Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਾਂਤੀ, ਸਦਭਾਵਨਾ ਅਤੇ ਮਨੁੱਖੀ ਖੁਸ਼ਹਾਲੀ ਦੇ ਪਾਸਾਰ ਦੀ ਵਿਚਾਰਧਾਰਾ 'ਤੇ ਦੋ-ਦਿਨਾ ਕੌਮਾਂਤਰੀ ਕਾਨਫਰੰਸ ਦੀ ਸ਼ੁਰੂਆਤ

ਕਾਨਫਰੰਸ ਵਿੱਚ ਸ੍ਰੀ ਹਾਮਿਦ ਅੰਸਾਰੀ, ਮੁਰਲੀ ਮਨੋਹਰ ਜੋਸ਼ੀ, ਰਾਣਾ ਗੁਰਮੀਤ ਸੋਢੀ, ਦਰਜਨ ਤੋਂ ਜ਼ਿਆਦਾ ਵਿਦੇਸ਼ੀ ਵਫ਼ਦਾਂ, ਪ੍ਰਸਿੱਧ ਬੁੱਧੀਜੀਵੀਆਂ, ਨੀਤੀ ਘਾੜਿਆਂ ਅਤੇ ਸਰਕਾਰੀ ਅਧਿਕਾਰੀਆਂ ਨੇ ਲਿਆ ਹਿੱਸਾ

5 Dariya News

5 Dariya News

5 Dariya News

ਚੰਡੀਗੜ੍ਹ , 07 Nov 2019

Last updated on: Nov 07, 2019, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਾਂਤੀ, ਸਦਭਾਵਨਾ ਅਤੇ ਮਨੁੱਖੀ ਖੁਸ਼ਹਾਲੀ ਦੇ ਪਾਸਾਰ ਦੀ ਵਿਚਾਰਧਾਰਾ 'ਤੇ ਅਧਾਰਤ 2 ਦਿਨਾ ਕੌਮਾਂਤਰੀ ਕਾਨਫਰੰਸ ਦੀ ਸ਼ੁਰੂਆਤ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ.), ਚੰਡੀਗੜ੍ਹ ਵਿਖੇ ਕੀਤੀ ਗਈ। ਇਸ ਕਾਨਫਰੰਸ ਦਾ ਆਯੋਜਨ ਪੰਜਾਬ ਸਰਕਾਰ ਅਤੇ ਇੰਡੀਅਨ ਕਾਉਂਸਲ ਆਫ਼ ਸੋਸ਼ਲ ਸਾਇੰਸ ਰਿਸਰਚ, ਨਵੀਂ ਦਿੱਲੀ ਦੇ ਸਹਿਯੋਗ ਨਾਲ ਕੀਤਾ ਗਿਆ।ਇਸ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ, ਐਮ. ਹਾਮਿਦ ਅੰਸਾਰੀ, ਸਾਬਕਾ ਕੇਂਦਰੀ ਮੰਤਰੀ, ਮੁਰਲੀ ਮਨੋਹਰ ਜੋਸ਼ੀ, ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਦਰਜਨ ਤੋਂ ਵੱਧ ਵਿਦੇਸ਼ੀ ਵਫ਼ਦਾਂ, ਪ੍ਰਸਿੱਧ ਬੁੱਧੀਜੀਵੀਆਂ, ਨੀਤੀ ਘਾੜਿਆਂ ਅਤੇ ਸਰਕਾਰੀ ਅਧਿਕਾਰੀਆਂ ਵਰਗੀਆਂ ਪ੍ਰਸਿੱਧ ਸਖ਼ਸ਼ੀਅਤਾਂ ਨੇ ਸ਼ਾਮਲ ਹੋ ਕੇ ਇਸ ਕਾਨਫਰੰਸ ਦੀ ਸ਼ੋਭਾ ਵਧਾਈ।ਕਾਨਫਰੰਸ ਦੌਰਾਨ ਸਮਾਜਿਕ ਅਤੇ ਰਾਜਨੀਤਿਕ ਭੇਦਭਾਵ, ਆਰਥਿਕ ਸੋਸ਼ਣ, ਅਸਮਾਨਤਾ, ਘਰੇਲੂ ਹਿੰਸਾ ਅਤੇ ਅੱਤਿਆਚਾਰਾਂ ਕਾਰਨ ਫੈਲੀ ਵਿਆਪਕ ਬੇਚੈਨੀ ਅਤੇ ਹਿੰਸਾ 'ਚ ਗ੍ਰਸਤ ਸੰਸਾਰ ਵਿੱਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਦੇ ਪਾਸਾਰ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਜ਼ਿੰਦਗੀ ਵਿੱਚ ਅਪਣਾਉਣ ਦੀ ਲੋੜ 'ਤੇ ਵਿਚਾਰਚਰਚਾ ਕੀਤੀ ਗਈ।ਭਾਰਤ ਦੇ ਸਾਬਕਾ ਉੱਪ ਰਾਸ਼ਟਰਪਤੀ ਸ੍ਰੀ ਐਮ. ਹਾਮਿਦ ਅੰਸਾਰੀ ਨੇ ਪ੍ਰਧਾਨਗੀ ਭਾਸ਼ਨ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਸਮਾਜ ਧਾਰਮਿਕਤਾ ਅਤੇ ਕੱਟੜ ਰਾਸ਼ਟਰਵਾਦ ਦੀ ਦੋਹਰੀ ਚੁਣੌਤੀ ਨਾਲ ਜੂਝ ਰਿਹਾ ਹੈ, ਜਿਸ ਨੇ ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਨੁੱਖੀ ਖੁਸ਼ੀਆਂ ਨੂੰ ਢਾਅ ਲਾਈ ਹੈ। ਉਨ੍ਹਾਂ ਮੁਤਾਬਕ ਮਾਨਵਤਾ ਨੂੰ ਤਾਂ ਹੀ ਬਚਾਇਆ ਜਾ ਸਕਦਾ ਹੈ ਜੇਕਰ ਇਨ੍ਹਾਂ ਦੋਹਾਂ ਚੁਣੌਤੀਆਂ  ਨੂੰ ਸਭਾਚਾਰਕ ਕਦਰਾਂ-ਕੀਮਤਾਂ 'ਤੇ ਅਧਾਰਤ ਆਪਸੀ ਸੂਝ-ਬੂਝ ਦੀ ਜ਼ੁਬਾਨ ਨਾਲ ਠੱਲ੍ਹ ਪਾਈ ਜਾਵੇ ਅਤੇ ਮਨੁੱਖੀ ਹੱਕਾਂ ਨੂੰ ਮਾਨਤਾ ਦੇਣ ਵਾਲੇ ਸੱਭਿਅਕ ਸਮਾਜ ਨੂੰ ਯਕੀਨੀ ਬਣਾਇਆ ਸਕੇ।ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਦੇ ਸਾਬਕਾ ਮੰਤਰੀ ਸ੍ਰੀ ਮੁਰਲੀ ਮਨੋਹਰ ਜੋਸ਼ੀ ਨੇ ਮੂਲਮੰਤਰ ਦੇ ਜਾਪ ਨਾਲ ਆਪਣਾ ਭਾਸ਼ਣ ਸ਼ੁਰੂ ਕੀਤਾ ਅਤੇ ਮੌਜੂਦਾ ਸੰਸਾਰ ਵਿੱਚ ਸਖ਼ਤ ਮਿਹਨਤ, ਸਾਂਝ ਅਤੇ ਏਕਤਾ ਦੀ ਭੂਮਿਕਾ ਅਤੇ ਇਸ ਨਾਲ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਦੇ ਪਾਸਾਰ ਬਾਰੇ ਗੱਲ ਕੀਤੀ। ਉਨ੍ਹਾਂ ਗੁਰੂ ਜੀ ਦੀਆਂ ਸਿੱÎਖਿਆਵਾਂ ਰਾਹੀਂ ਸਦਾਚਾਰ ਅਤੇ ਦੁਰਾਚਾਰ ਵਿਚਾਲੇ ਟਕਰਾਅ ਦੇ ਹੱਲ ਲਈ ਸਿੱਖਣ ਦਾ ਸੁਝਾਅ ਦਿੱਤਾ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਨੁਸਾਰ ਵਾਤਾਵਰਣ ਦੇ ਸਤਿਕਾਰ ਦੀ ਲੋੜ 'ਤੇ ਵੀ ਜ਼ੋਰ ਦਿੱਤਾ।ਇਸ ਤੋਂ ਪਹਿਲਾਂ ਸੀ.ਆਰ.ਆਰ.ਆਈ.ਡੀ ਦੀ ਗਵਰਨਿੰਗ ਬਾਡੀ ਦੇ ਮੈਂਬਰ ਸ੍ਰੀ ਵੀ.ਕੇ ਸਿੱਬਲ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਸੀ.ਆਰ.ਆਰ.ਆਈ.ਡੀ ਦੇ ਪ੍ਰੋ. ਸੁੱਚਾ ਸਿੰਘ ਗਿੱਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫਰੰਸ ਕਰਵਾਉਣ ਦੇ ਉਦੇਸ਼ ਉਤੇ ਚਾਨਣਾ ਪਾਇਆ। ਉਦਘਾਟਨੀ ਸੈਸ਼ਨ ਤੋਂ ਵਿਸ਼ਾ-ਵਸਤੂ ਦੇ ਆਧਾਰ 'ਤੇ ਵੰਡੇ ਉੁੱਪ ਵਿਸ਼ਿਆਂ ਜਿਵੇਂ 'ਰੂਹਾਨੀਅਤ', ' ਗੁਰੂ ਨਾਨਕ ਦੇ ਫਲਸਫੇ ਵਿੱਚ ਸਿਧਾਂਤ ਤੇ ਨੈਤਿਕਤਾ ','ਗੁਰੂ ਨਾਨਕ ਦੇ ਫਲਸਫੇ ਦੇ ਲਫਜ਼ਾ 'ਚ ਅੰਤਰ-ਭਰੋਸੇ ਸਬੰਧੀ ਸੰਵਾਦ','ਸ਼ਾਂਤੀ ਦੇ ਰਾਹ ਵਜੋਂ ਸਮਾਜਕ, ਆਰਥਕ ਤੇ ਸਭਿਆਚਾਰਕ ਬਰਾਬਰੀ, ਖੁਸ਼ੀ-ਖੇੜਾ ਤੇ ਆਪਸੀ ਸਦਭਾਵਨਾ ','ਸਿੱਖ ਰਵਾਇਤਾਂ ਵਿੱਚ ਲਿੰਗ ਦੇ ਅਧਾਰ ਤੇ ਬਰਾਬਰੀ ਅਤੇ ਸਮਕਾਲੀ ਭਾਰਤ ਵਿਚ ਲਿੰਗ ਅਧਾਰਤ ਹਿੰਸਾ ',' ਗੁਰੂ ਨਾਨਕ ਜੀ ਨਜ਼ਰ ਵਿੱਚ ਕਿਰਤ ਦੀ ਮਹੱਤਤਾ' ਅਤੇ  ਗੁਰੂ ਨਾਨਕ ਦੀਆਂ ਸਿੱਖਿਆਵਾਂ ਵਿੱਚ ਵਾਤਵਾਰਣ ਦੀ ਰੱਖਿਆ ਦੀ ਪ੍ਰਸੰਗਿਕਤਾ ਆਦਿ 'ਤੇ ਤਕਨੀਕੀ ਸੈਸ਼ਨ ਕਰਵਾਇਆ ਗਿਆ।ਇਸ ਕਾਨਫਰੰਸ ਦਾ ਤਕਨੀਕੀ ਸੈਸ਼ਨ 8 ਨਵੰਬਰ ਨੂੰ  ਆਯੋਜਿਤ ਕੀਤਾ ਜਾਵੇਗਾ। ਇਸ ਅੰਤਰਰਾਸ਼ਟਰੀ ਕਾਨਫਰੰਸ ਨੂੰ ਸਿੱਟਾਪੂਰਨ ਪੜਾਅ ਤੇ ਪਹੁੰਚਾਉਣ ਮੌਕੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਮੇਤ ਉਨ੍ਹਾਂ ਦੀ ਕੈਬਨਿਟ ਦੇ ਕਈ ਮੈਂਬਰਾਂ ਦੇ ਸ਼ਾਮਲ ਹੋਣ ਦੀ ਆਸ ਹੈ।

 

Tags: Murli Manohar Joshi , Hamid Ansari , Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD