Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੌਸ਼ਨੀ ਤੇ ਆਵਾਜ ਪ੍ਰੋਗਰਾਮ 'ਜਗ ਚਾਨਣ ਹੋਇਆ' ਦੀ ਸ਼ੁਰੂਆਤ

12 ਨਵੰਬਰ ਤੱਕ ਰਣਜੀਤ ਐਵੀਨਿਊ ਵਿਖੇ ਚੱਲੇਗਾ ਇਹ ਧਾਰਮਿਕ ਪ੍ਰੋਗਰਾਮ, ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਕੀਤਾ ਉਦਘਾਟਨ

Web Admin

Web Admin

5 Dariya News

ਅੰਮ੍ਰਿਤਸਰ , 08 Nov 2019

Last updated on: Nov 08, 2019, 00:00 IST

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵਿਭਾਗ ਵੱਲੋਂ 7 ਨਵੰਬਰ ਤੋਂ 12 ਨਵੰਬਰ 2019 ਤੱਕ ਪਾਈਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰੌਸ਼ਨੀ ਤੇ ਅਵਾਜ਼ ਉਤੇ ਅਧਾਰਿਤ ਪ੍ਰੋਗਰਾਮ  ''ਜਗ ਚਾਨਣ ਹੋਇਆ'' ਦੀ ਰਸਮੀ ਸ਼ੁਰੂਆਤ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀ ਪ੍ਰਕਾਸ਼ ਜੇਵਾਡਕਰ ਨੇ ਕੀਤੀ। ਇਸ ਮੌਕੇ ਉਨਾਂ ਨਾਲ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ, ਕਾਂਗਰਸ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਐਸ ਡੀ ਐਮ ਸ੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸ੍ਰੀ ਜੇਵਾਡਕਰ ਨੇ ਆਪਣੇ ਸੰਬੋਧਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾ ਸੁਮਨ ਭੇਟ ਕਰਦੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰਨ ਅਤੇ ਵੰਡ ਛਕਣ ਦਾ ਜੋ ਉਪਦੇਸ਼ ਦਿੱਤਾ, ਉਹ ਵਿਹਾਰਕ ਜਿੰਦਗੀ ਵਿਚ ਲਾਗੂ ਕਰਨ ਦੀ ਲੋੜ ਹੈ ਅਤੇ ਇਸ ਨਾਲ ਹੀ ਸਾਰੇ ਸਮਾਜ ਦਾ ਵਿਕਾਸ ਹੋ ਸਕਦਾ ਹੈ। ਉਨਾਂ ਗੁਰੂ ਜੀ ਵੱਲੋਂ ਸਮਾਜਿਕ ਬਰਾਬਤਾ, ਔਰਤ ਜਾਤੀ ਨੂੰ ਬਰਾਬਰ ਦੇ ਹੱਕ ਦੇਣ ਅਤੇ ਜ਼ਬਰ ਵਿਰੁੱਧ ਚੁੱਕੀ ਅਵਾਜ਼ ਨੂੰ ਯਾਦ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਉਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਤੋਂ ਇਲਾਵਾ ਸ੍ਰੀ ਪ੍ਰਕਾਸ਼ ਜਾਵੇਡਕਰ ਨੇ ਇੱਥੇ ਵਿਸ਼ੇਸ਼ ਤੌਰ ਉਤੇ ਲਗਾਏ ਸਟਾਲ ਤੋਂ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਨਜ਼ਾਰਾ ਲਿਆ।ਇਹ ਪ੍ਰੋਗਰਾਮ ਰੋਜ਼ਾਨਾ ਸ਼ਾਮ 6:30 ਵਜੇ ਤੋਂ ਰਾਤ 8:30  ਵਜੇ ਤੱਕ ਚੱਲੇਗਾ। ਇਸ ਰੋਸ਼ਨੀ ਤੇ ਅਵਾਜ਼ ਪ੍ਰੋਗਰਾਮ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਉਦਾਸੀਆਂ ਤੇ ਚਾਣਨਾ ਪਾਇਆ ਗਿਆ ਹੈ ਅਤੇ ਇਸ ਤੋਂ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ ਤੋਂ ਵਿਸਥਾਰਤ ਜਾਣਕਾਰੀ ਮਿਲ ਰਹੀ ਹੈ। ਇਸ ਤੋਂ ਇਲਾਵਾ ਇਸ  ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਸਬੰਧੀ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਇਕ ਪ੍ਰਦਰਸ਼ਨੀ ਵੀ ਲਗਾਈ ਜਾ ਰਹੀ ਹੈ, ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਾਹਿਤ ਪ੍ਰਦਰਸ਼ਿਤ ਕੀਤਾ ਗਿਆ ਹੈ।

 

Tags: Prakash Javadekar , 550th Prakash Purab , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD