Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤੀਸਰਾ ਮਿਲਟਰੀ ਲਿਟਰੇਚਰ ਫੈਸਟੀਵਲ: ਰਾਜਪਾਲ ਨੇ ਸ਼ੁਰੂ ਕਰਵਾਈ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਦੂਜੀ ਸ਼ਾਟਗੰਨ ਚੈਂਪੀਨਸ਼ਿਪ

ਦੇਸ਼ ਦੇ ਰੱਖਿਆ ਮੰਤਰੀ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਉਦਘਾਟਨ ਮੌਕੇ ਪੁੱਜਣਗੇ-ਰਾਜਪਾਲ

5 Dariya News

5 Dariya News

5 Dariya News

ਮੈਣ (ਪਟਿਆਲਾ) , 03 Nov 2019

Last updated on: Nov 03, 2019, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਾਰਤੀ ਸੈਨਾ ਦੇ ਸਹਿਯੋਗ ਨਾਲ ਸਾਂਝੇ ਉਦਮ ਵਜੋਂ 13, 14 ਤੇ 15 ਦਸੰਬਰ ਨੂੰ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਤੀਸਰਾ ਮਿਲਟਰੀ ਲਿਟਰੇਚਰ ਫੈਸਟੀਵਲ ਅੱਜ ਨਿਸ਼ਾਨੇਬਾਜ਼ੀ ਦੇ ਸਕੀਟ ਤੇ ਟ੍ਰੈਪ ਸ਼ੂਟਿੰਗ ਮੁਕਾਬਲਿਆਂ ਨਾਲ ਅਰੰਭ ਹੋ ਗਿਆ।ਇਸ ਤੀਸਰੇ ਮਿਲਟਰੀ ਸਾਹਿਤ ਉਤਸਵ ਦੀ ਲੜੀ ਤਹਿਤ ਦੂਸਰੀ ਸ਼ਾਟਗਨ ਚੈਂਪੀਅਨਸ਼ਿਪ ਦੀ ਸ਼ੁਰੂਆਤ ਨਿਊ ਮੋਤੀ ਬਾਗ ਗੰਨ ਕਲੱਬ ਪਿੰਡ ਮੈਣ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਸ. ਟੀ.ਐਸ. ਸ਼ੇਰਗਿੱਲ (ਪੀ.ਵੀ.ਐਸ.ਐਮ.) ਵੀ ਮੌਜੂਦ ਸਨ। ਇਸ ਮੌਕੇ ਰਾਜਪਾਲ ਸ੍ਰੀ ਬਦਨੌਰ ਨੇ ਦੱਸਿਆ ਕਿ ਦੇਸ਼ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਤੀਸਰੇ ਮਿਲਟਰੀ ਸਾਹਿਤ ਉਤਸਵ ਦੇ ਉਦਘਾਟਨੀ ਸਮਾਰੋਹਾਂ ਵਿੱਚ ਸ਼ਿਰਕਤ ਕਰਨਗੇ। ਸ੍ਰੀ ਬਦਨੌਰ ਨੇ ਦੱਸਿਆ ਕਿ ਦੇਸ਼ ਵਿੱਚ ਲਿਟਰੇਚਰ ਫੈਸਟੀਵਲ ਤਾਂ ਬਹੁਤ ਹੁੰਦੇ ਹਨ ਪਰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਲੋਕਪ੍ਰਿਅਤਾ ਦੋ ਸਾਲਾਂ ਵਿੱਚ ਹੀ ਬਹੁਤ ਜ਼ਿਆਦਾ ਵਧੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸ਼ਮੂਲੀਅਤ ਪੱਖੋਂ ਜੈਪੁਰ ਵਿਖੇ ਹੋਣ ਵਾਲੇ ਲਿਟਰੇਚਰ ਫੈਸਟੀਵਲ ਤੋਂ ਬਾਅਦ ਇਸ ਦਾ ਦੋ ਸਾਲਾਂ 'ਚ ਹੀ ਦੂਸਰੇ ਨੰਬਰ 'ਤੇ ਆਉਣਾ ਇਸ ਗੱਲ ਦਾ ਸਬੂਤ ਹੈ।ਰਾਜਪਾਲ ਨੇ ਦੱਸਿਆ ਕਿ ਚੰਡੀਗੜ੍ਹ ਰਹਿਣ ਵਾਲੇ ਸੇਵਾ ਮੁਕਤ ਮਿਲਟਰੀ ਅਧਿਕਾਰੀਆਂ ਵੱਲੋਂ ਮਿਲਟਰੀ ਸਾਹਿਤ ਉਤਸਵ ਕਰਵਾਉਣ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਪ੍ਰਸਾਸ਼ਨ ਤੇ ਭਾਰਤੀ ਫੌਜ ਦੇ ਸਹਿਯੋਗ ਕਰਵਾਏ ਜਾ ਰਹੇ ਇਸ ਨਿਵੇਕਲੇ ਮਿਲਟਰੀ ਸਾਹਿਤ ਉਤਸਵ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਕਰਕੇ ਇਹ ਬਹੁਤ ਸਫ਼ਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮਿਲਟਰੀ ਉਤਸਵ 'ਚ ਦੇਸ਼ ਤੇ ਵਿਦੇਸ਼ਾਂ ਤੋਂ ਵੀ ਅਹਿਮ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।

ਸ੍ਰੀ ਬਦਨੌਰ ਨੇ ਕਿਹਾ ਕਿ ਇਸ ਉਤਸਵ ਤੋ ਪਹਿਲਾਂ ਇਸ ਨਾਲ ਸਬੰਧਿਤ ਹੋਰ ਵੀ ਬਹੁਤ ਸਾਰੇ ਸਮਾਰੋਹ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀਆਂ ਸਮੇਤ ਆਮ ਨਾਗਰਿਕ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨਗੇ ਅਤੇ ਇਹ ਸ਼ਾਟਗਨ ਚੈਂਪੀਅਨਸ਼ਿਪ 'ਚ ਟਰੈਪ ਤੇ ਸਕੀਟ ਮੁਕਾਬਲੇ ਵੀ ਇਸੇ ਲੜੀ ਦਾ ਹਿੱਸਾ ਹਨ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫੀਨੈਂਟ ਜਨਰਲ (ਸੇਵਾ ਮੁਕਤ) ਸ. ਟੀ.ਐਸ. ਸ਼ੇਰਗਿੱਲ (ਪੀ.ਵੀ.ਐਸ.ਐਮ.) ਨੇ ਕਿਹਾ ਕਿ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਦੀਆਂ ਮਹਾਨ ਕੁਰਬਾਨੀਆਂ ਤੇ ਫ਼ੌਜੀ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੈਨਾ 'ਚ ਭਰਤੀ ਹੋਣ ਲਈ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਬਦਨੌਰ ਦੀ ਅਗਵਾਈ ਹੇਠ ਚੰਡੀਗੜ੍ਹ ਪ੍ਰਸ਼ਾਸਨ ਤੇ ਭਾਰਤੀ ਸੈਨਾ ਦੇ ਸਹਿਯੋਗ ਨਾਲ ਸਾਂਝੇ ਉਦਮ ਵਜੋਂ ਕਰਵਾਏ ਜਾ ਰਹੇ ਤੀਜੇ ਮਿਲਟਰੀ ਸਾਹਿਤ ਉਤਸਵ ਲਈ ਲੋਕਾਂ 'ਚ ਬਹੁਤ ਉਤਸ਼ਾਹ ਹੈ।ਸ਼ਾਟਗੰਨ ਚੈਂਪੀਅਨਸ਼ਿਪ ਦੌਰਾਨ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਕਮੇਟੀ ਦੇ ਮੈਂਬਰ ਕਰਨਲ (ਰਿਟਾ.) ਪੀ.ਐਸ. ਗਰੇਵਾਲ ਨੇ ਨਿਸ਼ਾਨੇਬਾਜ਼ੀ ਦੇ ਟ੍ਰੈਪ ਮੁਕਾਬਲੇ ਦੇ ਪ੍ਰਦਰਸ਼ਨੀ ਮੈਚ ਸ਼ੁਰੂ ਕਰਵਾਏ, ਜਿਸ 'ਚ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਵੀ ਨਿਸ਼ਾਨੇ ਫੁੰਡੇ। ਇਸ ਦੋ ਰੋਜ਼ਾ ਚੈਂਪੀਅਨਸ਼ਿਪ 'ਚ 30 ਟ੍ਰੈਪ ਸ਼ੂਟਰ ਤੇ 27 ਸਕੀਟ ਨਿਸ਼ਾਨੇਬਾਜ ਹਿੱਸਾ ਲੈਣ ਪੁੱਜੇ ਹੋਏ ਹਨ, ਇਨ੍ਹਾਂ ਵਿੱਚ ਕੌਮਾਂਤਰੀ ਨਿਸ਼ਾਨੇਬਾਜ ਪੀਪੀਐਸ ਗੁਰੋਂ ਸਮੇਤ ਵੱਡੀ ਗਿਣਤੀ ਕੌਮੀ ਨਿਸ਼ਾਨੇਬਾਜ ਸ਼ਾਮਲ ਹਨ।ਇਸ ਦੌਰਾਨ ਲੈਫੀਨੈਂਟ ਜਨਰਲ (ਸੇਵਾ ਮੁਕਤ) ਸ. ਚਿਤੇਂਦਰ ਸਿੰਘ, ਲੈਫੀਨੈਂਟ ਜਨਰਲ (ਸੇਵਾ ਮੁਕਤ) ਸ. ਬੀ.ਐਸ. ਗਰੇਵਾਲ, ਡਾਇਰੈਕਟਰ ਵਾਈ.ਪੀ.ਐਸ. ਮੇਜਰ ਜਨਰਲ (ਸੇਵਾ ਮੁਕਤ) ਸ੍ਰੀ ਸੰਜੀਵ ਵਰਮਾ, ਮੇਜਰ ਜਨਰਲ (ਸੇਵਾ ਮੁਕਤ) ਸ੍ਰੀ ਅਰੁਣ ਆਰਿਆ, ਕੈਪਟਨ ਅਮਰਜੀਤ ਸਿੰਘ ਜੇਜੀ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਸ.  ਅਮਰਜੰਗ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਹਰਪ੍ਰੀਤ ਸਿੰਘ ਹੁੰਦਲ, ਤੇ ਹੋਰ ਅਹਿਮ ਸ਼ਖ਼ਸੀਅਤਾਂ, 60 ਦੇ ਕਰੀਬ ਸ਼ੂਟਰ, ਕੋਚ, ਖੇਡ ਪ੍ਰੇਮੀ, ਵਾਈ.ਪੀ.ਐਸ. ਪਟਿਆਲਾ ਤੇ ਪੀ.ਪੀ.ਐਸ. ਨਾਭਾ ਦੇ ਵਿਦਿਆਰਥੀ ਵੀ ਮੌਜੂਦ ਸਨ।

 

Tags: VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD