Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਲਾਡੋਵਾਲ ਵਿਖੇ ਭਾਰਤੀ ਮੱਕੀ ਖੋਜ ਸੰਸਥਾਨ ਦੇ ਪ੍ਰਬੰਧਕੀ ਬਲਾਕ ਦਾ ਨੀਂਹ ਪੱਥਰ ਰੱਖਿਆ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਉਤਸ਼ਾਹਿਤ ਕਰਨ ਲਈ ਵਚਨਬੱਧ-ਭਾਰਤ ਭੂਸ਼ਣ ਆਸ਼ੂ

5 Dariya News

5 Dariya News

5 Dariya News

ਲੁਧਿਆਣਾ , 15 Nov 2019

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਚੱਲ ਰਹੇ ਭਾਰਤੀ ਮੱਕੀ ਖੋਜ ਸੰਸਥਾਨ ਦੇ ਲਾਡੋਵਾਲ ਵਿਖੇ ਪ੍ਰਬੰਧਕੀ ਬਲਾਕ ਅਤੇ ਲੈਬਾਰਟਰੀ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਲਈ ਭਾਰਤ ਸਰਕਾਰ ਦੇ ਖੇਤੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਮੁੱਖ ਮਹਿਮਾਨ ਵਜੋਂ ਮੌਜੂਦ ਸਨ, ਜਦਕਿ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵਿਸ਼ੇਸ਼ ਮਹਿਮਾਨ ਵਜੋਂ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੀ ਹਾਜ਼ਰ ਸਨ।ਸ੍ਰੀ ਤੋਮਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਸੰਸਥਾਨ ਦੀ ਸਥਾਪਤੀ ਨਾਲ ਭਾਰਤ ਦੇ ਖੇਤੀ ਖੇਤਰ ਵਿੱਚ ਨਵਾਂ ਪੰਨਾ ਜੁੜਿਆ ਹੈ । ਉਨ੍ਹਾਂ ਕਿਹਾ ਕਿ ਇਹ ਸੰਸਥਾਨ ਵਿਗਿਆਨੀਆਂ ਨੂੰ ਨਵੀਆਂ ਖੋਜਾਂ ਕਰਕੇ ਮੱਕੀ ਦੇ ਉਤਪਾਦਨ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕਰੇਗਾ । ਸ੍ਰੀ ਤੋਮਰ ਨੇ ਖੇਤੀ ਦੇ ਮਾਮਲੇ ਵਿੱਚ ਪੰਜਾਬ ਦੀ ਕਿਸਾਨੀ ਦਾ ਜ਼ਿਕਰ ਵਿਸ਼ੇਸ਼ ਮਾਣ ਨਾਲ ਕੀਤਾ । ਉਨ੍ਹਾਂ ਕਿਹਾ ਕਿ ਨਵੀਆਂ ਖੋਜਾਂ ਨੂੰ ਅਪਨਾਉਣ ਅਤੇ ਉਨ੍ਹਾਂ ਤੋਂ ਲਾਭ ਲੈਣ ਦਾ ਜਿੰਨਾ ਉਤਸ਼ਾਹ ਪੰਜਾਬੀ ਕਿਸਾਨ ਵਿੱਚ ਹੈ ਓਨਾ ਸ਼ਾਇਦ ਹੀ ਦੁਨੀਆਂ ਵਿੱਚ ਕਿਤੇ ਹੋਵੇ । ਮੱਕੀ ਉਤਪਾਦਨ ਪੱਖੋਂ ਭਾਰਤ ਦੇ ਚੌਥੇ ਨੰਬਰ ਤੇ ਹੋਣ ਦਾ ਜ਼ਿਕਰ ਕਰਦਿਆਂ ਸ੍ਰੀ ਤੋਮਰ ਨੇ ਕਿਹਾ ਕਿ ਮੱਕੀ ਤੋਂ ਬਣੇ ਉਤਪਾਦਾਂ ਦੀ ਮੰਗ ਸੰਸਾਰ ਪੱਧਰ ਤੇ ਤੇਜ਼ੀ ਨਾਲ ਵਧ ਰਹੀ ਹੈ । ਇੱਕ ਫ਼ਸਲ ਵਜੋਂ ਮੱਕੀ ਦੀ ਕਾਸ਼ਤ ਦੇ ਨਾਲ-ਨਾਲ ਉਤਪਾਦਨ ਦੇ ਮੁੱਲ ਵਾਧੇ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ । ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਦੀ ਆਮਦਨ ਅਤੇ ਦੇਸ਼ ਦੇ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਨੂੰ ਇੱਕ ਸਾਂਝੇ ਸੂਤਰ ਵਿੱਚ ਪਰੋਣਾ ਪਵੇਗਾ । ਉਨ੍ਹਾਂ ਕਿਹਾ ਕਿ ਮੱਕੀ ਦੀ ਵਰਤੋਂ ਪਸ਼ੂ ਪਾਲਣ ਅਤੇ ਡੇਅਰੀ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਵੀ ਕਰਨੀ ਪਵੇਗੀ ਜਿਸ ਲਈ ਇਹ ਸੰਸਥਾਨ ਜ਼ਿਕਰਯੋਗ ਭੂਮਿਕਾ ਨਿਭਾਵੇਗਾ । ਸ੍ਰੀ ਤੋਮਰ ਨੇ ਖੇਤੀ ਖੇਤਰ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦਾ ਨਿਵਾਰਣ ਸਰਕਾਰ ਅਤੇ ਸਮਾਜ ਦੀ ਜ਼ਿੰਮੇਵਾਰੀ ਹੈ । ਉਨ੍ਹਾਂ ਖੇਤੀ ਲਈ ਵਰਤੇ ਜਾ ਰਹੇ ਪਾਣੀ ਨੂੰ ਹੋਰ ਸੰਜਮ ਨਾਲ ਵਰਤਣ ਦੀ ਸਲਾਹ ਦਿੱਤੀ ਅਤੇ ਇਸ ਕਾਰਜ ਨੂੰ ਆਉਂਦੀਆਂ ਪੀੜ੍ਹੀਆਂ ਅਤੇ ਮਾਨਵਤਾ ਦੀ ਰੱਖਿਆ ਵਾਲਾ ਕੰਮ ਕਿਹਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿੱਚ ਦੇਸ਼ ਦੀ ਅਗਵਾਈ ਕੀਤੀ ਸੀ । ਹੁਣ ਖੇਤੀ ਵਿਭਿੰਨਤਾ ਲਈ ਵੀ ਸਾਰਾ ਦੇਸ਼ ਪੰਜਾਬ ਦੇ ਕਿਸਾਨ ਵੱਲ ਨੀਝ ਨਾਲ ਵੇਖ ਰਿਹਾ ਹੈ । ਇਹ ਸੰਸਥਾਨ ਆਉਣ ਵਾਲੇ ਸਮੇਂ ਵਿੱਚ ਖੇਤੀ ਲਈ ਕੁਦਰਤੀ ਸਰੋਤਾਂ ਦੀ ਰੱਖਿਆ ਦਾ ਆਦਰਸ਼ ਬਣੇਗਾ ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿੰਭਿੰਨਤਾ ਲਿਆਉਣ ਲਈ ਦ੍ਰਿੜ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਮੌਜੂਦਾ ਸਰਕਾਰ ਦੀ ਤਵੱਜੋਂ ਹੈ ਅਤੇ ਇਸੇ ਦਿਸ਼ਾ ਵਿੱਚ ਸਰਕਾਰ ਨੇ ਇਸ ਸੰਸਥਾਨ ਲਈ ਜ਼ਮੀਨ ਮੁਹੱਈਆ ਕਰਵਾਈ ਹੈ । ਉਨ੍ਹਾਂ ਕਿਹਾ ਕਿ ਇਹ ਸੰਸਥਾਨ ਮੱਕੀ ਦੀਆਂ ਨਵੀਆਂ ਕਿਸਮਾਂ ਦੀ ਖੋਜ ਤੋਂ ਲੈ ਕੇ ਮੱਕੀ ਦੀ ਫ਼ਸਲ ਲਈ ਨਵੀਆਂ ਉਤਪਾਦਨ ਵਿਧੀਆਂ ਕਿਸਾਨਾਂ ਤੱਕ ਪ੍ਰਸਾਰਿਤ ਕਰੇਗਾ ਜਿਸ ਨਾਲ ਪੰਜਾਬ ਨਵੇਂ ਫ਼ਸਲੀ ਚੱਕਰ ਅਪਣਾ ਕੇ ਦੇਸ਼ ਦਾ ਅਗਾਂਹਵਧੂ ਸੂਬਾ ਬਣੇਗਾ ।ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਸਾਹਮਣੇ ਇਸ ਸਮੇਂ ਦੋ ਮੁੱਖ ਚੁਣੌਤੀਆਂ ਪਾਣੀ ਅਤੇ ਪਰਾਲੀ ਦੀ ਸੰਭਾਲ ਦੀਆਂ ਹਨ । ਇਸ ਲਈ ਪੀ.ਏ.ਯੂ. ਨੇ ਤਕਨੀਕਾਂ ਵਿਕਸਿਤ ਕੀਤੀਆਂ ਹਨ ਅਤੇ ਕਿਸਾਨਾਂ ਨੇ ਉਹ ਤਕਨੀਕਾਂ ਅਪਣਾਈਆਂ ਵੀ ਹਨ । 

ਡਾ. ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਸ਼ੀਨਰੀ ਖਰੀਦਣ ਲਈ ਕਿਸਾਨਾਂ ਦੀ ਆਰਥਿਕ ਇਮਦਾਦ ਕੀਤੀ ਹੈ ਜੋ ਸ਼ਲਾਘਾਯੋਗ ਕਦਮ ਹੈ ਪਰ ਇਸ ਦਿਸ਼ਾ ਵਿੱਚ ਅਜੇ ਹੋਰ ਕੰਮ ਕਰਨ ਦੀ ਲੋੜ ਹੈ । ਡਾ. ਢਿੱਲੋਂ ਨੇ ਹਰੀ ਕ੍ਰਾਂਤੀ ਮੌਕੇ ਸਰਕਾਰ ਵੱਲੋਂ ਕਿਸਾਨਾਂ ਦੇ ਹਿਤਾਂ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਜ਼ਿਕਰ ਕਰਦਿਆਂ ਅੱਜ ਫੇਰ ਉਸੇ ਤਰ੍ਹਾਂ ਦੀ ਮਦਦ ਦੀ ਲੋੜ ਤੇ ਜ਼ੋਰ ਦਿੱਤਾ । ਉਨ੍ਹਾਂ ਨੇ ਖੇਤੀ ਸੰਬੰਧੀ ਨੀਤੀਆਂ ਨੂੰ ਖੇਤੀ ਭੂਗੋਲਿਕਤਾ ਦੇ ਆਧਾਰ ਤੇ ਬਣਾਏ ਜਾਣ ਵੱਲ ਕੇਂਦਰੀ ਮੰਤਰੀ ਦਾ ਧਿਆਨ ਦਿਵਾਇਆ । ਨਾਲ ਹੀ ਡਾ. ਢਿੱਲੋਂ ਨੇ ਪੀ.ਏ.ਯੂ. ਵੱਲੋਂ ਘੱਟ ਮਿਆਦ ਵਾਲੀਆਂ ਝੋਨੇ ਦੀਆਂ ਕਿਸਮਾਂ ਅਤੇ ਤੁਪਕਾ ਸਿੰਚਾਈ ਵਰਗੀਆਂ ਤਕਨੀਕਾਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਨ੍ਹਾਂ ਦੀ ਸਹਾਇਤਾ ਨਾਲ ਪੰਜਾਬ ਦੇ ਕਿਸਾਨਾਂ ਨੇ ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਪਹਿਲਕਦਮੀ ਕੀਤੀ ਹੈ । ਉਨ੍ਹਾਂ ਕਿਹਾ ਕਿ ਅਜਿਹੀ ਵਾਤਾਵਰਨੀ ਹਾਲਤ ਵਿੱਚ ਮੱਕੀ ਦੀ ਫ਼ਸਲ ਹੋਰ ਵੀ ਅਹਿਮ ਹੋ ਜਾਂਦੀ ਹੈ । ਮੱਕੀ ਦੇ ਮੰਡੀਕਰਨ, ਮੁੱਲ ਵਾਧੇ ਅਤੇ ਪ੍ਰੋਸੈਸਿੰਗ ਸੰਬੰਧੀ ਮਜ਼ਬੂਤ ਯੋਜਨਾਵਾਂ ਬਣਾਉਣ ਲਈ ਸਰਕਾਰ ਨੂੰ ਅਪੀਲ ਕਰਦਿਆਂ ਡਾ. ਢਿੱਲੋਂ ਨੇ ਇਸ ਸੰਸਥਾਨ ਨੂੰ ਬੇਹੱਦ ਅਹਿਮ ਕਿਹਾ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀ ਖੇਤਰ ਵਿੱਚ ਕਾਰਜਕਰਨੀਆਂ ਸੰਸਥਾਵਾਂ ਜਿਵੇਂ ਪੀ.ਏ.ਯੂ., ਅਟਾਰੀ, ਬੀਸਾ ਅਤੇ ਆਈ.ਆਈ.ਐਮ.ਆਰ ਮਿਲ ਕੇ ਖੇਤੀ ਵਿਭਿੰਨਤਾ ਦੇ ਖੇਤਰ ਵਿੱਚ ਹੰਭਲਾ ਮਾਰਨਗੀਆਂ । ਡਾ. ਢਿੱਲੋਂ ਨੇ ਕੇਂਦਰੀ ਮੰਤਰੀ ਦਾ ਧਿਆਨ ਕਿਸਾਨਾਂ ਦੇ ਭਾਰੀ ਇਕੱਠ ਵੱਲ ਦਿਵਾਉਂਦਿਆਂ ਕਿਹਾ ਕਿ ਇਹ ਕਿਸਾਨ ਵਿਗਿਆਨੀਆਂ ਦੀ ਗੱਲ ਸੁਣਦੇ ਹਨ । ਲੋੜ ਸਰਕਾਰ ਅਤੇ ਸਰਕਾਰੀ ਸੰਸਥਾਵਾਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨ ਦੀ ਹੈ ।ਇਸ ਮੌਕੇ ਆਈ.ਸੀ.ਏ.ਆਰ. ਦੇ ਉਪ ਨਿਰਦੇਸ਼ਕ (ਫ਼ਸਲ ਵਿਕਾਸ) ਡਾ. ਏ.ਕੇ. ਸਿੰਘ ਨੇ ਵੀ ਸੰਬੋਧਨ ਕੀਤਾ । ਉਨ੍ਹਾਂ ਨੇ ਕਿਹਾ ਕਿ ਸਰਕਾਰ ਲਗਾਤਾਰ ਕਿਸਾਨੀ ਆਮਦਨ ਵਿੱਚ ਵਾਧੇ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ । ਮੱਕੀ ਅਤੇ ਖੇਤੀ ਵਿਭਿੰਨਤਾ ਦੇ ਸੰਬੰਧਾਂ ਬਾਰੇ ਬੋਲਦਿਆਂ ਡਾ. ਸਿੰਘ ਨੇ ਮੱਕੀ ਨੂੰ ਮੁਰਗੀ ਪਾਲਣ ਅਤੇ ਡੇਅਰੀ ਦੀ ਖੁਰਾਕ ਦੇ ਰੂਪ ਵਿੱਚ ਵਰਤੋਂ ਦੀਆਂ ਸੰਭਾਵਨਾਵਾਂ ਦਾ ਜ਼ਿਕਰ ਕੀਤਾ । ਉਨ੍ਹਾਂ ਕਿਹਾ ਕਿ ਇਹ ਸੰਸਥਾਨ ਵਿਗਿਆਨਕ ਤੌਰ ਤੇ ਮੱਕੀ ਦੀ ਕਾਸ਼ਤ ਨੂੰ ਹੋਰ ਪ੍ਰਫੁਲਿਤ ਕਰੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਏ.ਐਸ. ਨੰਦਾ ਨੇ ਵੀ ਸੰਬੋਧਨ ਕੀਤਾ । ਆਈ.ਸੀ.ਏ.ਆਰ. ਦੇ ਡਾ. ਦਿਨੇਸ਼ ਕੁਮਾਰ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਫ਼ਸਲੀ ਵਿਭਿੰਨਤਾ ਦੇ ਖੇਤਰ ਵਿੱਚ ਮੱਕੀ ਦੀ ਭੂਮਿਕਾ ਦਾ ਜ਼ਿਕਰ ਕੀਤਾ ।ਭਾਰਤੀ ਮੱਕੀ ਖੋਜ ਸੰਸਥਾਨ ਦੇ ਨਿਰਦੇਸ਼ਕ ਡਾ. ਸੁਜੇਯ ਰਕਸ਼ਿਤ ਨੇ ਕੇਂਦਰੀ ਮੰਤਰੀ ਸਮੇਤ ਹਾਜ਼ਰ ਸ਼ਖਸੀਅਤਾਂ ਨੂੰ ਲੋਈ, ਗੁਲਦਸਤਾ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ । ਉਨ੍ਹਾਂ ਨੇ ਧੰਨਵਾਦ ਦੇ ਸ਼ਬਦ ਬੋਲਦਿਆਂ ਇਸ ਸੰਸਥਾਨ ਦੀ ਮੱਕੀ ਦੀ ਖੋਜ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ । ਇਸ ਮੌਕੇ ਪਰਾਲੀ ਦੀ ਸੰਭਾਲ ਕਰਨ ਵਾਲੇ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਬਿਨਾਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼, ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ, ਅਟਾਰੀ ਦੇ ਨਿਰਦੇਸ਼ਕ ਸ੍ਰੀ ਆਰ.ਐਸ. ਬਰਾੜ ਤੋਂ ਬਿਨਾਂ ਪੀ.ਏ.ਯੂ. ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਡੀਨ, ਡਾਇਰੈਕਟਰ, ਕਰਮਚਾਰੀ, ਵਿਦਿਆਰਥੀ ਅਤੇ ਕਿਸਾਨ ਭਾਰੀ ਗਿਣਤੀ ਵਿੱਚ ਹਾਜ਼ਰ ਸਨ । ਕੇਂਦਰੀ ਮੰਤਰੀ ਅਤੇ ਹੋਰ ਪਤਵੰਤਿਆਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈ ਪ੍ਰਦਰਸ਼ਨੀ ਦਾ ਦੌਰਾ ਕੀਤਾ । ਇਸ ਮੌਕੇ ਕਿਸਾਨਾਂ ਨੂੰ ਵਿਕਸਿਤ ਖੇਤੀ ਤਕਨੀਕਾਂ ਅਤੇ ਖੇਤੀ ਸਾਹਿਤ ਤੋਂ ਜਾਣੂੰ ਕਰਵਾਉਣ ਲਈ ਇੱਕ ਕਿਸਾਨ ਮੇਲਾ ਵੀ ਲਗਾਇਆ ਗਿਆ ਸੀ ।

 

Tags: Narendra Singh Tomar , Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD