Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਤੰਦਰੁਸਤ ਪੰਜਾਬ ਮਿਸ਼ਨ ਨੇ ਖੇਤੀਬਾੜੀ ਰਸਾਇਣਾਂ ਦੀ ਵਰਤੋਂ ਨੂੰ ਘਟਾ ਕੇ ਕਿਸਾਨਾਂ ਦੇ 355 ਕਰੋੜ ਰੁਪਏ ਬਚਾਏ : ਕਾਹਨ ਸਿੰਘ ਪੰਨੂੰ

ਸਾਉਣੀ 2019 ਦੌਰਾਨ ਕੀਟਨਾਸ਼ਕਾਂ ਦੀ ਵਰਤੋਂ 35 ਫੀਸਦੀ ਘਟੀ

5 Dariya News

5 Dariya News

5 Dariya News

ਚੰਡੀਗੜ੍ਹ , 17 Nov 2019

ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਤੰਦਰੁਸਤ ਪੰਜਾਬ ਮਿਸ਼ਨ ਸੂਬੇ ਵਿੱਚ ਕੀਟਨਾਸ਼ਕਾਂ/ਨਦੀਨਨਾਸ਼ਕਾਂ ਦੀ ਬੇਲੋੜੀ ਵਰਤੋਂ ਨੂੰ ਘਟਾਉਣ ਵਿੱਚ ਸਫ਼ਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਖੇਤੀਬਾੜੀ ਲਾਗਤ ਖ਼ਰਚੇ ਘਟਣ ਨਾਲ ਕਿਸਾਨਾਂ ਨੂੰ 355 ਕਰੋੜ ਰੁਪਏ ਦੀ ਬੱਚਤ ਹੋਈ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱÎਸਿਆ ਕਿ ਸਾਉਣੀ 2018 ਦੌਰਾਨ ਕੀਟਨਾਸ਼ਕਾਂ ਦੀ ਔਸਤਨ ਖ਼ਪਤ 3838 ਮੀਟ੍ਰਿਕ ਟਨ (ਤਕਨੀਕੀ ਗ੍ਰੇਡ) ਹੋਈ ਸੀ ਜਿਸ 'ਤੇ 2000 ਕਰੋੜ ਰੁਪਏ ਤੋਂ ਜ਼ਿਆਦਾ ਖ਼ਰਚਾ ਆਇਆ। ਜਦਕਿ ਸਾਉਣੀ 2019 ਦੌਰਾਨ ਕੀਟਨਾਸ਼ਕਾਂ/ਨਦੀਨਨਾਸ਼ਕਾਂ ਦੀ ਵਰਤੋਂ ਵਿੱਚ 35 ਫੀਸਦੀ ਕਮੀ ਆਈ ਹੈ। ਇਸ ਵਿੱਚ ਨਦੀਨਨਾਸ਼ਕਾਂ ਅਤੇ ਉੱਲੀਮਾਰ ਦਵਾਈਆਂ ਦੀ ਵਰਤੋਂ ਵਿੱਚ ਆਈ ਕਮੀ ਵੀ ਦਰਜ ਹੈ। ਜੇਕਰ, ਇਕੱਲੇ ਨਦੀਨਨਾਸ਼ਕਾਂ ਦੀ ਵਰਤੋਂ 'ਤੇ ਝਾਤ ਮਾਰੀਏ ਤਾਂ ਉਨ੍ਹਾਂ ਦੀ ਵਰਤੋਂ 'ਚ 18 ਫੀਸਦੀ ਭਾਵ ਲਗਭਗ 675 ਮੀਟ੍ਰਿਕ ਟਨ (ਤਕਨੀਕੀ ਗ੍ਰੇਡ) ਦੀ ਕਮੀ ਦਰਜ ਕੀਤੀ ਗਈ।ਸ. ਪੰਨੂੰ ਨੇ ਕਿਹਾ ਕਿ ਕੀਟਨਾਸ਼ਕਾਂ/ਨਦੀਨਨਾਸ਼ਕਾਂ ਦੀ ਵਰਤੋਂ ਵਿੱਚ ਕਮੀ ਆਉਣ ਨਾਲ ਕਿਸਾਨਾਂ ਦੇ ਬੇਲੋੜੇ ਲਾਗਤ ਖ਼ਰਚੇ ਘਟਣ ਨਾਲ 355 ਕਰੋੜ ਰੁਪਏ ਬਚੇ ਹਨ। 

ਇਸ ਪ੍ਰਾਪਤੀ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ  ਤੰਦਰੁਸਤ ਪੰਜਾਬ ਮਿਸ਼ਨ ਤਹਿਤ  ਕੀਤੀਆਂ ਜਾਗਰੂਕਤਾ ਪਹਿਲਕਦਮੀਆਂ ਸਿਰ ਬੰਨ੍ਹਦਿਆਂ ਪੰਨੂੰ ਨੇ ਦੱਸਿਆ ਕਿ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਬੇਲੋੜੀ ਵਰਤੋਂ ਨੂੰ ਰੋਕਣ ਪ੍ਰਤੀ ਜਾਗਰੂਕ ਕਰਨ ਲਈ  ਸੂਬੇ ਵਿੱਚ ਹਰੇਕ ਜਗ੍ਹਾ ਜਾਗਰੂਕਤਾ ਕੈਂਪ/ਸੈਮੀਨਾਰ/ਵਰਕਸ਼ਾਪਾਂ ਲਗਾਈਆਂ ਗਈਆਂ।ਉਨ੍ਹਾਂ ਕਿਹਾ ਕਿ ਨਰਮੇ ਅਤੇ ਬਾਸਮਤੀ ਝੋਨੇ ਦੀਆਂ ਫ਼ਸਲਾਂ 'ਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਘਟਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼  ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਰਸਾਇਣਾਂ ਦੀ ਬੇਲੋੜੀ ਵਰਤੋਂ ਨੂੰ ਘਟਾਉਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿੱਚ ਕਿਸਾਨਾਂ ਲਈ ਕੇਵਲ ਉੱਚ ਮਿਆਰੀ ਰਸਾਇਣਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ 'ਤੇ ਹੀ ਜ਼ੋਰ ਦਿੱਤਾ ਗਿਆ ਅਤੇ ਘਟੀਆ ਦਰਜੇ ਦੇ ਅਤੇ ਨਕਲੀ ਖੇਤੀਬਾੜੀ ਰਸਾਇਣਾਂ ਦੇ ਖ਼ਾਤਮੇ ਲਈ ਜ਼ੋਰਦਾਰ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਖੇਤੀਬਾੜੀ ਰਸਾਇਣਾਂ ਦੇ ਮਿਆਰ ਨੂੰ ਵਾਚਣ ਲਈ ਸਮੇਂ ਸਮੇਂ 'ਤੇ ਉਨ੍ਹਾਂ ਦੇ ਨਮੂਨੇ ਲਏ ਗਏ। ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਨੇ ਕਿਹਾ ਕਿ ਸਾਉਣੀ 2019 ਦੌਰਾਨ 2 ਲੱਖ ਟਨ ਤੱਕ ਯੂਰੀਆ ਖਾਦ ਦੀ ਵਰਤੋਂ ਘਟਣ ਨਾਲ ਕੀੜਿਆਂ ਦੀ ਪੈਦਾਵਾਰ 'ਚ ਕਮੀ ਆਈ ਹੈ ਜਿਸ ਦੇ ਚਲਦਿਆਂ ਕੀਟਨਾਸ਼ਕਾਂ ਦੀ ਵਰਤੋਂ ਕਾਫ਼ੀ ਹੱਦ ਤੱਕ ਘਟੀ ਹੈ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD