Sunday, 12 May 2024

 

 

ਖ਼ਾਸ ਖਬਰਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ

 

ਮੁੱਖ ਮੰਤਰੀ ਦੀ ਅਪੀਲ 'ਤੇ ਕੇਂਦਰ ਸਰਕਾਰ ਵੱਲੋਂ ਇੰਟਰ-ਫੇਥ ਸੈਂਟਰ ਲਈ 175 ਕਰੋੜ ਰੁਪਏ ਜਾਰੀ

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਥਾਪਤ ਹੋਵੇਗਾ ਸੈਂਟਰ

5 Dariya News

5 Dariya News

5 Dariya News

ਚੰਡੀਗੜ੍ਹ , 07 Nov 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇੰਟਰ-ਫੇਥ ਸੈਂਟਰ ਦੀ ਸਥਾਪਨਾ ਲਈ ਪਹਿਲੇ ਪੜਾਅ ਤਹਿਤ 175 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਵਜੋਂ 439 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦਾ ਪ੍ਰਸਤਾਵ ਤਿਆਰ ਕੀਤਾ ਸੀ।ਪਹਿਲੇ ਪੜਾਅ ਤਹਿਤ ਕੇਂਦਰੀ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਵੱਲੋਂ 175 ਕਰੋੜ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ ਜਿਨ੍ਹਾਂ ਵਿੱਚੋਂ 125 ਕਰੋੜ ਰੁਪਏ ਗੈਰ-ਆਵਰਤੀ ਵਜੋਂ ਅਤੇ 50 ਕਰੋੜ ਰੁਪਏ ਦੇ ਫੰਡ ਆਵਰਤੀ ਵਜੋਂ ਰੱਖੇ ਗਏ ਹਨ। ਬਾਕੀ ਫੰਡ ਵਿਸਥਾਰਤ ਪ੍ਰੋਜੈਕਟ ਰਿਪੋਰਟ ਦੇ ਖਰਚੇ ਦੀ ਪ੍ਰਗਤੀ ਨੂੰ ਘੋਖਣ ਤੋਂ ਬਾਅਦ ਜਾਰੀ ਕੀਤੇ ਜਾਣਗੇ।ਇਸ ਪ੍ਰੋਜੈਕਟ ਦੀ ਰੂਪ-ਰੇਖਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਲੀਕੀ ਗਈ ਹੈ ਅਤੇ ਇਹ ਕੇਂਦਰ ਯੂਨੀਵਰਸਿਟੀ ਦੇ ਕੈਂਪਸ ਅੰਦਰ ਸਥਾਪਤ ਹੋਣਾ ਹੈ। ਇਹ ਪ੍ਰਸਤਾਵਿਤ ਕੇਂਦਰ ਇੰਡੀਅਨ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼, ਸ਼ਿਮਲਾ ਦੀ ਤਰਜ਼ 'ਤੇ ਚਲਾਇਆ ਜਾਵੇਗਾ।ਇਸ ਕੇਂਦਰ ਵਿੱਚ ਅੱਠ ਭਾਗ ਹੋਣਗੇ ਜਿਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਭਾਸ਼ਾਵਾਂ, ਗੁਰਬਾਣੀ ਸੰਗੀਤ, ਤੁਲਨਾਤਮਕ ਧਰਮ, ਵਿਵਾਦ-ਹੱਲ, ਪ੍ਰਾਚੀਨ ਸੰਗੀਤਕ ਯੰਤਰਾਂ ਦਾ ਪੁਨਰ ਨਿਰਮਾਣ, ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਅਧਿਐਨ, ਸਿੱਖ ਪੁਰਾਲੇਖ, ਧਾਰਮਿਕ ਸੰਗੀਤ ਤੇ ਸੰਮੇਲਨ ਕੇਂਦਰ ਦਾ ਧਰਮ ਸ਼ਾਸਤਰ ਤੇ ਸੁਰਮੇਲ ਸ਼ਾਮਲ ਹਨ।ਇੱਥੇ ਇਹ ਦੱਸਣਯੋਗ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਜਸਪਾਲ ਸਿੰਘ ਨੇ ਇਸ ਤੋਂ ਪਹਿਲਾਂ ਪ੍ਰੋਜੈਕਟ ਬਾਰੇ ਵਿਸਥਾਰਤ ਪੇਸ਼ਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਦਿੱਤੀ ਸੀ ਜਿਨ੍ਹਾਂ ਨੇ ਇਸ ਨੂੰ ਸਹਿਮਤੀ ਦਿੰਦਿਆਂ ਕਿਹਾ ਸੀ ਕਿ ਇਹ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਪਸਾਰ ਲਈ ਅਹਿਮ ਯੋਗਦਾਨ ਪਾਵੇਗਾ। ਸੂਬਾ ਸਰਕਾਰ ਨੇ ਇਸ ਮਾਨਮੱਤੇ ਪ੍ਰੋਜੈਕਟ ਦੀ ਛੇਤੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਸੀ।ਇੱਥੇ ਇਹ ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ ਸਾਲ 1969 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਈ ਸੀ ਅਤੇ ਇਹ ਮੁਲਕ ਵਿੱਚ ਇਕੱਲੀ ਯੂਨੀਵਰਸਿਟੀ ਹੈ ਜੋ ਸਿੱਖ ਧਰਮ ਦੇ ਬਾਨੀ ਦੇ ਨਾਮ 'ਤੇ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਨੇ ਵਿਸ਼ਵ ਧਰਮਾਂ ਲਈ ਅੰਤਰ ਵਿਸ਼ਵਾਸ ਦੇ ਹਵਾਲੇ ਦੇ ਸੰਦਰਭ ਵਿੱਚ ਇਸ ਨੋਡਲ ਸੈਂਟਰ ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਸੀ ਤਾਂ ਕਿ ਗੁਰਮਤਿ ਸੰਗੀਤ, ਤੁਲਨਾਤਮਕ ਧਰਮ ਅਤੇ ਪੁਰਾਲੇਖਾਂ ਦੀ ਸੰਭਾਲ ਆਦਿ ਵਰਗੇ ਵੱਖ-ਵੱਖ ਖੇਤਰਾਂ ਵਿੱਚ ਅਧਿਆਪਨ ਤੇ ਖੋਜ ਕੀਤੀ ਜਾ ਸਕੇ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD