿਸਤਰਿਆਂ ਦਾ ਬਣੇਗਾ। ਉਨ੍ਹਾਂ ਦੱਸਿਆ ਕਿ ਲਾਂਡਰਾ ਚੌਕ ਦਾ ਕੰਮ 15 ਦਸੰਬਰ ਤੱਕ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਕਾਫੀ ਹੱਦ ਤੱਕ ਨਿਜ਼ਾਤ ਮਿਲੇਗੀ। ਇਸ ਮੌਕੇ ਉਨ੍ਹਾਂ ਮੁਹਾਲੀ ਪ੍ਰੈੱਸ ਕਲੱਬ ਨੂੰ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਵੀ ਚਿੰਨ੍ਹ ਦਿੱਤੇ।ਇਸ ਮੌਕੇ ਸ. ਸਿੱਧੂ ਨੇ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਜੀਤ ਬਿੱਲਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸ਼ਾਹੀ, ਮੀਤ ਪ੍ਰਧਾਨ ਕੁਲਵਿੰਦਰ ਬਾਵਾ ਤੇ ਕੁਲਦੀਪ ਸਿੰਘ, ਜਨਰਲ ਸਕੱਤਰ ਹਰਬੰਸ ਬਾਗੜੀ, ਸੰਯੁਕਤ ਸਕੱਤਰ ਰਾਜ ਕੁਮਾਰ ਅਰੋੜਾ ਅਤੇ ਨਾਹਰ ਸਿੰਘ ਧਾਲੀਵਾਲ, ਸੰਗਠਨ ਸਕੱਤਰ ਵਿਜੈ ਕੁਮਾਰ ਅਤੇ ਕੈਸ਼ੀਅਰ ਸੁਖਵਿੰਦਰ ਸਿੰਘ ਸ਼ਾਨ ਦਾ ਸਨਮਾਨ ਕੀਤਾ। ਸਮਾਗਮ ਦੌਰਾਨ ਸੁਖਦੇਵ ਸਿੰਘ ਪਟਵਾਰੀ, ਧਰਮ ਸਿੰਘ, ਸੰਦੀਪ ਸੰਨੀ, ਰਾਜੀਵ ਤਨੇਜਾ, ਭੁਪਿੰਦਰ ਬੱਬਰ, ਜੋਤੀ ਸਿੰਗਲਾ, ਮਨੋਜ ਗਿਰਧਰ, ਤਰਵਿੰਦਰ ਬੈਨੀਪਾਲ, ਅਜੈਬ ਔਜਲਾ, ਜੋਤੀ ਸਿੰਗਲਾ, ਅਸ਼ੀਸ ਕੁਮਾਰ, ਅਮਰਜੀਤ ਰਤਨ, ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਗੁਰਨਾਮ ਸਾਗਰ, ਨਾਗਪਾਲ, ਮਨਿੰਦਰ ਦਿਓਲ, ਸ਼ੈਰੀ ਮਾਨ ਅਤੇ ਬਲਜਿੰਦਰ ਢਿੱਲੋਂ ਵੀ ਹਾਜ਼ਰ ਸਨ। ਗਾਇਕ ਸਤਵਿੰਦਰ ਬੁੱਗਾ, ਸਲੀਮ ਸਿਕੰਦਰ, ਹਰਿੰਦਰ ਹਰ ਅਤੇ ਸ਼ਹਿਜਾਦਾ ਰਾਜ ਆਦਿ ਨੇ ਸੁਰਮਈ ਅੰਦਾਜ਼ ਨਾਲ ਆਪਣੀ ਹਾਜ਼ਰੀ ਲਵਾਈ।

ਪ੍ਰਕਾਸ਼ ਪੁਰਬ, ਸਿਆਸਤ ਨੂੰ ਲਾਂਭੇ ਰੱਖ ਕੇ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ

ਪ੍ਰੈੱਸ ਕਲੱਬ ਦੇ ਸਮਾਗਮ ਤੋਂ ਇਕ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸਿਆਸਤ ਨੂੰ ਨਹੀਂ ਲਿਆਉਣਾ ਚਾਹੀਦਾ। ਸਮਾਗਮ ਸਿਆਸਤ ਤੋਂ ਦੂਰ ਰਹਿ ਕੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਤਹਿਤ ਮਨਾਉਣੇ ਚਾਹੀਦੇ ਹਨ।ਪ੍ਰੈੱਸ ਕਲੱਬ ਲਈ ਥਾਂ ਅਲਾਟ ਕਰਨ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸ. ਸਿੱਧੂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਗਮਾਡਾ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ, ਜਿਸ ਵਿੱਚ ਇਸ ਮਸਲੇ ਉਤੇ ਵੀ ਚਰਚਾ ਕਰ ਕੇ ਹੱਲ ਕੱਢਿਆ ਜਾਵੇਗਾ।

 

Tags: Balbir Singh Sidhu , Mohali Press Club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD