Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਹਰਕੇਸ਼ ਚੰਦ ਸ਼ਰਮਾ

ਮੱਛਲੀ ਕਲਾਂ ਦੀ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਦੇ ਅਹੁਦੇਦਾਰਾਂ ਨੇ ਡਾਇਰੈਕਟਰ ਬਣਨ ਉਤੇ ਕੀਤਾ ਸਨਮਾਨ

Web Admin

Web Admin

5 Dariya News

ਖਰੜ , 14 Nov 2019

Last updated on: Nov 14, 2019, 00:00 IST

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਹੈ ਕਿ ਇਲਾਕੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਇਹ ਗੱਲ ਜ਼ਿਲਾ ਸਹਿਕਾਰੀ ਬੈਂਕ ਦੇ ਡਾਇਰੈਕਟਰ ਬਣਨ ਦੀ ਖ਼ੁਸ਼ੀ ਵਿੱਚ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਮੱਛਲੀ ਕਲਾਂ, ਮਜਾਤ ਤੇ ਲਾਂਡਰਾਂ ਵੱਲੋਂ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਆਖੀ।ਸਹਿਕਾਰੀ ਸੁਸਾਇਟੀਆਂ ਨੂੰ ਕਿਸਾਨੀ ਅਰਥਚਾਰੇ ਦੀ ਰੀੜ ਦੀ ਹੱਡੀ ਦੱਸਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਉਨਾਂ ਨੂੰ ਮਿਲਿਆ ਡਾਇਰੈਕਟਰ ਦਾ ਅਹੁਦਾ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਮੱਛਲੀ ਕਲਾਂ ਅਤੇ ਇਸ ਜ਼ੋਨ ਵਿੱਚ ਪੈਂਦੀਆਂ ਸਾਰੀਆਂ ਸੁਸਾਇਟੀਆਂ ਦੇ ਅਹੁਦੇਦਾਰਾਂ ਦੀ ਮਿਹਨਤ ਸਦਕਾ ਹੈ। ਉਨਾਂ ਆਖਿਆ ਕਿ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਨੂੰ ਆਪਣਾ ਕੰਮਕਾਜ ਚਲਾਉਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਨੂੰ ਪੈਰਾਂ ਸਿਰ ਕੀਤਾ ਜਾਵੇਗਾ ਤਾਂ ਕਿ ਲੋਕਾਂ ਨੂੰ ਖੇਤੀਬਾੜੀ ਸਾਜ਼ੋ ਸਾਮਾਨ ਤੇ ਹੋਰ ਵਸਤਾਂ ਲਈ ਕਿਤੇ ਵੀ ਭਟਕਣਾ ਨਾ ਪਵੇ ਅਤੇ ਇਹ ਸਾਮਾਨ ਉਨਾਂ ਨੂੰ ਆਪਣੀਆਂ ਸੁਸਾਇਟੀਆਂ ਤੋਂ ਵਾਜਬ ਕਿਰਾਏ ਉਤੇ ਮਿਲ ਸਕੇ।

ਡਾਇਰੈਕਟਰ ਸ੍ਰੀ ਸ਼ਰਮਾ ਨੇ ਕਿਹਾ ਕਿ ਜਦੋਂ ਵੀ ਪਾਰਟੀ ਦੇ ਕਿਸੇ ਵੀ ਵਰਕਰ ਨੂੰ ਮਾਣ ਸਨਮਾਨ ਮਿਲਦਾ ਹੈ ਤਾਂ ਆਮ ਵਰਕਰਾਂ ਵਿੱਚ ਖ਼ੁਸ਼ੀ ਪਾਈ ਜਾਣੀ ਸੁਭਾਵਕ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਮਿਹਨਤੀ ਵਰਕਰਾਂ ਦਾ ਮਾਣ ਸਨਮਾਨ ਕੀਤਾ ਹੈ ਅਤੇ ਅੱਗੇ ਵੀ ਕੀਤਾ ਜਾਵੇਗਾ। ਇਸ ਸਮੇਂ ਮੱਛਲੀ ਕਲਾਂ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਵਿੱਚ ਕਰਵਾਏ ਸਮਾਰੋਹ ਦੌਰਾਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸ੍ਰੀ ਸ਼ਰਮਾ ਦੇ ਡਾਇਰੈਕਟਰ ਬਣਨ ਨਾਲ ਛੋਟੇ ਤੇ ਵੱਡੇ ਵਰਕਰ ਵਿੱਚ ਖ਼ੁਸ਼ੀ ਪਾਈ ਜਾ ਰਹੀ ਹੈ।ਸਮਾਰੋਹ ਦੌਰਾਨ ਮੱਛਲੀ ਕਲਾਂ ਦੇ ਸਰਪੰਚ ਬਲਰਾਮ ਸ਼ਰਮਾ, ਮੱਛਲੀ ਕਲਾਂ ਦੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੇ ਪ੍ਰਧਾਨ ਅਮਰ ਸਿੰਘ ਚੂਹੜ ਮਾਜਰਾ ਤੇ ਸਕੱਤਰ ਜਸਵੀਰ ਸਿੰਘ, ਮਜਾਤ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੇ ਸਕੱਤਰ ਰਾਜਵਿੰਦਰ ਸਿੰਘ, ਲਾਂਡਰਾਂ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੇ ਸਕੱਤਰ ਜੁਝਾਰ ਸਿੰਘ, ਸਾਬਕਾ ਪ੍ਰਧਾਨ ਚੌਧਰੀ ਰਤਨਪਾਲ ਨੰਬਰਦਾਰ, ਗਿਆਨੀ ਮੋਹਨ ਸਿੰਘ, ਕੁਲਬੀਰ ਸਿੰਘ ਬਿੱਟੂ, ਸਭਾ ਦੇ ਮੀਤ ਪ੍ਰਧਾਨ ਚੌਧਰੀ ਰਾਮੇਸ਼ਵਰ, ਅਮਰੀਕ ਸਿੰਘ ਮੱਛਲੀ ਖੁਰਦ, ਮਜਾਤ ਸਹਿਕਾਰੀ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਟੋਡਰਮਾਜਰਾ, ਚੌਧਰੀ ਹਰਮੇਸ਼ ਮੇਸ਼ੀ, ਜਸਵੰਤ ਸਿੰਘ ਸਾਬਕਾ ਸਰਪੰਚ ਮੱਛਲੀ ਖੁਰਦ, ਲਵਪ੍ਰੀਤ ਸਿੰਘ ਮੱਛਲੀ ਖੁਰਦ, ਰਾਣਾ ਰਾਮੇਸ਼ਵਰ ਸਿੰਘ ਪੰਚ, ਚੌਧਰੀ ਓਮਪਾਲ ਤੇ ਲਖਵੀਰ ਸਿੰਘ ਸਿੱਧੂ ਚੂਹੜ ਮਾਜਰਾ ਹਾਜ਼ਰ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD