Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ

ਪੰਚਾਇਤਾਂ ਪਾਸੋਂ ਤਸਦੀਕ ਕਰਵਾਏ ਪ੍ਰਫ਼ਾਰਮੇ 30 ਸਤੰਬਰ ਤੱਕ ਸਹਿਕਾਰੀ ਖੇਤੀਬਾੜੀ ਸਭਾਵਾਂ ’ਚ ਜਮ੍ਹਾਂ ਕਰਵਾਏ ਜਾ ਸਕਣਗੇ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 13 Nov 2019

Last updated on: Nov 13, 2019, 00:00 IST

ਸੁਪਰੀਮ ਕੋਰਟ ਵੱਲੋਂ ਬਿਨਾਂ ਅੱਗ ਲਾਇਆਂ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ (ਗੈਰ-ਬਾਸਮਤੀ ਕਾਸ਼ਤਕਾਰ) ਦੀ ਹੌਂਸਲਾ-ਅਫ਼ਜਾਈ ਲਈ ਮਾਲੀ ਮੱਦਦ ਦੇਣ ਦੇ ਐਲਾਨੇ ਫ਼ੈਸਲੇ ਦਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਲਾਭ ਮਿਲੇਗਾ, ਜਿਸ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 30 ਨਵੰਬਰ ਰੱਖੀ ਗਈ ਹੈ। ਇਸ ਦਾ ਲਾਭ ਕੇਵਲ ਸੀਮਾਂਤ ਅਤੇ ਛੋਟੇ ਕਿਸਾਨਾਂ (5 ਏਕੜ ਤੱਕ) ਨੂੰ ਹੀ ਮਿਲੇਗਾ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਨੇ ਅੱਜ ਸਰਵਉੱਚ ਅਦਾਲਤ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 5 ਏਕੜ ਤੱਕ ਦੇ ਸੀਮਾਂਤ ਅਤੇ ਛੋਟੇ ਕਿਸਾਨਾਂ, ਜਿਨ੍ਹਾਂ ਨੇ ਖੇਤ ’ਚ ਪਰਾਲੀ ਨੂੰ ਅੱਗ ਨਹੀਂ ਲਾਈ, ਦੀਆਂ ਸੂਚੀਆਂ ਤਿਆਰ ਕਰਨ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਉਹ ਕਿਸਾਨ ਜਿਨ੍ਹਾਂ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ, ਇਸ ਫ਼ੈਸਲੇ ਤਹਿਤ ਪਿਛਲੇ ਸਾਲ ਦੀ ਪ੍ਰਤੀ ਏਕੜ ਔਸਤ ਪੈਦਾਵਾਰ ਦੇ ਹਿਸਾਬ ਨਾਲ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ੇ ਦੇ ਹੱਕਦਾਰ ਹੋਣਗੇ।ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂ ਹੁਣ ਤੱਕ ਬਚੀ ਹੋਈ ਪਰਾਲੀ ਨੂੰ, ਜੋ ਕਿਸਾਨ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ ਇਸ ਮੁਆਵਜ਼ੇ ਦੇ ਅੰਤਰਗਤ ਲਿਆਂਦਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਲਈ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਫਾਰਮ ਕਿਸਾਨਾਂ ਦੁਆਰਾ ਭਰ ਕੇ ਪਿੰਡ ਦੀ ਪੰਚਾਇਤ ਤੋਂ ਤਸਦੀਕ ਕਰਵਾਇਆ ਜਾਵੇਗਾ। ਉਸ ਤੋਂ ਬਾਅਦ ਕਿਸਾਨ ਵੱਲੋਂ ਇਹ ਫ਼ਾਰਮ ਸਬੰਧਤ ਸਹਿਕਾਰੀ ਖੇਤੀਬਾੜੀ ਸਭਾ ਦੇ ਸਕੱਤਰ ਕੋਲ ਜਮ੍ਹਾਂ ਕਰਵਾ ਦਿੱਤਾ ਜਾਵੇਗਾ, ਜੋ ਕਿ ਇਸ ਨੂੰ ਪੋਰਟਲ ’ਤੇ ਅਪਲੋਡ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਰੀ ਸ਼ਰਤਾਂ ਅਨੁਸਾਰ 5 ਏਕੜ ਤੱਕ ਦਾ ਕੋਈ ਵੀ ਕਿਸਾਨ, ਜਿਸ ਨੇ ਸਰਕਾਰ ਪਾਸੋਂ ਸਬਸਿਡੀ ’ਤੇ ਮਸ਼ਨੀਰੀ ਲੈ ਕੇ ਜਾਂ ਫ਼ਿਰ ਕਿਸੇ ਹੋਰ ਢੰਗ ਨਾਲ ਪਰਾਲੀ ਦਾ ਬਿਨਾਂ ਅੱਗ ਲਾਇਆਂ ਪ੍ਰਬੰਧਨ ਕੀਤਾ ਹੈ, ਹੀ ਯੋਗ ਹੋਣਗੇ।ਡਿਪਟੀ ਕਮਿਸ਼ਨਰ ਨੇ ਇਸ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੀਟਿੰਗ ’ਚ ਪੁੱਜੇ ਉੱਪ ਮੰਡਲ ਅਫ਼ਸਰਾਂ (ਐਸ ਡੀ ਐਮ), ਡੀ ਡੀ ਪੀ ਓ, ਬੀ ਡੀ ਪੀ ਓਜ਼, ਡੀ ਆਰ ਸਹਿਕਾਰੀ ਸਭਾਵਾਂ, ਡੀ ਐਸ ਐਮ/ਏ ਐਸ ਐਮ (ਮਾਲ ਰਿਕਾਰਡ) ਅਤੇ ਖੇਤੀਬਾੜੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਹਰ ਇੱਕ ਯੋਗ ਕਿਸਾਨ ਨੂੰ ਲਾਭ ਪਹੁੰਚਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਪ੍ਰਚਾਰ ਵੀ ਕੀਤਾ ਜਾਵੇ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਵਾਤਾਵਰਣ ਪੱਖੀ ਭੂਮਿਕਾ ਨਿਭਾਉਣ ਨੂੰ ਤਰਜੀਹ ਦੇਣ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਡੀ.ਸੀ. (ਵਿਕਾਸ) ਸਰਬਜੀਤ ਸਿੰਘ ਵਾਲੀਆ, ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ ਡੀ ਐਮ ਬੰਗਾ ਗੌਤਮ ਜੈਨ, ਐਸ ਡੀ ਐਮ ਬਲਾਚੌਰ ਜਸਬੀਰ ਸਿੰਘ, ਡੀ.ਆਰ.ਓ. ਵਿਪੁਨ ਭੰਡਾਰੀ, ਬੀ ਡੀ ਪੀ ਓਜ਼ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD