Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਲ ਅਤੇ ਸਬਜ਼ੀ ਮੰਡੀਆਂ ਦੀ ਚੈਕਿੰਗ ਜਾਰੀ, ਅਚਨਚੇਤ ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ

ਲਗਾਤਾਰ ਛਾਪੇਮਾਰੀਆਂ ਨੇ ਗੈਰ ਮਿਆਰੀ ਫਲ ਅਤੇ ਸਬਜੀਆਂ ਵੇਚਣ ਵਾਲਿਆਂ ਨੂੰ ਪਾਈ ਠੱਲ੍ਹ : ਕੇ.ਐਸ. ਪੰਨੂੰ

5 Dariya News

5 Dariya News

5 Dariya News

ਚੰਡੀਗੜ੍ਰ , 14 Nov 2019

Last updated on: Nov 14, 2019, 00:00 IST

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲ੍ਹਾ ਅਤੇ ਮਾਰਕੀਟ ਕਮੇਟੀ ਪੱਧਰ 'ਤੇ ਗਠਿਤ ਟੀਮਾਂ ਵੱਲੋਂ ਵੀਰਵਾਰ ਨੂੰ ਸੂਬੇ ਭਰ ਦੀਆਂ 47 ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ, ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਗੈਰ ਸਿਹਤਮੰਦ ਅਤੇ ਮਿਲਾਵਟੀ ਭੋਜਨ ਪਦਾਰਥਾਂ 'ਤੇ ਸ਼ਿਕੰਜਾ ਕਸਣ ਦੇ ਨਾਲ ਨਾਲ ਮੰਡੀਆਂ ਵਿੱਚ ਵੇਚੇ ਜਾ ਰਹੇ ਭੋਜਨ ਪਦਾਰਥਾਂ ਦੇ ਮਿਆਰ ਵਿੱਚ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧ ਵਿੱਚ ਸਿਹਤ, ਬਾਗਬਾਨੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ ਟੀਮਾਂ ਵੱਲੋਂ ਸੂਬੇ ਵਿੱਚ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਟੀਮਾਂ ਵੱਲੋਂ ਮੰਡੀਆਂ ਵਿੱਚ ਗਲੇ ਸੜੇ ਅਤੇ ਗੈਰ ਵਿਗਿਆਨਿਕ ਢੰਗ ਨਾਲ ਪਕਾਏ ਫਲਾਂ ਅਤੇ ਸਬਜ਼ੀਆਂ ਦੀ ਭਾਲ ਲਈ ਚੈਕਿੰਗ ਕੀਤੀ ਗਈ।ਸ. ਪੰਨੂੰ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ 35.68 ਕੁਇੰਟਲ ਗਲੇ ਸੜੇ ਫਲ ਅਤੇ ਸਬਜ਼ੀਆਂ ਮੌਕੇ 'ਤੇ ਨਸ਼ਟ ਕੀਤੇ ਗਏ। ਉਨ੍ਹਾਂ ਕਿਹਾ, '' ਅਸੀਂ ਪੰਜਾਬ ਵਿੱਚ ਜਾਂਚ ਮੁਹਿੰਮਾਂ ਚਲਾ ਰਹੇ ਹਾਂ ਅਤੇ ਅਤੇ ਇਹ ਦੇਖਿਆ ਗਿਆ ਹੈ ਕਿ ਫਲਾਂ ਨੂੰ ਗੈਰ ਕੁਦਰਤੀ ਢੰਗ ਨਾਲ ਪਕਾਉਣ ਲਈ ਕੈਲਸ਼ੀਅਮ ਕਾਰਬਾਈਡ ਜਿਹੇ ਰਸਾਇਣਾਂ ਦੀ ਵਰਤੋਂ ਕਾਫ਼ੀ ਹੱਦ ਤੱਕ ਘਟੀ ਹੈ, ਅਸਲ ਵਿੱਚ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ ਅਤੇ ਲਗਾਤਾਰ ਜਾਂਚ ਮੁਹਿੰਮਾਂ ਨੇ ਗੈਰ ਮਿਆਰੀ ਫਲ ਅਤੇ ਸਬਜ਼ੀਆਂ ਵੇਚਣ ਵਾਲਿਆਂ ਨੂੰ ਠੱਲ੍ਹ ਪਾਈ ਹੈ। ''ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਮੰਡੀਆਂ 'ਚੋਂ ਮਿਲੇ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਵਿੱਚੋਂ 1.70 ਕੁਇੰਟਲ ਸਬਜ਼ੀਆਂ ਸਰਹਿੰਦ ਵਿੱਚ, 2.60 ਕੁਇੰਟਲ ਫਲ ਅਤੇ ਸਬਜ਼ੀਆਂ ਬੱਸੀ ਪਠਾਣਾ ਵਿੱਚ, 2.10 ਕੁਇੰਟਲ ਪਟਿਆਲਾ 'ਚ, 2.50 ਕੁਇੰਟਲ ਸਬਜ਼ੀਆਂ ਭਵਾਨੀਗੜ੍ਹ 'ਚ, 1.0 ਕੁਇੰਟਲ ਸਬਜ਼ੀਆਂ ਖਰੜ 'ਚ, 1.80 ਕੁਇੰਟਲ ਫਲ ਅਤੇ ਸਬਜ਼ੀਆਂ ਸੁਨਾਮ 'ਚ, 1.20 ਕੁਇੰਟਲ ਮਲੇਰਕੋਟਲਾ 'ਚ, 4 ਕੁਇੰਟਲ ਸਬਜ਼ੀਆਂ ਰਾਮਪੁਰਾ ਫੂਲ 'ਚ, 1.87 ਕੁਇੰਟਲ ਫਲ ਅਬੋਹਰ 'ਚ, 2.85 ਕੁਇੰਟਲ ਫਲ ਅਤੇ ਸਬਜ਼ੀਆਂ ਮਾਨਸਾ 'ਚ, 0.50 ਕੁਇੰਟਲ ਤਰਨ ਤਾਰਨ 'ਚ, 1.05 ਕੁਇੰਟਲ ਬਟਾਲਾ 'ਚ, 0.50 ਕੁਇੰਟਲ ਫਲ ਅਤੇ ਸਬਜ਼ੀਆਂ ਅੰਮ੍ਰਿਤਸਰ 'ਚ ਅਤੇ 0.80 ਕੁਇੰਟਲ ਫਲ ਅਤੇ ਸਬਜ਼ੀਆਂ ਜਲੰਧਰ ਵਿੱਚ ਮਿਲੀਆਂ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD