Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੱਛਲੀ ਕਲਾਂ ਦਾ ਡਾਇਰੈਕਟਰ ਬਣਨ ਉੱਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਨਮਾਨ

Web Admin

Web Admin

5 Dariya News

ਐਸ.ਏ.ਐਸ.ਨਗਰ(ਮੁਹਾਲੀ) , 06 Nov 2019

Last updated on: Nov 06, 2019, 00:00 IST

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ, ਸੂਬਾ ਕਾਂਗਰਸ ਦੇ ਸਕੱਤਰ ਅਤੇ ਪਿਛਲੇ ਦਿਨੀਂ ਮੁਹਾਲੀ ਦੇ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਨਿਰਵਿਰੋਧ ਡਾਇਰੈਕਟਰ ਚੁਣੇ ਗਏ ਸਰਗਰਮ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਸਨਮਾਨ ਕੀਤਾ। ਉਨ੍ਹਾਂ ਨੂੰ ਬੈਂਕ ਦਾ ਡਾਇਰੈਕਟਰ ਬਣਨ ਅਤੇ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਆਵਾਜ਼ ਉਠਾਉਣ ਸਬੰਧੀ ਸਨਮਾਨਿਤ ਕੀਤਾ ਗਿਆ।ਪਿੰਡ ਸੈਦਪੁਰ ਵਿਖੇ ਬਲਬੀਰ ਕੌਰ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ ਧਰਮ ਸਿੰਘ ਸਾਬਕਾ ਸਰਪੰਚ, ਸੂਬੇਦਾਰ ਕਰਮ ਸਿੰਘ, ਸਤਨਾਮ ਸਿੰਘ ਪੰਚ, ਰਣਜੀਤ ਸਿੰਘ ਪੰਚ, ਸੁਰਿੰਦਰ ਸਿੰਘ ਫੌਜੀ, ਕੁਲਦੀਪ ਸਿੰਘ, ਅਜੈਬ ਸਿੰਘ, ਰਣਜੀਤ ਸਿੰਘ ਅਤੇ ਮਨਦੀਪ ਸਿੰਘ ਗੋਲਡੀ ਦੀ ਅਗਵਾਈ ਹੇਠ, ਪਿੰਡ ਗਿੱਦੜਪੁਰ ਵਿਖੇ ਸਰਪੰਚ ਜਸਵਿੰਦਰ ਸਿੰਘ ਪੱਪਾ, ਮਾਸਟਰ ਸੁਰਮੁਖ ਸਿੰਘ ਦੀ ਅਗਵਾਈ ਹੇਠ ਅਤੇ ਪਿੰਡ ਮੌਜਪੁਰ ਵਿਖੇ ਸਰਪੰਚ ਮੰਗਾ ਸਿੰਘ ਅਤੇ ਸਾਬਕਾ ਸਰਪੰਚ ਬਲਬੀਰ ਸਿੰਘ ਦੀ ਅਗਵਾਈ ਹੇਠ ਸ੍ਰੀ ਸ਼ਰਮਾ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ  ਸਮੁੱਚੇ ਪਿੰਡਾਂ ਦੇ ਵਸਨੀਕਾਂ ਨੇ ਸਿਰੋਪੇ ਅਤੇ ਯਾਦਗਾਰੀ ਚਿੰਨ ਭੇਂਟ ਕੀਤੇ।ਸ੍ਰੀ ਮੱਛਲੀ ਕਲਾਂ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਉਹ ਪਿਛਲੇ ਪੱਚੀ ਸਾਲਾਂ ਤੋਂ ਕਾਂਗਰਸ ਪਾਰਟੀ ਅਤੇ ਬਲਬੀਰ ਸਿੰਘ ਸਿੱਧੂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਦੀ ਇੱਕ ਇੱਕ ਮੁਸ਼ਕਿਲ ਤੋਂ ਉਹ ਭਲੀ ਭਾਂਤ ਵਾਕਿਫ਼ ਹਨ ਤੇ ਸ੍ਰੀ ਸਿੱਧੂ ਦੀ ਅਗਵਾਈ ਹੇਠ ਇਨ੍ਹਾਂ ਨੂੰ ਹੱਲ ਕਰਾਉਣ ਅਤੇ ਹਲਕੇ ਦਾ ਵਿਕਾਸ ਕਰਾਉਣ ਲਈ ਤਨਦੇਹੀ ਨਾਲ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਵੱਲੋਂ ਹੀ ਉਨ੍ਹਾਂ ਨੂੰ ਸਮੁੱਚੇ ਅਹੁਦੇ ਦਿੱਤੇ ਗਏ ਹਨ ਤੇ ਉਹ ਸ੍ਰੀ ਸਿੱਧੂ ਦੀ ਅਗਵਾਈ ਹੇਠ ਭਵਿੱਖ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਕਾਰਜਸ਼ੀਲ ਰਹਿਣਗੇ ਅਤੇ ਸਹਿਕਾਰੀ ਬੈਂਕਾਂ ਦੀਆਂ ਸੇਵਾਵਾਂ ਅਤੇ ਘੇਰੇ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਮੋਹਤਬਰ ਤੇ ਪੰਚਾਇਤ ਮੈਂਬਰ ਵੀ ਮੌਜੂਦ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD