Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ 9 ਨਵੰਬਰ ਨੂੰ - ਸੰਤ ਬਾਬਾ ਅਵਤਾਰ ਸਿੰਘ

ਭਾਈ ਜਤਿੰਦਰਪਾਲ ਸਿੰਘ ਜੇ ਪੀ ਵਲੋਂ ਨਗਰ ਕੀਰਤਨ ਦਾ ਪੋਸਟਰ ਰਿਲੀਜ਼

Web Admin

Web Admin

5 Dariya News

ਐਸ ਏ ਐਸ ਨਗਰ , 03 Nov 2019

Last updated on: Nov 03, 2019, 00:00 IST

ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼ 1 ਐਸ ਏ ਐਸ ਨਗਰ ਮੋਹਾਲੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ  ਦਾ ਆਯੋਜਨ 9 ਨਵੰਬਰ ਨੂੰ ਕੀਤਾ ਜਾ ਰਿਹਾ ਹੈ।ਇਸ ਨਗਰ ਕੀਰਤਨ ਦਾ ਪੋਸਟਰ ਹਲਕਾ ਮੋਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜ ਚੁਕੇ ਕਲਗੀਧਰ ਸੇਵਕ ਜਥਾ ਤੇ ਧਰਮ ਪ੍ਰਚਾਰ ਕਮੇਟੀ ਮੋਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਅੱਜ ਰਿਲੀਜ਼ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੰਤ ਬਾਬਾ ਅਵਤਾਰ ਸਿੰਘ ਜੀ ਧੂਲਕੋਟ ਮੁਹਾਲੀ ਵਾਲਿਆਂ ਨੇ ਦਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ 9 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਫੇਜ਼ ਇੱਕ, ਪੁਰਾਣਾ ਡੀ ਸੀ ਦਫ਼ਤਰ, ਫਰੈਂਕੋ ਲਾਈਟਾਂ, ਡੀਪਲਾਸਟ ਚੌਕ, ਮਦਨਪੁਰ ਚੌਕ, ਤਿੰਨ ਪੰਜ ਦੀਆਂ ਲਾਈਟਾਂ , ਫੇਜ਼ 3 ਬੀ 2 ਮਾਰਕੀਟ, ਚਾਵਲਾ ਲਾਈਟਾਂ, ਫੇਜ਼  ਸੱਤ ਦੀ ਮਾਰਕੀਟ, ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਹੁੰਦਾ ਹੋਇਆ ਫੇਜ਼ 9  ਦੀ ਮਾਰਕੀਟ, ਸਟੇਡੀਅਮ ਲਾਈਟਾਂ, ਫ਼ੇਜ਼ 10  ਦੀ ਮਾਰਕੀਟ, ਫੇਜ਼ ਗਿਆਰਾਂ ਦੀ ਮਾਰਕੀਟ, ਗੁਰਦੁਆਰਾ ਸ੍ਰੀ  ਭਗਤ ਨਾਮਦੇਵ ਫੇਜ਼ ਗਿਆਰਾਂ ਤੋਂ ਹੁੰਦਾ ਹੋਇਆ  ਗੁਰਦੁਆਰਾ ਸਿੰਘ ਸਭਾ ਫੇਜ਼ ਗਿਆਰਾਂ ਵਿਖੇ ਰਾਤ ਨੂੰ ਤਕਰੀਬਨ ਅੱਠ ਵਜੇ ਦੇ ਕਰੀਬ ਸੰਪੂਰਨ ਹੋਵੇਗਾ।ਉਹਨਾਂ ਦਸਿਆ ਕਿ ਇਸ ਨਗਰ ਕੀਰਤਨ ਵਿੱਚ ਰਾਗੀ, ਢਾਡੀ, ਗਤਕਾ ਪਾਰਟੀਆਂ, ਫੌਜੀ ਬੈਂਡ, ਹਾਥੀ, ਘੋੜੇ, ਸਕੂਲਾਂ ਦੇ ਬੱਚੇ ਪਹੁੰਚ ਕੇ ਨਗਰ ਕੀਰਤਨ ਦੀ ਸ਼ਾਨ ਬਣਨਗੇ।ਉਹਨਾਂ ਦਸਿਆ ਕਿ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼ 1 ਐਸ ਏ ਐਸ ਨਗਰ ਮੋਹਾਲੀ  ਵਿਖੇ 32ਵਾਂ ਮਹਾਨ ਸੰਤ ਸਮਾਗਮ 13 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਰਾਗੀ , ਢਾਡੀ ਜਥੇ ਹਿਸਾ ਲੈਣਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD