Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ

ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨ ਹੋਣਗੇ ਮੁਆਵਜ਼ੇ ਦੇ ਹੱਕਦਾਰ

5 Dariya News

5 Dariya News

5 Dariya News

ਚੰਡੀਗੜ੍ਹ , 13 Nov 2019

Last updated on: Nov 13, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ 'ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ, 2019 ਤੱਕ ਪੰਚਾਇਤ ਨੂੰ ਦਿੱਤੀ ਜਾਵੇ ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ।ਇਸ ਮੌਕੇ ਸ੍ਰੀ ਪੰਨੂੰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ 'ਤੇ ਸੁਪਰੀਮ ਕੋਰਟ ਦੇ ਉਲੰਘਣਾ ਹੈ ਅਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD