Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੂਸ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੇ ਵਫਦ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਪ੍ਰਗਟਾਈ

ਨਿਵੇਸ ਪੰਜਾਬ ਨੇ 5 ਅਤੇ 6 ਦਸੰਬਰ ਨੂੰ ਕਰਵਾਏ ਜਾਣ ਵਾਲੇ ਨਿਵੇਸ ਸੰਮੇਲਨ ਲਈ ਦਿੱਤਾ ਸੱਦਾ

5 Dariya News

5 Dariya News

5 Dariya News

ਚੰਡੀਗੜ੍ਹ , 08 Nov 2019

Last updated on: Nov 08, 2019, 00:00 IST

ਸੂਬੇ ਵਿੱਚ ਰੂਸੀ ਕੰਪਨੀਆਂ ਤੋਂ ਨਿਵੇਸ਼ ਜੁਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਰੂਸ ਦੇ ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਰੂਸੀ ਸਟੇਟ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਆਈਗੋਰ ਸ਼ੁਵਾਲੋਵ ਨੂੰ ਰਾਜ ਵਿੱਚ ਹੋਣ ਵਾਲੇ ਪ੍ਰੋਗੈਸਿਵ ਨਿਵੇਸ ਸੰਮੇਲਨ-2019 ਵਿੱਚ ਰੂਸੀ ਵਫਦ ਨੂੰ ਭਾਗ ਲੈਣ ਲਈ ਸੱਦਾ ਦਿੱਤਾ ਹੈ। ਇਹ ਸੰਮੇਲਨ 5 ਅਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ , ਮੋਹਾਲੀ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਨਿਵੇਸ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਫਦ ਵਲੋਂ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਸਮੇਤ ਨਿਵੇਸ ਪੰਜਾਬ ਦੇ ਸੀ.ਈ.ਓ.  ਰਜਤ ਅਗਰਵਾਲ ਦੀ ਅਗਵਾਈ ਵਿੱਚ ਸ੍ਰ੍ਰੀ ਇਗੋਰ ਸ਼ੁਵਾਲੋਵ ਅਤੇ ਵੀ.ਈ.ਬੀ ਦੇ ਉਪ ਚੇਅਰਮੈਨ ਸ੍ਰੀ ਤਸੇਖੋਮਸਕੀ ਸਮੇਤ 20 ਮੈਂਬਰੀ ਵਫਦ ਨਾਲ ਮੁਲਾਕਾਤ ਕੀਤੀ ਗਈ।ਬੁਲਾਰੇ ਨੇ ਦੱਸਿਆ ਕਿ ਰੂਸੀ ਵਫਦ ਭਾਰਤ ਵਿੱਚ ਸਮਾਰਟ ਸਿਟੀਜ਼, ਬਿਜਲੀ, ਪਾਣੀ, ਸਿਹਤ ਸਹੂਲਤਾਂ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਸਾਂਝਾ ਨਿਵੇਸ਼ ਕਰਨ ਦੇ ਮੌਕੇ ਤਲਾਸ਼ ਰਿਹਾ ਸੀ। ਵਫਦ ਨੇ ਪੰਜਾਬ ਸਰਕਾਰ ਨਾਲ ਸਬੰਧ ਕਾਇਮ ਕਰਨ ਅਤੇ ਸਾਂਝੇ ਨਿਵੇਸ਼ ਵਾਲੇ ਖੇਤਰਾਂ ਦੀਆਂ ਸੰਭਾਵਨਾਵਾਂ ਤਲਾਸ਼ਨ ਲਈ ਸੂਬੇ ਦਾ ਦੌਰਾ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਸਮਾਰਟ ਸਿਟੀਜ਼ ਪ੍ਰੋਜੈਕਟ ਲਈ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਤਿੰਨ ਸ਼ਹਿਰਾਂ-ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਨੂੰ ਚੁਣਿਆ ਗਿਆ ਹੈ ਜਿੱਥੇ ਸਮਾਰਟ ਤੇ ਇਲੈਟ੍ਰਿਕ ਮੋਬਿਲਟੀ ਨੂੰ ਸਥਾਪਤ ਕਰਨਾ ਮੁੱਖ ਟੀਚਾ ਹੈ।ਵਫਦ ਨੂੰ ਉਦਯੋਗ ਸਥਾਪਤ ਕਰਨ ਦੇ ਖੇਤਰ ਵਿੱਚ ਵੱਖ ਵੱਖ ਸਹੂਲਤਾਂ ਮੁੱਈਆ ਕਰਾਉਣ ਲਈ ਬਦਲਣਯੋਗ ਉਪਰਾਲਿਆਂ ਤੋਂ ਜਾਣੂ ਕਰਵਾਉਂਦਿਆਂ ਰਜਤ ਅਗਰਵਾਲ ਨੇ ਦੱਸਿਆ ਕਿ ਪਿਛਲੇ 2 ਸਾਲਾਂ ਵਿੱਚ ਪੰਜਾਬ 50,000 ਕਰੋੜ ਰੁਪਏ ਦਾ ਨਿਵੇਸ਼ ਜੁਟਾਉਣ ਵਿੱਚ ਸਫਲ ਰਿਹਾ ਹੈ। ਉਨ੍ਹਾਂ ਨੇ ਵਫਦ ਨੂੰ ਪੰਜਾਬ ਵਿੱਚ ਵਿਸ਼ੇਸ਼ ਕਰਕੇ ਸਮਾਰਟ ਸਿਟੀਜ਼ ਵਿੱਚ ਨਿਵੇਸ਼ ਕਰਨ ਦੇ ਲਾਭ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦੇ ਸਭ ਤੋਂ ਵਧ ਸ਼ਹਿਰੀ ਆਬਾਦੀ ਵਾਲੇ ਸੂਬਿਆਂ ਵਿੱਚੋਂ ਇੱਕ ਹੈ ਜਿੱਥੇ ਕਿ ਨਵੀਂ ਸ਼ੁਰੂਆਤ ਕਰਨ ਲਈ ਵਿਸ਼ੇਸ਼ ਕਰਕੇ ਖੇਤੀ ਤਕਨਾਲੋਜੀ ਦੇ ਖੇਤਰ ਵਿੱਚ ਅਸੀਮ ਸੰਭਾਵਨਾਵਾਂ ਹਨ।ਸੂਬਾ ਵਿੱਚ ਸਮਾਰਟ ਇਲੈਕਟ੍ਰੋਨਿਕਸ ਅਤੇ ਵਾਹਨਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਲੁਧਿਆਣਾ ਵਿਖੇ 380 ਏਕੜ ਦੇ ਖੇਤਰ ਵਿੱਚ ਇੰਡਸਟ੍ਰੀਅਲ ਪਾਰਕ-ਹਾਈਟੈਕ ਵੈਲੀ ਸਥਾਪਤ ਕੀਤੀ ਜਾ ਰਹੀ ਹੈ ਜਿਥੇ ਇਲੈਕਟ੍ਰਿਕ ਵਹੀਕਲ ਅਤੇ ਬੈਟਰੀ ਉਤਪਾਦਨ ਯੂਨਿਟਾਂ ਵੀ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬਾ ਜਲ ਸੋਧਕ ਪਲਾਂਟ, ਡਿਜ਼ਾਈਨ ਸਬੰਧੀ ਸਹੂਲਤਾਂ, ਕਨਵੈਂਸ਼ਨ ਅਤੇ ਪ੍ਰਦਰਸ਼ਨੀ ਕੇਂਦਰ, ਵੇਅਰਹਾਊਸਿੰਗ ਤੇ ਲਾਜਿਸਟਿਕ ਸੇਵਾਵਾਂ ਆਦਿ ਸਹੂਲਤਾਂ ਮੁਹੱਈਆ ਕਰਵਾਏਗਾ।    

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD