Saturday, 18 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

 

ਨਵੀਂ ਸਨਅਤੀ ਨੀਤੀ ਵਿਚ ਆਪਣਾ ਹੱਕ ਲੈਣ ਲਈ ਪੰਜਾਬ ਕੇਂਦਰ ਕੋਲ ਪਹੁੰਚ ਕਰ ਰਿਹੈ-ਵਿੰਨੀ ਮਹਾਜਨ

ਪੁਰਾਣੀਆਂ ਸਨਅਤਾਂ ਨੂੰ ਪੈਰ੍ਹਾਂ ਸਿਰ ਕਰਨ ਲਈ ਵੀ ਯਤਨ ਜਾਰੀ-ਰਜਤ ਅਗਰਵਾਲ

5 Dariya News

5 Dariya News

5 Dariya News

ਅੰਮ੍ਰਿਤਸਰ , 04 Nov 2019

ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਸਨਅਤੀ ਅਤੇ ਵਪਾਰਕ ਵਿਕਾਸ ਨੀਤੀ-2017 ਸਨਅਤਕਾਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਸਨਅਤੀ ਨੀਤੀ ਵਿਚ ਪੰਜਾਬ, ਆਪਣਾ ਹੱਕ ਲੈਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰ ਰਿਹਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਵਿੰਨੀ ਮਹਾਜਨ ਵਧੀਕ ਪ੍ਰਮੁੱਖ ਸਕੱਤਰ ਉਦਯੋਗ ਅਤੇ ਕਮਰਸ ਨੇ ਅੱਜ ਇਥੇ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਸਨਅਤਕਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਸਮਾਗਮ ਪੰਜਾਬ ਸਰਕਾਰ ਵੱਲੋਂ 5 ਅਤੇ 6 ਦਸੰਬਰ ਨੂੰ ਕਰਵਾਏ ਜਾ ਰਹੇ ਪੰਜਾਬ ਪ੍ਰੋਗ੍ਰੈਸਿਵ ਇੰਨਵੈਸਟਰਜ਼ ਸਮਿੱਟ-2019 ਦੇ ਪ੍ਰਚਾਰ ਸੰਬੰਧੀ ਕਰਵਾਇਆ ਗਿਆ ਸੀ। ਉਨਾਂ ਦੱਸਿਆ ਕਿ ਨਵੀਂ ਨੀਤੀ ਤਹਿਤ ਜਿੱਥੇ ਸੂਬੇ ਵਿੱਚ ਪਿਛਲੇ ਢਾਈ ਸਾਲਾਂ ਦੌਰਾਨ 50 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਦਾ ਨਿਵੇਸ਼ ਹੋਇਆ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਹੁਲਾਰਾ ਮਿਲਿਆ ਹੈ। ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਵੱਡਾ ਸਹਾਰਾ ਮਿਲਿਆ । ਉਨ੍ਹਾਂ ਦੱਸਿਆ ਕਿ ਇਸ ਨੀਤੀ ਦੇ ਲਾਗੂ ਹੋਣ ਨਾਲ ਸਭ ਤੋਂ ਵੱਡੀ ਕਾਮਯਾਬੀ ਇਹ ਮਿਲੀ ਹੈ ਕਿ ਹੁਣ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਸ਼ੁਰੂ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣਾ ਬਹੁਤ ਹੀ ਆਸਾਨ ਹੋ ਗਿਆ ਹੈ। ਹੁਣ ਨਵੇਂ ਉਦਯੋਗ ਲਾਉਣ, ਵਾਧਾ ਕਰਨ ਅਤੇ ਨਵੀਨੀਕਰਨ ਲਈ ਮਹਿਜ਼ ਬਿਜਨਸ ਫਸਟ ਪੋਰਟਲ 'ਤੇ ਅਪਲਾਈ ਹੀ ਕਰਨਾ ਪੈਂਦਾ ਹੈ। ਇਸ ਉਪਰੰਤ ਫਿਸਕਲ ਅਤੇ ਰੇਗੂਲੇਟਰੀ ਇੰਸੈਟਿਵ ਸਮਾਂਬੱਧ ਤਰੀਕੇ ਨਾਲ ਉਦਯੋਗਪਤੀ ਨੂੰ ਆਸਾਨੀ ਨਾਲ ਪ੍ਰਾਪਤ ਹੋ ਜਾਂਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਹੋਰ ਅੱਗੇ ਵਧਾਉਂਦਿਆਂ ਹੁਣ 10 ਕਰੋੜ ਰੁਪਏ ਤੱਕ ਦੀ ਲਾਗਤ ਵਾਲੇ ਉਦਯੋਗ ਸਥਾਪਤ ਕਰਨ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕਰ ਦਿੱਤਾ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੀਤੀ ਦਾ ਭਰਪੂਰ ਲਾਭ ਲੈਣ ਲਈ ਅੱਗੇ ਆਉਣ। 

