Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸਮਾਪਤੀ ਮਗਰੋਂ ਕੂੜੇ ਦੇ ਯੋਗ ਨਿਪਟਾਰੇ ਲਈ ਜੁਟਿਆ ਸਥਾਨਕ ਸਰਕਾਰਾਂ ਵਿਭਾਗ

300 ਮੁਲਾਜ਼ਮਾਂ ਤੋਂ 20 ਨਵੰਬਰ ਤੱਕ ਕਰਵਾਇਆ ਜਾਵੇਗਾ ਸਫਾਈ ਦਾ ਕੰਮ ਮੁਕੰਮਲ

5 Dariya News

5 Dariya News

5 Dariya News

ਕਪੂਰਥਲਾ (ਸੁਲਤਾਨਪੁਰ ਲੋਧੀ) , 16 Nov 2019

Last updated on: Nov 16, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਸ਼ਰਧਾਲੂਆਂ ਦੇ ਪੁੱਜਣ ਕਾਰਨ ਪੈਦਾ ਹੋਏ ਕੂੜੇ-ਕਰਕਟ ਅਤੇ ਹੋਰ ਰਹਿੰਦ-ਖੂਹੰਦ ਦੇ ਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਜੀ-ਜਾਨ ਜੁਟ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਬਰਜਿੰਦਰ ਸਿੰਘ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੇ ਪੁੱਜਣ ਕਾਰਨ ਇਥੇ ਪੈਦਾ ਹੋਏ ਕੂੜੇ ਦੇ ਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਉਨ੍ਹਾਂ ਦਾ ਵਿਭਾਗ ਕੂੜੇ ਦੇ ਯੋਗ ਪ੍ਰਬੰਧ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਮੁੜ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ ਅਤੇ ਇਹ ਕੰਮ 300 ਮੁਲਾਜ਼ਮਾਂ ਦੀ ਮਦਦ ਨਾਲ 20 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।  ਉਨ੍ਹਾਂ ਦੱਸਿਆ ਕਿ ਸਮਾਗਮਾਂ ਤੋਂ ਬਾਅਦ ਇਥੇ ਸ਼ਰਧਾਲੂਆਂ ਦੀ ਗਿਣਤੀ ਘਟ ਗਈ ਹੈ ਅਤੇ 80 ਪੱਕੇ ਲੰਗਰਾਂ ਵਿੱਚੋਂ ਇਕ-ਦੋ ਨੂੰ ਛੱਡ ਕੇ ਬਾਕੀ ਲੰਗਰ ਬੰਦ ਹੋ ਚੁੱਕੇ ਹਨ। ਲੰਗਰਾਂ ਦੇ ਜਾਣ ਤੋਂ ਬਾਅਦ ਬਹੁਤ ਸਾਰਾ ਕੂੜਾ ਸ਼ਹਿਰ ਦੇ ਗਰਾਊਂਡਾਂ ਵਿੱਚ ਪਿਆ ਹੈ, ਜਿਸ ਨੂੰ ਚੁੱਕਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਜਿਥੇ ਲਾਈਟ ਐਂਡ ਸਾਊਂਡ ਸ਼ੋਅ ਅਤੇ ਪ੍ਰਦਰਸ਼ਨੀਆਂ ਵੀ ਬੰਦ ਹੋ ਚੁੱਕੀਆਂ ਹਨ ਉਥੇ ਟੈਂਟ ਸਿਟੀ ਵਾਲਿਆਂ ਵੱਲੋਂ ਵੀ ਆਪਣਾ ਸਾਮਾਨ ਸਮੇਟਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਉਥੇ ਪਈ ਰਹਿੰਦ-ਖੂਹੰਦ ਨੂੰ ਸਾਫ ਕਰਵਾਇਆ ਜਾ ਰਿਹਾ ਹੈ।ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਫ-ਸਫਾਈ ਦਾ ਕੰਮ ਇਕ ਕੰਪਨੀ ਨੂੰ ਦਿੱਤਾ ਗਿਆ ਹੈ, ਜਿਸ ਵੱਲੋਂ ਕਰੀਬ 300 ਮੁਲਾਜ਼ਮ ਸਾਫ-ਸਫਾਈ ਦੇ ਕੰਮ ਲਈ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਇਕ ਸਯੁੰਕਤ ਡਿਪਟੀ ਡਾਇਰੈਕਟਰ ਅਤੇ 6 ਕਾਰਜ ਸਾਧਕ ਅਫਸਰਾਂ, 2 ਚੀਫ ਸੈਨੇਟਰੀ ਇੰਸਪੈਕਟਰਾਂ ਤੇ 6 ਸੈਨੇਟਰੀ ਇੰਸਪੈਕਟਰਾਂ ਅਧੀਨ ਕਾਇਮ ਕੀਤੀਆਂ ਟੀਮਾਂ ਇਨ੍ਹਾਂ ਮੁਲਾਜ਼ਮਾਂ ਤੋਂ 20 ਨਵੰਬਰ ਤੱਕ ਸਾਫ-ਸਫਾਈ ਦਾ ਕੰਮ ਮੁਕੰਮਲ ਕਰਵਾਉਣਗੀਆਂ।ਜ਼ਿਕਰਯੋਗ ਹੈ ਕਿ ਸਥਾਨਕ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੌਰਾਨ ਪਵਿੱਤਰ ਨਗਰੀ ਨੂੰ ਸਾਫ-ਸੁਥਰਾ ਰੱਖਣ ਲਈ ਸਥਾਨਕ ਸਰਕਾਰਾਂ ਵੱਲੋਂ 4500 ਤੋਂ ਵੱਧ ਸਟਾਫ ਤਾਇਨਾਤ ਕੀਤਾ ਗਿਆ ਸੀ, ਜਿਸ ਨੇ ਤਿੰਨ ਸ਼ਿਫਟਾਂ ਵਿੱਚ ਕੰਮ ਕੀਤਾ ਅਤੇ ਸਫਾਈ ਪੱਖੋਂ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ।  

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD