ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਸਕੂਲੀ ਵਿਦਿਆਰਥੀਆਂ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਸਹਿ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ ਵਿਖੇ ਰਾਜ ਪੱਧਰੀ ਪੁਸਤਕ ਸਮੀਖਿਆ ਤੇ ਰਾਜ ਪੱਧਰੀ ਲੇਖ ਰਚਨਾ ਮੁਕਾਬਲੇ ਕਰਵਾਏ ਗਏ।ਰਾਜ ਪੱਧਰੀ ਪੁਸਤਕ ਸਮੀਖਿਆ ਮੁਕਾਬਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਏ ਉਨ੍ਹਾਂ ਵਿਦਿਆਰਥੀਆਂ ਨੇ ਭਾਗ ਲਿਆ ਜੋ ਇਸੇ ਲੜੀ ਤਹਿਤ ਪਹਿਲਾਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅੱਵਲ ਰਹੇ ਸਨ। ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਹਾਈ ਅਤੇ ਸੀਨੀਅਰ ਸੈਕੰਡਰੀ ਪੱਧਰ 'ਤੇ ਦੋ ਵਰਗਾਂ ਵਿੱਚ ਭਾਗ ਲਿਆ।ਰਾਜ ਪੱਧਰੀ ਪੁਸਤਕ ਸਮੀਖਿਆ ਮੁਕਾਬਲੇ ਵਿੱਚ ਹਾਈ ਵਰਗ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੋਗਾ (ਜ਼ਿਲ੍ਹਾ ਮੋਗਾ) ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖਡੂਰ ਸਾਹਿਬ (ਜ਼ਿਲ੍ਹਾ ਤਰਨ ਤਾਰਨ) ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਕਰਾਲਾ (ਜ਼ਿਲ੍ਹਾ ਪਟਿਆਲਾ) ਦੇ ਵਿਦਿਆਰਥੀ ਅਰਮਾਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਵਰਗ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਭੰਗੇਰੀਆਂ (ਜ਼ਿਲ੍ਹਾ ਮੋਗਾ) ਦੀ ਵਿਦਿਆਰਥਣ ਸਿਮਰਨ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗਾਜ਼ੀਪੁਰ (ਜ਼ਿਲ੍ਹਾ ਪਟਿਆਲ਼ਾ) ਦੀ ਵਿਦਿਆਰਥਣ ਸੋਨੂੰ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਾਦਤਪੁਰ (ਜ਼ਿਲ੍ਹਾ ਸੰਗਰੂਰ) ਦੇ ਵਿਦਿਆਰਥੀ ਮਨੀਸ਼ ਮੁਹੰਮਦ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਰਾਜ ਪੱਧਰੀ ਲੇਖ ਰਚਨਾ ਮੁਕਾਬਲਿਆਂ 'ਚ ਮਿਡਲ ਵਰਗ ਤਹਿਤ ਸਰਕਾਰੀ ਹਾਈ ਸਕੂਲ, ਸੰਘੇੜਾ (ਜ਼ਿਲ੍ਹਾ ਬਰਨਾਲਾ) ਦੀ ਵਿਦਿਆਰਥਣ ਤਮਨਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਮਿਡਲ ਸਕੂਲ, ਚੌਰਵਾਲਾ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ) ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਭੰਗੇਰੀਆਂ (ਜ਼ਿਲ੍ਹਾ ਮੋਗਾ) ਦੇ ਵਿਦਿਆਰਥੀ ਹਰਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਹਾਈ ਵਰਗ ਵਿੱਚ ਸਰਕਾਰੀ ਹਾਈ ਸਕੂਲ, ਬੱਬਰੀ ਨੰਗਲ (ਜ਼ਿਲ੍ਹਾ ਗੁਰਦਾਸਪੁਰ) ਦੀ ਵਿਦਿਆਰਥਣ ਸੁਨੇਹਾ ਨੇ ਪਹਿਲਾ, ਸਰਦਾਰ ਬਲਦੇਵ ਸਿੰਘ ਸਰਕਾਰੀਸੀਨੀਅਰ ਸੈਕੰਡਰੀ ਸਕੂਲ, ਮਜਾਤੜੀ (ਜ਼ਿਲ੍ਹਾ ਮੋਹਾਲੀ) ਦੀ ਵਿਦਿਆਰਥਣ ਅਮਨਦੀਪ ਕੌਰ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਭੰਗੇਰੀਆਂ (ਜ਼ਿਲ੍ਹਾ ਮੋਗਾ) ਦੇ ਵਿਦਿਆਰਥੀ ਲਵਪ੍ਰੀਤ ਸਿੰਘ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਾਹਲੀ ਸਾਹਿਬ (ਜ਼ਿਲ੍ਹਾ ਅੰਮ੍ਰਿਤਸਰ) ਦੀ ਵਿਦਿਆਰਥਣ ਸੰਦੀਪ ਕੌਰ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ।ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਸ੍ਰੀ ਕੁਲਭੂਸ਼ਣ ਸਿੰਘ ਬਾਜਵਾ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ ਸਿੱਖਿਆ) ਸ੍ਰੀ ਅਮਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਮਨਵਿੰਦਰ ਕੌਰ ਭੁੱਲਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਮਲਟੀ-ਪਰਪਜ਼ ਸਕੂਲ ਮਾਡਲ ਟਾਊਨ, ਦੇ ਪ੍ਰਿੰਸੀਪਲ ਸ੍ਰੀ ਬਲਬੀਰ ਸਿੰਘ ਜੌੜਾ ਤੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਦੀ ਸਟੇਟ ਟੀਮ ਦੇ ਮੈਂਬਰ ਡਾ. ਪੁਸ਼ਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡਕੇ ਹੌਸਲਾ ਵਧਾਇਆ।