ਇਸ ਨੀਤੀ ਤਹਿਤ ਹਰੇਕ ਪ੍ਰਕਿਰਿਆ ਦੀ ਨਿਗਰਾਨੀ ਉੱਚ ਅਧਿਕਾਰੀਆਂ ਵੱਲੋਂ ਸਿੱਧੇ ਤੌਰ 'ਤੇ ਕੀਤੀ ਜਾ ਰਹੀ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਵਾਨਗੀਆਂ ਸਿੱਧੇ ਤੌਰ 'ਤੇ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ. ਐੱਸ. ਟੀ. ਨਾਲ ਸੰਬੰਧਤ ਜਿਆਦਾਤਰ ਮਾਮਲੇ ਨਿਪਟਾ ਲਏ ਗਏ ਹਨ, ਜਿਸ ਦਾ ਸਨਅਤਕਾਰਾਂ ਅਤੇ ਵਪਾਰੀ ਵਰਗ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਮੁੜ ਦੁਹਰਾਇਆ ਕਿ ਸਨਅਤਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਪੂਰੇ ਪੰਜ ਸਾਲ ਮਿਲਦੀ ਰਹੇਗੀ।ਸਮਾਗਮ ਨੂੰ ਸੰਬੋਧਨ ਕਰਦਿਆਂ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਸੂਬੇ ਵਿੱਚ ਨਵੇਂ ਨਿਵੇਸ਼ ਦੇ ਨਾਲ-ਨਾਲ ਪੁਰਾਣੀਆਂ ਸਨਅਤਾਂ ਨੂੰ ਪੈਰ੍ਹਾਂ ਸਿਰ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।  ਉਨਾਂ ਕਿਹਾ ਕਿ ਸੂਬੇ ਵਿਚ ਨਵੇਂ ਸਨਅਤੀ ਪਾਰਕ ਬਣਾਏ ਜਾ ਰਹੇ ਹਨ ਅਤੇ ਫੋਕਲ ਪੁਆਇੰਟਾਂ ਦੀ ਹਾਲਤ ਸੁਧਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੀਆਂ ਸਨਅਤਾਂ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨਾਂ ਦੱਸਿਆ ਕਿ ਪੰਜਾਬ ਦੇ ਉਦਯੋਗਾਂ ਵੱਲੋਂ ਬਿਜਲੀ ਦੀ ਖਪਤ ਵਿਚ 26ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਚੰਗਾ ਸ਼ਗਨ ਹੈ। ਉਨਾਂ ਕਿਹਾ ਕਿ ਵਿਭਾਗ ਦਾ ਸਾਰਾ ਕੰਮ ਆਨ ਲਾਈਨ ਹੈ ਅਤੇ ਉਨਾਂ ਨੂੰ ਦਫਤਰਾਂ ਦੇ ਚੱਕਰ ਕਿਸੇ ਪ੍ਰਵਾਨਗੀ ਲਈ ਮਾਰਨ ਦੀ ਲੋੜ ਨਹੀਂ। ਇਸ ਮੌਕੇ ਉਨ੍ਹਾਂ ਸ਼ਹਿਰ ਦੇ ਸਾਰੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ 5-6 ਦਸੰਬਰ, 2019 ਮੋਹਾਲੀ ਸਥਿਤ ਇੰਡੀਅਨ ਸਕੂਲ ਆਫ਼ ਬਿਜਨਸ (ਆਈ. ਐੱਸ. ਬੀ.) ਵਿਖੇ ਹੋਣ ਵਾਲੇ ਪੰਜਾਬ ਪ੍ਰੋਗ੍ਰੈਸਿਵ ਇਨਵੈਸਟਰਜ਼ ਸਮਿੱਟ-2019 ਵਿੱਚ ਵਧ ਚੜ੍ਹ ਕੇ ਭਾਗ ਲੈਣ ਤਾਂ ਜੋ ਸੂਬੇ ਦੇ ਸਨਅਤੀ ਵਿਕਾਸ ਲਈ ਸਨਅਤਕਾਰਾਂ ਦੇ ਸਹਿਯੋਗ ਨਾਲ ਨਵੇਂ ਦਿਸਹੱਦੇ ਕਾਇਮ ਕੀਤੇ ਜਾ ਸਕਣ। ਉਨਾਂ ਸਨਅਤਕਾਰਾਂ ਦੀਆਂ ਮੰਗਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਫੋਕਲ ਪੁਆਇੰਟਾਂ ਅਤੇ ਸਨਅਤੀ ਪਾਰਕਾਂ ਦੀ ਹਰ ਮੁਸ਼ਿਕਲ ਦਾ ਹੱਲ ਹੋਵੇਗਾ।ਇਸ ਮੌਕੇ ਸ: ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਬਾਬਾ ਬਕਾਲਾ, ਸ੍ਰੀ ਦਿਨੇਸ਼ ਬੱਸੀ ਚੇਅਰਮੈਨ ਇੰਪਰੂਵਮੈਂਟ ਟਰੱਸਟ, ਲਾਲੀ ਮਜੀਠਿਆ, ਸਿਬਨ ਸੀ ਡਾਇਰੈਕਟਰ ਉਦਯੋਗ ਤੇ ਕਮਰਸ, ਸ: ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ: ਬਖ਼ਤਾਵਰ ਸਿੰਘ ਸੀ.ਓ. ਅੰਮ੍ਰਿਤਸਰ ਵਿਕਾਸ ਅਥਾਰਟੀ, ਸ੍ਰੀਮਤੀ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ, ਚੇਅਰਮੈਨ ਮਮਤਾ ਦੱਤਾ, ਚੇਅਰਮੈਨ ਪਰਮਜੀਤ ਬਤਰਾ, ਸ੍ਰੀਮਤੀ ਜਤਿੰਦਰ ਸੋਨੀ ਪ੍ਰਧਾਨ ਕਾਂਗਰਸ ਕਮੇਟੀ ਵੀ ਹਾਜ਼ਰ ਸਨ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD