Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੈਸ਼ਨਲ ਗਰੀਨ ਟ੍ਰਿਬਿਊਨਲ ਟੀਮ ਵੱਲੋਂ ਲੁਧਿਆਣਾ ਦੀਆਂ ਰੰਗਾਈ ਸਨਅਤਾਂ ਦੀ ਚੈਕਿੰਗ

ਸੀਵਰੇਜ ਟਰੀਟਮੈਂਟ ਪਲਾਂਟਾਂ 'ਤੇ ਖਰਚੇ ਜਾ ਰਹੇ 1000 ਕਰੋੜ ਰੁਪਏ-ਜਸਟਿਸ ਜਸਬੀਰ ਸਿੰਘ

5 Dariya News

5 Dariya News

5 Dariya News

ਲੁਧਿਆਣਾ , 15 Nov 2019

Last updated on: Nov 15, 2019, 00:00 IST

ਸ਼ਹਿਰ ਵਿੱਚ ਚੱਲਦੀਆਂ ਰੰਗਾਈ ਸਨਅਤਾਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦੀ ਜਾਂਚ ਕਰਨ ਲਈ ਅੱਜ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਉੱਚ ਪੱਧਰੀ ਟੀਮ ਵੱਲੋਂ ਲੁਧਿਆਣਾ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਕਈ ਸਨਅਤੀ ਇਕਾਈਆਂ ਦਾ ਨਿਰੀਖਣ ਕੀਤਾ ਗਿਆ। ਇਸ ਟੀਮ ਦੀ ਅਗਵਾਈ ਜਸਟਿਸ ਜਸਬੀਰ ਸਿੰਘ ਸੇਵਾਮੁਕਤ ਜੱਜ ਪੰਜਾਬ ਅਤੇ ਹਰਿਆਣਾ ਅਤੇ ਚੇਅਰਮੈਨ ਮੋਨੀਟਰਿੰਗ ਕਮੇਟੀ ਨੈਸ਼ਨਲ ਗਰੀਨ ਟ੍ਰਿਬਿਊਨਲ ਕਰ ਰਹੇ ਸਨ, ਜਦਕਿ ਮੈਂਬਰ ਸ੍ਰੀ ਐੱਸ. ਸੀ. ਅਗਰਵਾਲ, ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੈਂਬਰ ਸ੍ਰੀ ਬਾਬੂ ਰਾਮ ਵੀ ਹਾਜ਼ਰ ਸਨ।ਸਥਾਨਕ ਸਰਕਟ ਹਾਊਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅੱਜ ਦੀ ਫੇਰੀ ਦਾ ਮਕਸਦ ਸ਼ਹਿਰ ਵਿੱਚ ਚੱਲ ਰਹੀਆਂ ਰੰਗਾਈ ਸਨਅਤਾਂ ਵੱਲੋਂ ਫੈਲਾਏ ਜਾ ਰਹੇ ਪਾਣੀ ਪ੍ਰਦੂਸ਼ਣ ਦਾ ਪਤਾ ਲਗਾਉਣਾ ਸੀ। ਉਨ੍ਹਾਂ ਇਸ ਦੌਰਾਨ ਸ਼ਹਿਰ ਦੀਆਂ ਪ੍ਰਮੁੱਖ ਚਾਰ ਸਨਅਤਾਂ ਦਾ ਨਿਰੀਖਣ ਕੀਤਾ ਹੈ, ਜਿਸ ਦੌਰਾਨ ਉਥੇ ਇਫੂਲੀਏਂਟ ਟਰੀਟਮੈਂਟ ਪਲਾਂਟ ਚੱਲਦੇ ਪਾਏ ਗਏ। ਸਨਅਤਾਂ ਵੱਲੋਂ ਛੱਡੇ ਜਾ ਰਹੇ ਪਾਣੀ ਦੇ ਨਮੂਨੇ ਲਏ ਗਏ ਹਨ, ਜੋ ਕਿ ਜਾਂਚ ਲਈ ਲੈਬਾਰਟਰੀ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸੀਵਰੇਜ ਟਰੀਟਮੈਂਟ ਪਲਾਂਟਾਂ ਰਾਹੀਂ ਸਨਅਤੀ ਪਾਣੀ ਸੋਧਣ ਲਈ ਸੂਬਾ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਮੌਜੂਦਾ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਅਪਗ੍ਰੇਡੇਸ਼ਨ ਅਤੇ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਸਥਾਪਤ ਕਰਨ ਲਈ 1000 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੀ ਟੈਂਡਰ ਪ੍ਰਕਿਰਿਆ ਜਾਰੀ ਹੈ। ਇਹ ਕੰਮ ਮਾਰਚ 2020 ਵਿੱਚ ਸ਼ੁਰੂ ਕਰਨ ਅਤੇ ਮਾਰਚ 2021 ਤੱਕ ਖ਼ਤਮ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਸਾਰੀਆਂ ਸਨਅਤਾਂ ਨੂੰ ਇਹ ਸਪੱਸ਼ਟ ਕੀਤਾ ਹੋਇਆ ਹੈ ਕਿ ਉਹ ਪਾਣੀ ਦਾ ਇੱਕ ਤੁਪਕਾ ਵੀ ਬਿਨ੍ਹਾ ਸੋਧਿਆਂ ਪਾਣੀ ਦੇ ਸੋਮਿਆਂ ਵਿੱਚ ਨਹੀਂ ਪਾ ਸਕਦੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੀਆਂ ਸਨਅਤਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਪ੍ਰਵਧਾਨ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਵਾ ਦੀ ਗੁਣਵੱਤਾ ਨੂੰ ਬਣਾਈ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦੀ ਕਾਰਬਨ ਡਾਈਅਕਸਾਈਡ ਨਾਲ ਸਾਡੇ ਖਿੱਤੇ ਦੀ ਹਵਾ ਗੁਣਵੱਤਾ ਵੱਡੇ ਪੱਧਰ 'ਤੇ ਖਰਾਬ ਹੋ ਰਹੀ ਹੈ, ਜਿਸ ਨੂੰ ਰੋਕਣ ਦੀ ਲੋੜ ਹੈ। ਇਸ ਮੌਕੇ ਉਕਤ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁੱਖ ਇੰਜੀਨੀਅਰ ਸ੍ਰੀ ਗੁਲਸ਼ਨ ਰਾਏ ਅਤੇ ਹੋਰ ਹਾਜ਼ਰ ਸਨ।

 

 

Tags: Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD