Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਤੋਂ ਸੱਖਣਾ ਕੋਈ ਵੀ ਸਮਾਜ ਤਰੱਕੀ ਨਹੀਂ ਕਰ ਸਕਦਾ: ਹਰਕੇਸ਼ ਚੰਦ ਸ਼ਰਮਾ

ਪਿੰਡ ਮੱਛਲੀ ਕਲਾਂ ਦੇ ਸਕੂਲ ਲਈ ਦਿੱਤੀ ਮਾਲੀ ਮਦਦ

Web Admin

Web Admin

5 Dariya News

ਖਰੜ , 05 Nov 2019

Last updated on: Nov 05, 2019, 00:00 IST

‘‘ਮੌਜੂਦਾ ਦੌਰ ਵਿੱਚ ਸਿੱਖਿਆ ਦੀ ਅਹਿਮ ਭੂਮਿਕਾ ਹੈ। ਸਿੱਖਿਆ ਤੋਂ ਬਿਨਾਂ ਕੋਈ ਵੀ ਵਿਅਕਤੀ ਤੇ ਸਮਾਜ ਤਰੱਕੀ ਨਹੀਂ ਕਰ ਸਕਦਾ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਡਾਇਰੈਕਟਰ ਜ਼ਿਲ੍ਹਾ ਸਹਿਕਾਰੀ ਬੈਂਕ ਮੁਹਾਲੀ ਸ੍ਰੀ ਹਰਕੇਸ਼ ਚੰਦ ਸ਼ਰਮਾ ਨੇ ਪਿੰਡ ਮੱਛਲੀ ਕਲਾਂ ਦੇ ਸਰਕਾਰੀ ਸਕੂਲ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਸਮਾਗਮ ਦੌਰਾਨ ਸ੍ਰੀ ਹਰਕੇਸ਼ ਚੰਦ ਸ਼ਰਮਾ ਨੇ ਕਿਹਾ ਕਿ ਜਿੱਥੇ ਅਜੋਕੇ ਸਮਾਜ ਵਿੱਚ ਸਿੱਖਿਆ ਦਾ ਹੋਣਾ ਜ਼ਰੂਰੀ ਹੈ, ਉਥੇ ਇਹ ਵੀ ਜ਼ਰੂਰੀ ਹੈ ਕਿ ਸਿੱਖਿਆ ਮਿਆਰੀ ਹੋਵੇ ਤਾਂ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਵੀ ਮੁਕਾਬਲੇਬਾਜ਼ੀ ਦੇ ਇਸ ਦੌਰ ਵਿੱਚ ਕਾਮਯਾਬ ਹੋ ਸਕਣ। ਇਸ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਨੂੰ ਮੁਕਾਬਲੇਬਾਜ਼ੀ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਦੋ ਤਰਜੀਹੀ ਖੇਤਰ ਹਨ, ਜਿਨ੍ਹਾਂ ਦੀ ਤਰੱਕੀ ਲਈ ਸਰਕਾਰ ਦਿਨ-ਰਾਤ ਕੋਸ਼ਿਸ਼ਾਂ ਕਰ ਰਹੀ ਹੈ।ਡਾਇਰੈਕਟਰ ਸ੍ਰੀ ਸ਼ਰਮਾ ਨੇ ਪਿੰਡ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ 2.80 ਲੱਖ ਦੇ ਮੁਨਾਫ਼ੇ ਵਿੱਚੋਂ ਸਿੱਖਿਆ ਫੰਡ ਤਹਿਤ 5100 ਰੁਪਏ ਦੀ ਮਾਲੀ ਮਦਦ ਸਕੂਲ ਲਈ ਦਿੱਤੀ, ਜੋ ਮੁੱਖ ਅਧਿਆਪਕਾ ਵੀਰਪਾਲ ਕੌਰ ਤੇ ਅਧਿਆਪਕ ਹਰੀਸ਼ ਕਪਿਲ ਨੇ ਹਾਸਲ ਕੀਤੀ। ਸਮਾਗਮ ਦੌਰਾਨ ਮਿਲਕ ਪਲਾਂਟ ਮੁਹਾਲੀ ਦੇ ਮੈਨੇਜਰ ਖਰੀਦ ਸ੍ਰੀ ਅਨਿਲ ਮਿਸ਼ਰਾ, ਮੈਨੇਜਰ ਫੀਡ ਤੇ ਚਾਰਾ ਜਗਸੀਰ ਸਿੰਘ, ਮਿਲਕ ਪਲਾਂਟ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਤਰਲੋਚਨ ਸਿੰਘ, ਸਰਪੰਚ ਪਿੰਡ ਮੱਛਲੀ ਕਲਾਂ ਬਲਰਾਮ ਸ਼ਰਮਾ, ਸਭਾ ਦੇ ਪ੍ਰਧਾਨ ਸੰਜੀਵ ਕੁਮਾਰ ਰਾਣਾ, ਸਕੱਤਰ ਧਰਮਿੰਦਰ ਰਾਣਾ, ਐਨ.ਪੀ.ਐਸ. ਹਰਪ੍ਰੀਤ ਸਿੰਘ, ਮਨਦੀਪ ਸਿੰਘ, ਅਭਿਮਨਯੂੰ ਰਾਣਾ ਅਤੇ ਸਹਿਕਾਰੀ ਸਭਾ ਮੱਛਲੀ ਖੁਰਦ ਦੇ ਪ੍ਰਧਾਨ ਅਮਰੀਕ ਸਿੰਘ ਹਾਜ਼ਰ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD