Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

2017-18 ਤੋਂ ਹੁਣ ਤੱਕ ਸਿਹਤ ਵਿਭਾਗ 'ਚ 4000 ਮੁਲਾਜਮਾਂ ਦੀ ਹੋ ਚੁੱਕੀ ਹੈ ਭਰਤੀ

Web Admin

Web Admin

5 Dariya News

ਚੰਡੀਗੜ੍ਹ , 14 Nov 2019

Last updated on: Nov 14, 2019, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਸਟਾਫ ਨਰਸਾਂ ਦੀ ਤੈਨਾਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਵਿੱਚ ਕੀਤੀ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜਨਲ ਹਸਪਤਾਲਾਂ, ਕਮਿਊਨਿਟੀ ਸਿਹਤ ਅਤੇ ਪ੍ਰਾਇਮਰੀ ਹੈਲਥ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਕਰਨ ਲਈ 4000 ਦੇ ਕਰੀਬ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਟਾਫ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਇਨ੍ਹਾਂ ਨਵ-ਨਿਯੁਕਤ ਸਟਾਫ ਨਰਸਾਂ ਦੀ ਤੈਨਾਤੀ ਨਾਲ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਕਾਫੀ ਮਦਦ ਮਿਲੇਗੀ।ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਟਾਫ ਨਰਸਾਂ ਦਾ ਮਈ 2018 ਵਿੱਚ ਪਾਰਦਰਸ਼ੀ ਢੰਗ ਨਾਲ ਲਿਖਤੀ ਪੇਪਰ ਅਤੇ ਸਕਿੱਲ ਟੈਸਟ ਲਿਆ ਗਿਆ ਸੀ ਅਤੇ ਇਸ ਤੋਂ ਪਹਿਲਾਂ 534 ਸਟਾਫ ਨਰਸਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਹੁਣ 308 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌੰਪੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਿਹਤ ਸੰਸਥਾਵਾਂ ਵਿੱਚ ਖਾਲੀ ਅਸਾਮੀਆਂ ਵਿਰੁੱਧ ਪੈਰਾ ਮੈਡੀਕਲ ਸਟਾਫ ਜਿਵੇਂ ਕਿ ਫਾਰਮਾਸਿਸਟ, ਲੈਬ ਟੈਕਨੀਸ਼ਿਅਨ ਆਦਿ ਦੀਆਂ ਨਿਯੁਕਤੀਆਂ ਵੀ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ।ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਨੌਕਰੀ ਦੇ ਨਾਲ ਨਾਲ ਸਮਾਜ ਸੇਵਾ ਕਰਨ ਦਾ ਵੀ ਮੌਕਾ ਮਿਲ ਰਿਹਾ ਹੈ। ਇਸ ਲਈ ਉਹ ਸਮਾਜ ਪ੍ਰਤੀ ਆਪਣੀ ਜ਼ਿੰਮਵਾਰੀ ਨੂੰ ਸਮਝਦੇ ਹੋਏ ਅਤੇ ਨਿੱਜੀ ਤੌਰ ਤੇ ਦਿਲਚਸਪੀ ਲੈ ਕੇ ਲੋਕਾਂ ਦੀ ਸੇਵਾ ਕਰਨ। ਇਸ ਨਾਲ ਜਿਥੇ ਉਨ੍ਹਾਂ ਦਾ ਸਮਾਜ ਵਿੱਚ ਰੁਤਬਾ ਵਧੇਗਾ, ਉਥੇ ਹੀ ਸਿਹਤ ਵਿਭਾਗ ਬਾਰੇ ਲੋਕਾਂ ਦਾ ਨਜਰੀਆ ਹੋਰ ਬਿਹਤਰ ਹੋਵੇਗਾ।ਇਸ ਮੌਕੇ ਤੇ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਸ਼੍ਰੀ ਕੁਮਾਰ ਰਾਹੁਲ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਕਮ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਸ. ਮਨਵੇਸ਼ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਨ੍ਹਾਂ ਦੇ ਨਾਲ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ, ਡਾਇਰੈਕਟਰ ਫੈਮਿਲੀ ਵੈਲਫੇਅਰ ਡਾ. ਰੀਟਾ ਭਾਰਦਵਾਜ, ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਡਾ. ਪਰਵਿੰਦਰ ਪਾਲ ਸਿੱਧੂ ਤੇ ਮੈਨੇਜਰ (ਐਚ.ਆਰ.) ਸ਼੍ਰੀਮਤੀ ਦੀਪ ਸ਼ਿਖਾ ਮੌਜੂਦ ਸਨ।    

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD