Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਦੁਬਈ ਵਿਖੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਕੈਬਨਿਟ ਮੰਤਰੀ ਚੰਨੀ ਨੇ ਭਰੀ ਹਾਜ਼ਰੀ

ਚੰਨੀ ਨੇ ਫਰਵਰੀ ਵਿਚ ਮਨਾਏ ਜਾਣ ਵਾਲੇ ਪੰਜਾਬੀ ਸਪਤਾਹ ਵਿਚ ਸ਼ਾਮਲ ਹੋਣ ਲਈ ਪ੍ਰਵਾਸੀ ਪੰਜਾਬੀਆਂ ਨੂੰ ਦਿੱਤਾ ਸੱਦਾ

5 Dariya News

5 Dariya News

5 Dariya News

ਦੁਬਈ , 15 Nov 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਵਿਖੇ ਦੁਬਈ ਦੀਆਂ ਸੰਗਤਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਸਭਿਆਚਾਰਕ ਮਾਮਲੇ, ਤਕਨੀਕੀ ਸਿਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਇਹਨਾਂ ਸਮਾਗਮਾਂ ਵਿਚ ਹਾਜ਼ਰੀ ਭਰੀ ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਜਗਤ ਗੁਰੂ ਨਾਨਕ ਸਾਹਿਬ ਵੱਲੋਂ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਦੇ ਤਹਿਤ ਅੱਜ ਦੁਨੀਆਂ ਭਰ ਦੇ ਵੱਖ ਵੱਖ ਹਿੱਸਿਆਂ ਵਿੱਚ ਵੱਖ ਵੱਖ ਧਰਮਾਂ ਨਾਲ ਸਬੰਧਤ ਲੋਕ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੇ ਹਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਪੂਰਾ ਸਾਲ ਜਾਰੀ ਰਹੇਗੀ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 21 ਫਰਵਰੀ ਨੂੰ ਵਿਸ਼ਵ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਸਪਤਾਹ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਸ ਦੌਰਾਨ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸੈਮੀਨਾਰ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਣਗੇ।ਸ. ਚੰਨੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬੀ ਸਪਤਾਹ ਦੌਰਾਨ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਹਿੱਸਾ ਬਨਣ ਅਤੇ ਗੁਰੂ ਨਾਨਕ ਸਾਹਿਬ ਵੱਲੋਂ ਬਖਸ਼ੀ ਹੋਈ ਪੰਜਾਬੀ ਬੋਲੀ ਅਤੇ ਗੁਰਮੁਖੀ ਲਿਪੀ ਨੂੰ ਦੁਨੀਆਂ ਭਰ ਵਿਚ ਪ੍ਰਫੁਲਤ ਕਰਨ ਵਿਚ ਆਪਣਾ ਯੋਗਦਾਨ ਪਾਉਣ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD