Monday, 13 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ

 

ਸੜਕ ਸੁਰੱਖਿਆ ਅਧਿਐਨ ਅਤੇ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਸਬੰਧੀ ਜ਼ਿਲ੍ਹਾ ਵਿਸਤ੍ਰਿਤ ਰਿਪੋਰਟ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 04 Nov 2019

ਸੜਕ ਸੁਰੱਖਿਆ ਅਧਿਐਨ ਅਤੇ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਸਬੰਧੀ ਜ਼ਿਲ੍ਹਾ ਐਸ.ਏ.ਐਸ ਨਗਰ, ਰੂਪਨਗਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਲਈ ਇੱਕ ਵਿਸਤ੍ਰਿਤ ਰਿਪੋਰਟ ਜਾਰੀ ਕੀਤੀ ਗਈ। ਇਹ ਰਿਪੋਰਟ ਸ੍ਰੀ ਸਤੀਸ਼ ਚੰਦਰ, ਆਈ.ਏ.ਐਸ, ਵਧੀਕ ਸਕੱਤਰ(ਗ੍ਰਹਿ ਮਾਮਲੇ) ਪੰਜਾਬ ਸਰਕਾਰ ਅਤੇ ਤੰਦਰੁਸਤ ਪੰਜਾਬ  ਮਿਸ਼ਨ ਸ. ਕਾਹਨ ਸਿੰਘ ਪੰਨੂੰ ਵਲੋਂ ਸਾਂਝੇ ਤੌਰ 'ਤੇ ਰਿਲੀਜ਼ ਕੀਤੀ ਗਈ।ਇਹ ਰਿਪੋਰਟ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸ਼ੁਰੂ ਕੀਤੇ ਉਪਰਾਲੇ ' ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ' ਹੇਠ ਤਿਆਰ ਕੀਤੀ ਗਈ। ਇਹ ਰਿਪੋਰਟ ਉਕਤ ਤਿੰਨਾਂ ਜ਼ਿਲ੍ਹਿਆਂ ਵਿੱਚ ਬਲੈਕ ਸਪਾਟਾਂ (ਹਾਦਸਿਆਂ ਵਾਲੀਆਂ ਥਾਵਾਂ) ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਜ਼ਿਲ੍ਹਿਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਵਿਸਤ੍ਰਿਤ ਜਾਣਕਾਰੀ ਦੇਣ ਲਈ ਤਿਆਰ ਕੀਤੀ ਗਈ ਹੈ। ਸ੍ਰੀ ਪੰਨੂ ਨੇ ਦੱਸਿਆ ਕਿ ਇਸ ਰਿਪੋਰਟ ਵਿੱਚ ਪਿਛਲੇ ਤਿੰਨ ਸਾਲਾਂ 2016 ਤੋਂ 2018  ਤੱਕ ਦੀ ਜਾਣਕਾਰੀ ਸ਼ਾਮਲ ਹੈ।ਇਸ ਕਾਰਜ ਦਾ ਮੁੱਖ ਉਦੇਸ਼ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਸੜਕੀ ਦੁਰਘਟਨਾਵਾਂ ਨੂੰ ਘਟਾਉਣਾ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿਚ ਕੁੱਲ 165 ਬਲੈਕ ਸਪਾਟਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਹੋਏ ਸੜਕ ਹਾਦਸਿਆਂ ਵਿੱਚ ਕੁਲ 2021 ਮੌਤਾਂ ਹੋਈਆਂ ਅਤੇ 1961 ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋਏ।

ਜ਼ਿਕਰਯੋਗ ਹੈ ਕਿ ਸੂਬੇ ਵਿਚੋਂ ਪ੍ਰਤੀ ਮਿਲੀਅਨ ਆਬਾਦੀ ਦੇ ਹਿਸਾਬ ਨਾਲ ਸੜਕੀ ਹਾਦਸਿਆਂ ਵਿੱਚ ਉਕਤ ਤਿੰਨੇ ਜ਼ਿਲ੍ਹੇ ਸੂਚੀ ਵਿੱਚ ਸਭ ਤੋਂ ਮੋਹਰੇ ਹਨ। ਪੰਜਾਬ ਵਿੱਚ ਪ੍ਰਤੀ ਮਿਲੀਅਨ 155 ਸੜਕੀ ਦੁਰਘਟਨਾਵਾਂ ਜਦਕਿ ਐਸ.ਏ.ਐਸ ਨਗਰ ਵਿੱਚ 259 , ਰੂਪਨਗਰ ਵਿੱਚ 280 ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ  264   ਸੜਕੀ ਦੁਰਘਟਨਾਵਾਂ ਵਾਪਰਦੀਆਂ ਹਨ। ਸ੍ਰੀ ਪੰਨੂ ਨੇ ਦੱਸਿਆ ਕਿ ਉਨ੍ਹਾਂ ਜ਼ਿਲਿਆਂ ਵਿੱਚ ਦੁਰਘਟਨਾਵਾਂ ਦੀ ਦਰ ਜ਼ਿਆਦਾ ਹੋਣ ਕਰਕੇ ਹੀ ਇਨ੍ਹਾਂ ਜ਼ਿਲ੍ਹਿਆਂ ਨੂੰ ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ ਵਿਚ ਤਰਜੀਹ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਰਿਪੋਰਟ ਵਿੱਚ ਉਕਤ ਜ਼ਿਲ੍ਹਿਆਂ ਦਾ ਮਾਈਕਰੋ ਲੈਵਲ ਅਧਿਐਨ ਸ਼ਾਮਲ ਹੈ ਜਿਸ ਨਾਲ ਪੁਲਿਸ ਅਤੇ ਪ੍ਰਸ਼ਾਸਨ ਨੂੰ ਲੋੜੀਂਦੇ ਕਦਮ ਚੁੱਕਣ ਵਿੱਚ ਮਦਦ ਮਿਲੇਗੀ। ਅਧਿਐਨ ਸ਼ੁਦਾ ਡਾਟਾ ਇਨ੍ਹਾਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਦਾਨ ਕੀਤਾ ਗਿਆ ਹੈ ਤਾਂ ਜੋ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।ਇਸ ਰਿਪੋਰਟ ਨੂੰ ਤਿਆਰ ਕਰਨ ਦਾ ਕੰਮ ਨਵਦੀਪ ਅਸੀਜਾ, ਟ੍ਰੈਫਿਕ ਸਲਾਹਕਾਰ ਪੰਜਾਬ ਅਤੇ ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ ਦੇ ਡਾਇਰੈਕਟਰ ਸ੍ਰੀ ਅਰਬਾਬ ਅਹਿਮਦ ਦੀ ਨਿਗਰਾਨੀ ਹੇਠ ਕੀਤਾ ਗਿਆ । ਇਸ ਕਾਰਜ ਵਿੱਚ ਸੜਕ ਸੁਰੱਖਿਆ ਇੰਜੀਨੀਅਰ (ਐਸ.ਏ.ਐਸ ਨਗਰ)ਚਰਨਜੀਤ ਸਿੰਘ, ਸੜਕ ਸੁਰੱਖਿਆ ਇੰਜੀਨੀਅਰ (ਸ੍ਰੀ ਫਤਿਹਗੜ੍ਹ ਸਾਹਿਬ) ਮਨਪ੍ਰੀਤ ਸਿੰਘ ਅਤੇ ਸੜਕ ਸੁਰੱਖਿਆ ਇੰਜਨੀਅਰ (ਰੂਪਨਗਰ) ਵੈਭਵ ਸ਼ਰਮਾਂ ਵੀ ਸ਼ਾਮਲ ਸਨ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD