Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਾਂਤੀ, ਸਦਭਾਵਨਾ ਅਤੇ ਮਨੁੱਖੀ ਖੁਸ਼ਹਾਲੀ ਦੇ ਪਾਸਾਰ ਦੇ ਫਲਸਫ਼ੇ 'ਤੇ ਦੋ ਦਿਨਾ ਕੌਮਾਂਤਰੀ ਕਾਨਫਰੰਸ ਦੀ ਸਮਾਪਤੀ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਮਾਪਤੀ ਸੈਸ਼ਨ ਦੀ ਕੀਤੀ ਪ੍ਰਧਾਨਗੀ : ਗੁਰੂ ਸਾਹਿਬ ਦੇ ਫਲਸਫ਼ੇ ਨੂੰ ਅਮਲ ਵਿੱਚ ਲਿਆਉਣ ਦੀ ਲੋੜ 'ਤੇ ਦਿੱਤਾ ਜ਼ੋਰ

5 Dariya News

5 Dariya News

5 Dariya News

ਚੰਡੀਗੜ੍ਹ , 08 Nov 2019

Last updated on: Nov 08, 2019, 00:00 IST

ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਵਜੋਂ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ.), ਚੰਡੀਗੜ੍ਹ  ਵੱਲੋਂ 7-8 ਨਵੰਬਰ, 2019 ਨੂੰ ਕਰਿੱਡ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਾਂਤੀ, ਸਦਭਾਵਨਾ ਅਤੇ ਮਨੁੱਖੀ ਖੁਸ਼ਹਾਲੀ ਦੇ ਪਾਸਾਰ ਦੇ ਫਲਸਫ਼ੇ 'ਤੇ ਅਧਾਰਤ 2 ਦਿਨਾ ਕੌਮਾਂਤਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਕਾਨਫਰੰਸ ਦਾ ਆਯੋਜਨ ਪੰਜਾਬ ਸਰਕਾਰ ਅਤੇ ਇੰਡੀਅਨ ਕਾਉਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐਸ.ਐਸ.ਆਰ.), ਨਵੀਂ ਦਿੱਲੀ ਦੇ ਸਹਿਯੋਗ ਨਾਲ ਕੀਤਾ ਗਿਆ।ਇਸ ਕਾਨਫਰੰਸ ਵਿੱਚ ਉੱਚ ਅਧਿਕਾਰੀਆਂ ਵਿਨੀ ਮਹਾਜਨ, ਜਸਪਾਲ ਸਿੰਘ, ਗੁਰਪ੍ਰੀਤ ਸਪਰਾ ਅਤੇ ਹੋਰ ਸਰਕਾਰੀ ਅਧਿਕਾਰੀਆਂ, ਪ੍ਰਸਿੱਧ ਬੁੱਧੀਜੀਵੀਆਂ, ਨੀਤੀ ਘਾੜਿਆਂ ਅਤੇ ਯੂ.ਐਸ.ਏ. ਅਤੇ ਕੈਨੇਡਾ ਦੇ 30 ਤੋਂ ਜ਼ਿਆਦਾ ਵਿਦੇਸ਼ੀ ਵਫ਼ਦਾਂ ਸਮੇਤ ਕਈ ਨਾਮਵਰ ਸਖ਼ਸ਼ੀਅਤਾਂ ਨੇ ਹਾਜ਼ਰੀ ਭਰੀ।ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਾਨਫਰੰਸ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ। ਗੁਰੂ ਨਾਨਕ ਸਾਹਿਬ ਜੀ ਦੇ ਫਲਸਫੇ ਨੂੰ ਮੁੜ-ਵਿਚਾਰਨ ਦੀ ਲੋੜ 'ਤੇ ਜੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਨੁੱਖੀ ਇਤਿਹਾਸ ਦੇ ਕਿਸੇ ਵੀ ਹੋਰ ਦੌਰ ਨਾਲੋਂ ਅੱਜ ਸੋਚ ਅਤੇ ਕਾਰਜ ਦੀ ਏਕਤਾ ਦੀ ਸਭ ਤੋਂ ਵਧ ਲੋੜ ਹੈ। ਅੱਜ ਜਦੋਂ ਸੰਸਾਰ ਟੁਕੜਿਆਂ ਵਿੱਚ ਟੁੱਟਦਾ ਜਾ ਰਿਹਾ ਹੈ ਅਤੇ ਮਨੁੱਖ ਜਿੰਦਗੀ ਜਿਊਣ ਦੇ ਅਰਥਾਂ ਅਤੇ ਉਦੇਸ਼ਾਂ ਕੋਹਾਂ ਦੂਰ ਪਰੇ ਜਾ ਰਿਹਾ ਹੈ ਉਦੋਂ ਗੁਰੂ ਸਾਹਿਬ ਫਲਸਫੇ ਨੂੰ ਅਮਲ ਵਿੱਚ ਲਿਆਉਣ ਦੀ ਲੋੜ ਹੈ। ਅੱਜ ਦਾ ਸੰਸਾਰ ਹਿੰਸਾ ਅਤੇ ਦੁੱਖਾਂ ਨਾਲ ਘਿਰਿਆ ਹੋਇਆ ਹੈ। ਅਸੀਂ ਦੁਨੀਆਂ ਦੇ ਸਾਰੇ ਹਿੱਸਿਆਂ ਤੋਂ ਲੱਖਾਂ ਲੋਕਾਂ ਦੀਆਂ ਚੀਕਾਂ ਅਤੇ ਦੁਖ ਸੁਣ ਰਹੇ ਹਾਂ, ਬੇਇਨਸਾਫੀਆਂ ਦੀ ਦੁਹਾਈ ਅਤੇ ਉਨ੍ਹਾਂ ਲੋਕਾਂ ਦੀ ਦੁਹਾਈ ਨੂੰ ਸੁਣ ਰਹੇ ਹਾਂ ਜੋ ਅਨਿਆਂਸ਼ੀਲ ਸਮਾਜਿਕ ਅਤੇ ਆਰਥਿਕ ਵਿਵਸਥਾ ਦੁਆਰਾ ਤਿਆਗ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਕ ਸਮੇਂ ਜਦੋਂ ਵਿਸ਼ਵ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਵਰਤੋਂ, ਹਥਿਆਰਾਂ ਦੀਆਂ ਵੱਧ ਰਹੀਆਂ ਕਿਸਮਾਂ, ਅਮੀਰਾਂ ਵਲੋਂ ਗਰੀਬਾਂ ਦਾ ਲਗਾਤਾਰ ਸ਼ੋਸ਼ਣ ਅਤੇ ਵਾਤਾਵਰਣ ਦੇ ਵੱਧ ਰਹੇ ਵਿਗਾੜ ਦੇ ਸਿੱਟੇ ਵਜੋਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ  ਦੱਸੇ ਸੱਚ, ਲਿੰਗ ਸਮਾਨਤਾ, ਵਾਤਾਵਰਣ ਦੀ ਸੁਰੱਖਿਆ ਅਤੇ ਵਿਸ਼ਵਵਿਆਪੀ ਜ਼ਿੰਮੇਵਾਰੀ 'ਤੇ ਅਧਾਰਤ ਸਮਾਜ ਦੀ ਸਿਰਜਣਾ ਵੱਲ ਕਾਰਜ ਕਰਨਾ ਸਾਰਥਕ ਹੋਵੇਗਾ।ਉਨ੍ਹਾਂ “ ਜਗਤੁ ਜਲੰਦਾ ਰਖਲੈ ਆਪਣੀ ਕਰਿਪਾਧਾਰ॥ਿਜਤੁ ਦੁਆਰੈ ਉਬਰੈ ਤਤੈ ਲੈਹੁ ਉਬਾਰ॥“ ਦਾ ਉਚਾਰਣ ਕਰਦਿਆਂ ਮੁਸ਼ਕਿਲਾਂ ਭਰੇ ਸੰਸਾਰ ਵਿੱਚ ਸਦੀਵੀ ਸ਼ਾਂਤੀ ਲਈ ਅਰਦਾਸ ਕੀਤੀ।ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਡਾ. ਮੁਰਲੀ ਮਨੋਹਰ ਜੋਸ਼ੀ ਨੇ ਸੰਬੋਧਨ ਕਰਦਿਆਂ ਅੱਜ ਦੇ ਵਿਸ਼ਵਵਿਆਪੀ ਸੰਸਾਰ ਵਿੱਚ ਨਾਨਕ ਦੇ ਫਲਸਫੇ ਨੂੰ ਲਾਗੂ ਕਰਨ ਦੀ ਸਾਰਥਕਤਾ ਉੱਤੇ ਜ਼ੋਰ ਦਿੱਤਾ।ਇਸ ਤੋਂ ਪਹਿਲਾਂ ਸ੍ਰੀ ਟੀ.ਕੇ. ਨਾਇਰ, ਸੀ.ਆਰ.ਆਰ.ਆਈ.ਡੀ ਦੀ ਗਵਰਨਿੰਗ ਬਾਡੀ ਦੇ ਮੈਂਬਰ ਨੇ ਸਵਾਗਤੀ ਭਾਸ਼ਣ ਦਿੱਤਾ ਜਿਸ ਤੋਂ ਬਾਅਦ ਡਾ. ਬਿੰਦੂ ਦੁੱਗਲ, ਐਸੋਸੀਏਟ ਪ੍ਰੋਫੈਸਰ, ਸੀ.ਆਰ.ਆਰ.ਆਈ.ਡੀ ਵਲੋਂ ਕਾਨਫਰੰਸ ਵਿੱਚ ਹੋਏ ਸੈਸ਼ਨਾਂ ਬਾਰੇ ਵਿਸਥਾਰਤ ਰਿਪੋਰਟ ਦਿੱਤੀ ਗਈ।ਸੀ.ਆਰ.ਆਰ.ਆਈ.ਡੀ ਦੇ ਕਾਰਜਕਾਰੀ ਵਾਈਸ ਚੇਅਰਮੈਨ, ਡਾ. ਰਸ਼ਪਾਲ ਮਲਹੋਤਰਾ ਨੇ ਦੋ ਰੋਜ਼ਾ ਸੰਮੇਲਨ ਦੇ ਸਫਲ ਆਯੋਜਨ ਲਈ ਪੰਜਾਬ ਸਰਕਾਰ ਅਤੇ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ  ਰਿਸਰਚ, ਨਵੀਂ ਦਿੱਲੀ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

      

 

Tags: Dr Manmohan Singh , Murli Manohar Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD