Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਦਰਪਨ ਸਿਟੀ ਖਰੜ ਸੜਕ ਤੇ ਦਿਨ ਦਿਹਾੜੇ ਹੋਏ ਕਤਲ ਦੀ ਵਾਰਦਾਤ ਦੀ ਗੁੱਥੀ ਸੁਲਝੀ : ਐਸ.ਐਸ.ਪੀ

ਕਤਲ ਲਈ ਜ਼ਿਮੇਵਾਰ ਦੋ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Web Admin

Web Admin

5 Dariya News

ਐਸ.ਏ.ਐਸ ਨਗਰ , 09 Nov 2019

Last updated on: Nov 09, 2019, 00:00 IST

ਕੁਲਦੀਪ ਸਿੰਘ ਚਹਿਲ ਆਈ.ਪੀ.ਐਸ, ਐਸ.ਐਸ.ਪੀ, ਐਸ.ਏ.ਐਸ ਨਗਰ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਦੋ ਦਿਨ ਪਹਿਲਾਂ ਸਟੇਡੀਅਮ ਰੋਡ ਦਰਪਨ ਸਿਟੀ ਖਰੜ ਸੜਕ ਤੇ ਦਿਨ ਦਿਹਾੜੇ ਹੋਏ ਕਤਲ ਦੀ ਵਾਰਦਾਤ ਵਿੱਚ  ਸ੍ਰੀ ਸਿਮਰਨਜੀਤ ਸਿੰਘ ਲੰਗ ਡੀ.ਐੱਸ.ਪੀ ਖਰੜ, ਸ਼੍ਰੀ ਦਮਨਬੀਰ ਸਿੰਘ (ਪ੍ਰੋਬੇਸ਼ਨਰ ਡੀ.ਐੱਸ.ਪੀ) ਅਤੇ  ਸ੍ਰੀ ਬਿਕਰਮਜੀਤ ਸਿੰਘ ਬਰਾੜ ਡੀ.ਐੱਸ.ਪੀ (ਡੀ) ਦੀ ਅਗਵਾਈ ਵਿੱਚ ਇੰਚਾਰਜ ਸੀ.ਆਈ.ਏ ਸਟਾਫ ਖਰੜ ਅਤੇ ਐੱਸ.ਐੱਚ.ਓ ਸਿਟੀ ਖਰੜ ਦੀਆਂ ਪੁਲਿਸ ਪਾਰਟੀਆਂ ਵਲੋਂ 24 ਘੰਟੇ ਦੇ ਅੰਦਰ-ਅੰਦਰ ਮ੍ਰਿਤਕ ਨੌਜਵਾਨ ਦੀ ਸ਼ਨਾਖਤ ਕਰਵਾ ਕੇ, ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਅਤੇ ਦਿਨ ਦਿਹਾੜੇ ਹੋਏ ਇਸ ਕਤਲ ਲਈ ਜ਼ਿਮੇਵਾਰ ਦੋ ਦੋਸ਼ੀਆਂ  ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਹਨਾਂ ਨੇ ਆਪਣਾ ਜ਼ੁਰਮ ਕਬੂਲ ਕੀਤਾ ਹੈ। ਇਹਨਾਂ ਦੇ ਫਰਾਰ ਸਾਥੀਆਂ ਜਿਹੜੇ ਹੋਰ ਕਈ ਕੇਸਾਂ ਵਿੱਚ ਪਹਿਲਾਂ ਹੀ ਭਗੌੜੇ ਹਨ ਦੀ ਗ੍ਰਿਫਤਾਰੀਆਂ ਲਈ ਵੱਖ-ਵੱਖ ਪਾਰਟੀਆਂ ਭੇਜੀਆਂ ਗਈਆਂ ਹਨ।ਐੱਸ.ਐੱਸ.ਪੀ ਮੋਹਾਲੀ ਨੇ ਦੱਸਿਆ ਇਸ ਘਟਨਾਂ ਬਾਰੇ ਮ੍ਰਿਤਕ ਦੇ ਛੋਟੇ ਭਰਾ ਬਲਵੀਰ ਸਿੰਘ ਦੇ ਬਿਆਨ ਪਰ ਥਾਣਾ ਸਿਟੀ ਖਰੜ ਵਿਖੇ ਮੁਕੱਦਮਾ ਨੰਬਰ 256 ਅਧੀਨ ਧਾਰਾ 302, 34, 120-ਬੀ  ਆਈ.ਪੀ.ਸੀ  ਅਤੇ 25 ਅਸਲਾ ਐਕਟ ਦਰਜ ਕੀਤਾ ਗਿਆ ਹੈ। ਦੌਰਾਨੇ ਤਫਤੀਸ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਦੇ ਸਾਥੀਆਂ ਰੋਹਿਤ ਸੇਠੀ ਪੁੱਤਰ ਰਮਨ ਕੁਮਾਰ ਵਾਸੀ ਫਿਰੋਜ਼ਪੁਰ ਅਤੇ ਅਜੇ ਕੁਮਾਰ ਉਰਫ ਕਾਪਾ ਪੁੱਤਰ ਨਰਿੰਦਰ ਕੁਮਾਰ ਵਾਸੀ ਗੁਰੂ ਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਨੇ ਅਸ਼ੀਸ ਚੌਪੜਾ, ਹੈਪੀ ਭੁੱਲਰ, ਹੈਪੀ ਮੱਲ੍ਹ, ਅਮਰਜੀਤ ਸਿੰਘ, ਮਨੀ ਅਤੇ ਆਪਣੇ ਹੋਰ ਸਾਥੀਆਂ ਨਾਲ ਰਲ੍ਹ ਕੇ ਸਾਜਿਸ਼ ਰਚਕੇ ਇੰਦਰਜੀਤ ਸਿੰਘ ਢਿੰਡਾ ਨੂੰ ਚੰਡੀਗੜ੍ਹ ਤੋਂ ਸ਼ਾਪਿੰਗ ਕਰਵਾਉਣ ਬਹਾਨੇ ਮਿਤੀ 05-11-2019 ਨੂੰ ਫਿਰੋਜ਼ਪੁਰ ਤੋਂ ਚੰਡੀਗੜ੍ਹ ਬੁਲਵਾਇਆ ਸੀ। ਰੋਹਿਤ ਸੇਠੀ ਤੇ ਅਜੇ ਕੁਮਾਰ ਨੇ ਆਪਣੇ ਸਾਥੀਆਂ ਨਾਲ ਰਲ੍ਹ ਕੇ ਬਣਾਈ ਸਾਜਿਸ਼ ਨੂੰ ਸਿਰੇ  ਚੜਾਉਦਿਆਂ ਮਿਤੀ 07-11-2019 ਨੂੰ ਉਹਨਾਂ ਹੱਥੋਂ ਖਰੜ ਵਿਖੇ ਇੰਦਰਜੀਤ ਸਿੰਘ ਢਿੰਡਾ ਦਾ ਕਤਲ ਕਰਵਾ ਦਿੱਤਾ। 

ਦੋਸ਼ੀਆਂ ਦੀ ਮ੍ਰਿਤਕ ਨਾਲ ਪੁਰਾਣੇ ਇਰਾਦਾ ਕਤਲ ਦੇ ਮਾਮਲੇ ਵਿੱਚ ਰੰਜਿਸ਼ ਚੱਲਦੀ ਸੀ ਤੇ ਉਹ ਕਈ ਵਾਰ ਪਹਿਲਾਂ ਵੀ ਉਸ ਦੇ ਕਤਲ ਦੀ ਕੋਸ਼ਿਸ ਕਰ ਚੁੱਕੇ ਸਨ। ਜਿਨਾਂ ਦੇ ਸਿਰੇ ਨਾ ਚੜ੍ਹਨ ਤੇ ਢਿੰਡਾ ਦੇ ਸਾਥੀਆਂ ਨੂੰ ਸਾਜਿਸ਼ ਵਿੱਚ ਸ਼ਾਮਿਲ ਕਰ ਲਿਆ ਗਿਆ।ਸ਼੍ਰੀ ਚਹਿਲ ਨੇ ਘਟਨਾਂ ਦੀ ਸੰਖੇਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 07-11-2019 ਨੂੰ ਕਰੀਬ 2:00 ਵਜੇ ਦੁਪਹਿਰ ਸਮੇਂ ਖਰੜ ਸ਼ਹਿਰ ਵਿੱਚ ਉਸ ਸਮੇਂ ਸੰਨਸਨੀ ਫੈਲ ਗਈ ਸੀ, ਜਦੋਂ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਆਏ ਹਥਿਆਰਬੰਦ ਵਿਅਕਤੀਆਂ ਨੇ ਸਟੇਡੀਅਮ ਰੋਡ ਦਰਪਨ ਸਿਟੀ ਟੀ-ਪੁਆਇੰਟ ਦੇ ਲਾਗੇ  ਇੱਕ ਮੋਟਰਸਾਇਕਲ ਤੇ ਸਵਾਰ ਤਿੰਨ ਨੌਜਵਾਨਾਂ ਨੂੰ ਰੋਕ ਕੇ, ਵਿਚਾਲੇ ਬੈਠੇ 26-27 ਸਾਲਾ ਇੱਕ ਨੌਜਵਾਨ ਨੂੰ ਮੋਟਰਸਾਇਕਲ ਤੋਂ ਲਾਹ ਕੇ ਉਸ ਉਪਰ ਪਿਸਤੌਲਾਂ ਨਾਲ ਅੰਨ੍ਹੇਵਾਹ ਫਾਈਰਿੰਗ ਕਰਕੇ ਕਤਲ ਕਰ ਦਿੱਤਾ ਤੇ ਫਰਾਰ ਹੋ ਗਏ। ਇਸ ਕਤਲ ਲਈ ਕਾਤਲਾਂ ਨੇ ਕਰੀਬ ਡੇਢ ਦਰਜਨ ਫਾਇਰ ਕੀਤੇ ਸਨ। ਜ਼ਖਮੀ ਨੌਜਵਾਨ ਨੇ ਹਸਪਤਾਲ ਲਿਜਾਂਦਿਆਂ ਦਮ ਤੋੜ ਦਿੱਤਾ, ਜਿਸ ਦੀ ਸ਼ਨਾਖਤ ਇੰਦਰਜੀਤ ਸਿੰਘ ਉਰਫ ਢਿੰਡਾ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰਬਰ 8 ਕੰਬੋਜ ਨਗਰ ਮੁਹੱਲਾ ਗੁਰੂ ਨਾਨਕ ਪੁਰਾ ਫਿਰੋਜਪੁਰ ਸਿਟੀ ਵਜੋਂ ਹੋਈ ਸੀ। ਘਟਨਾਂ ਦੀ ਸੂਚਨਾਂ ਮਿਲਣ ਤੇ ਐੱਸ.ਐੱਚ.ਓ ਸਿਟੀ ਖਰੜ, ਡੀ.ਐੱਸ.ਪੀ ਖਰੜ ਤੇ ਡੀ.ਐੱਸ.ਪੀ (ਡੀ) ਐਸ.ਏ.ਐਸ ਨਗਰ ਤੁਰੰਤ ਮੌਕੇ ਤੇ ਪਹੁੰਚੇ ਤੇ ਉਹਨਾਂ ਦੀਆਂ ਟੀਮਾਂ ਨੇ ਮੌਕੇ ਦਾ ਬਰੀਕੀ ਨਾਲ ਅਧਿਐਨ ਕਰਕੇ ਜਾਂਚ ਸ਼ੁਰੂ ਕੀਤੀ ਤਾਂ ਮੁੱਢ ਤੋਂ ਹੀ ਸ਼ੱਕ ਦੀ ਸੂਈ ਮ੍ਰਿਤਕ ਦੇ ਮੋਟਰਸਾਇਕਲ ਸਵਾਰ ਸਾਥੀਆਂ ਵਲ ਗਈ ਤੇ ਪੁਲਿਸ ਨੇ ਤਫਤੀਸ ਨੂੰ ਟੈਕਨੀਕਲੀ ਤਰੀਕੇ ਨਾਲ ਅੱਗੇ ਵਧਾਇਆ ਅਤੇ ਬਰੀਕੀ ਨਾਲ  ਰੋਹਿਤ ਸੇਠੀ ਅਤੇ ਅਜੇ ਕੁਮਾਰ ਪਾਸੋਂ ਪੁੱਛ-ਗਿੱਛ ਕੀਤੀ। ਜਿਸ ਤੇ ਦੋਨਾਂ ਨੇ ਆਪਣਾ ਜ਼ੁਰਮ ਕਬੂਲ ਕੀਤਾ ਅਤੇ ਕਤਲ ਵਿੱਚ ਸ਼ਾਮਿਲ ਆਪਣੇ ਸਾਥੀਆਂ ਬਾਰੇ ਦੱਸਿਆ । ਇਹਨਾਂ ਦੋਨਾਂ ਨੂੰ ਮੁਕੱਦਮਾ ਨੰਬਰ 256/19 ਥਾਣਾ ਸਿਟੀ ਖਰੜ ਵਿੱਚ ਗ੍ਰਿਫਤਾਰ ਕਰ ਲਿਆ ਹੈ। ਬਾਕੀ ਦੋਸ਼ੀਆਂ ਦੀ ਭਾਲ ਵਿੱਚ ਵੱਖ-ਵੱਖ ਪਾਰਟੀਆਂ ਵੱਖ-ਵੱਖ ਥਾਂਵਾ ਤੇ ਰਵਾਨਾ ਕੀਤੀਆਂ ਗਈਆਂ ਹਨ।

 

Tags: SSP Mohali , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD