Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਵਿੱਚ ਨਹੀ ਛੱਡਾਂਗੇ ਕੋਈ ਕਸਰ : ਹਰਕੇਸ ਚੰਦ ਸਰਮਾ ਮੱਛਲੀ ਕਲਾਂ

ਡਾਇਰੈਕਟਰ ਸਹਿਕਾਰੀ ਬੈਕ ਸ੍ਰੀ ਹਰਕੇਸ ਚੰਦ ਸਰਮਾ ਮੱਛਲੀ ਕਲਾਂ ਨੇ ਪਿੰਡਾਂ ਵਿੱਚ ਚੱਲੇ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

5 Dariya News

5 Dariya News

5 Dariya News

ਐਸ.ਏ.ਐਸ.ਨਗਰ , 07 Nov 2019

Last updated on: Nov 07, 2019, 00:00 IST

ਹਲਕਾ ਐਸ.ਏ.ਐਸ. ਨਗਰ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉਤੇ ਚੱਲ ਰਹੇ ਹਨ ਤੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਕਾਂਗਰਸ ਦੇ ਸੂਬਾ ਸਕੱਤਰ ਅਤੇ ਸਹਿਕਾਰੀ ਬੈਂਕ ਐਸ.ਏ.ਐਸ.ਨਗਰ ਦੇ ਡਾਇਰੈਕਟਰ ਹਰਕੇਸ ਚੰਦ ਸਰਮਾ ਮੱਛਲੀ ਕਲਾਂ ਨੇ ਪਿੰਡ ਸੈਦਪੁਰ, ਗਿੱਦੜਪੁਰ ਅਤੇ ਮੌਜਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਮੌਕੇ ਕੀਤਾ |ਇਸ ਮੌਕੇ ਮੱਛਲੀ ਕਲਾਂ ਨੇ ਦੱਸਿਆ ਕਿ ਪਿੰਡ ਸੈਦਪੁਰ ਦੇ ਸਕੂਲ ਲਈ ਵੀਹ ਲੱਖ ਰੁਪਏ ਦੀ ਗ੍ਰਾਂਟ ਸ. ਸਿੱਧੂ  ਵੱਲੋ ਦਿੱਤੀ ਗਈ ਸੀ, ਜਿਸ ਤਹਿਤ ਇਥੋ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ ਹੈ, ਜੋ ਛੇਤੀ ਹੀ ਮੁਕੰਮਲ  ਹੋ ਜਾਵੇਗਾ | ਇਸ ਦੇ ਨਾਲ ਹਾਲ ਵਿੱਚ ਪਿੰਡ ਦੀ ਫਿਰਨੀ ਬਣਾਈ ਗਈ ਹੈ, ਜੋ ਕਿ ਪਿੰਡ ਵਾਸੀਆਂ ਦੀ ਚਾਰ ਦਹਾਕੇ ਦੀ ਮੰਗ ਸੀ | ਇਸ ਤੋ ਇਲਾਵਾ ਪਿੰਡ ਦੀ ਧਰਮਸਾਲਾ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ |  ਇਹ ਸਾਰੇ ਪ੍ਰੋਜੈਕਟ ਛੇਤੀ ਹੀ ਸ.ਸਿੱਧੂ ਵੱਲੋ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਉਨ੍ਹਾਂ ਦੱਸਿਆ ਕਿ ਪਿੰਡ ਗਿਦੱੜਪੁਰ ਦੇ ਲੋਕਾਂ ਨੇ ਪਿੰਡ ਦੀ ਫਿਰਨੀ ਬਣਾਏ ਜਾਣ ਦੀ ਮੰਗ ਰੱਖੀ ਜਦਕਿ ਇਹ ਪ੍ਰ੍ਰੋਜੈਕਟ ਪਹਿਲਾਂ ਹੀ ਸ.ਸਿੱਧੂ ਦੀ ਰਹਿਨੁਮਾਈ ਹੇਠ ਮੰਡੀਬੋਰਡ ਨੂੰ ਭੇਜਿਆ ਜਾ ਚੁੱਕਿਆ ਹੈ ਤੇ ਇਸ ਸਬੰਧੀ ਪ੍ਰਕਿਰਿਆ ਜਾਰੀ ਹੈ ਤੇ ਇਹ ਛੇਤੀ ਹੀ ਸੁਰੂ ਹੋ ਜਾਵੇਗਾ| ਸ੍ਰੀ ਮੱਛਲੀ ਕਲਾਂ ਨੇ ਭਾਗੋਮਾਜਰਾ^ਮੌਜਪੁਰ ਸੜਕ ਦਾ ਜਾਇਜਾ ਲੈਦਿਆਂ ਦੱਸਿਆ ਕਿ ਇਸ ਸੜਕ ਉਤੇ ਪੇਵਰ ਲਾਏ   ਜਾਣਗੇ |  ਉਨਾਂਹ ਕਿਹਾ ਕਿ ਪਿੰਡਾਂ ਦੇ ਲੋਕਾਂ ਨੇ ਜੋ ਵੀ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਹਨ, ਉਹ ਹਰ ਹਾਲ ਹੱਲ ਕੀਤੀਆਂ ਜਾਣਗੀਆਂ |  ਸ੍ਰੀ ਮੱਛਲੀ ਕਲਾਂ ਨੂੰ ਪਿੰਡਾਂ ਦੀਆ ਪੰਚਾਇਤਾਂ ਵਲੋ ਪਿੰਡਾਂ ਵਿੱਚ ਹੋਣ ਵਾਲੇ ਕੰਮਾ ਤੋ ਵੀ ਜਾਣੂ ਕਰਵਾਇਆ |  ਸ੍ਰੀ ਮੱਛਲੀ ਕਲਾਂ ਵਲੋ ਉਪਰੋਕਤ ਪੰਚਾਇਤਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇ ਵਿੱਚ ਸ.ਸਿੱਧੂ ਵਲੋ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈਂਕ ਸੌਪ ਕੇ ਜੋ ਅਧੂਰੇ ਕੰਮ ਪਏ ਹਨ ਉਨ੍ਹਾਂ ਨੂੰ ਜਲਦੀ ਤੋ ਜਲਦੀ ਕਰਵਾਇਆ ਜਾਵੇਗਾ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਜੋ ਕਿਹਾ ਹੈ ਉਹ ਕਰ ਕੇ ਦਿਖਾਇਆ ਹੈ |ਇਸ ਮੌਕੇ ਤਿੰਨੇ ਪਿੰਡਾਂ ਦੀਆਂ ਪੰਚਾਇਤਾਂ ਵਲੋ ਸ੍ਰੀ ਮੱਛਲੀ ਕਲਾਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਸਹਿਕਾਰੀ ਬੈਕ ਦਾ ਡਾਇਰੈਕਟਰ ਲਾਉਣ ਸਬੰਧੀ ਸ.ਸਿੱਧੂ ਦਾ ਧੰਨਵਾਦ ਕੀਤਾ ਗਿਆ |ਇਸ ਮੋਕੇ ਹੋਰਨਾਂ ਤੋ ਇਲਾਵਾ ਸੁਰਜੀਤ ਸਿੰਘ ਸਾਬਕਾ ਸਰਪੰਚ ਸੈਦਪੁਰ, ਨੌਜਵਾਨ ਆਗੂ ਮਨਦੀਪ ਸਿੰਘ ਗੋਲਡੀ, ਬਲਬੀਰ ਕੌਰ ਸਰਪੰਚ ਸੈਦਪੁਰ, ਧਰਮ ਸਿੰਘ ਸਾਬਕਾ ਸਰਪੰਚ ਸੈਦਪੁਰ, ਮਾਸਟਰ ਰਣਧੀਰ ਸਿੰਘ  , ਸਤਨਾਮ ਸਿੰਘ ਪੰਚ ਸੈਦਪੁਰ, ਰਣਜੀਤ ਸਿੰਘ ਪੰਚ ਸੈਦਪੁਰ, ਸੂਬੇਦਾਰ ਕਰਮ ਸਿੰਘ, ਕੁਲਦੀਪ ਸਿੰਘ, ਅਜੈਬ ਸਿੰਘ, ਅਮਰੀਕ ਸਿੰਘ, ਰਜਿੰਦਰ ਸਿੰਘ, ਜਸਵਿੰਦਰ ਸਿੰਘ ਭੱਪਾ ਸਰਪੰਚ ਗਿਦੱੜਪੁਰ, ਮਾਸਟਰ ਸੁਰਮੁੱਖ ਸਿੰਘ, ਜਗਪਾਲ ਸਿੰਘ, ਅਵਤਾਰ ਸਿੰਘ ਪੰਚ, ਬਲਵੀਰ ਸਿੰਘ ਪੰਚ, ਗੁਰਮੇਲ ਸਿੰਘ, ਮੰਗਾ ਸਿੰਘ ਸਰਪੰਚ ਮੌਜਪੁਰ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਪੂਜਾ ਕੌਸਿਕ ਪੰਚ ਮੌਜਪੁਰ, ਕੁਲਬੀਰ ਸਿੰਘ ਪੰਚ ਮੌਜਪੁਰ, ਦੀਦਾਰ ਸਿੰਘ ਪੰਚ ਮੌਜਪੁਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜਰ ਸਨ |

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD