Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮਾਨਸਾ ਪੁਲਿਸ ਦੀ ਇੱਕ ਹੋਰ ਵੱਡੀ ਪ੍ਰਾਪਤੀ, ਜਾਅਲੀ ਭਾਰਤੀ ਕਰੰਸੀ ਦਾ ਧੰਦਾ ਕਰਨ ਵਾਲਿਆ ਦਾ ਪਰਦਾਫਾਸ

3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 6,22,000/-ਰੁਪਏ ਦੀ ਜਾਅਲੀ ਭਾਰਤੀ ਕਰੰਸੀ,

5 Dariya News

5 Dariya News

5 Dariya News

ਮਾਨਸਾ , 18 Nov 2019

Last updated on: Nov 18, 2019, 00:00 IST

ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਜਾਅਲੀ ਭਾਰਤੀ ਕਰੰਸੀ ਦਾ ਧੰਦਾ ਕਰਨ ਵਾਲੇ ਤਿੰਨ ਵਿਆਕਤੀਆਂ ਪ੍ਰੀਤਮ ਸਿੰਘ (ਉਮਰ ਕਰੀਬ 56 ਸਾਲ) ਪੁੱਤਰ ਮੁਖਤਿਆਰ ਸਿੰਘ ਵਾਸੀ ਚੱਕਭਾਈਕੇ ਹਾਲ ਆਬਾਦ ਸੁਨਾਮ (ਜਿਲਾ ਸੰਗਰੂਰ), ਚਰਨਜੀਤ ਸਿੰਘ (ਉਮਰ ਕਰੀਬ 55 ਸਾਲ) ਪੁੱਤਰ ਅਮਰ ਸਿੰਘ ਵਾਸੀ ਡਸਕਾ (ਜਿਲਾ ਸੰਗਰੂਰ) ਅਤੇ ਦਾਰਾ ਸਿੰਘ (ਉਮਰ ਕਰੀਬ 37 ਸਾਲ) ਪੁੱਤਰ ਰਾਜ ਸਿੰਘ ਵਾਸੀ ਖਾਈ (ਜਿਲਾ ਸੰਗਰੂਰ) ਨੂੰ ਕੱਲ ਮਿਤੀ 17-11-2019 ਨੂੰ ਗ੍ਰਿਫਤਾਰ ਕਰਕੇ ਅੱਜ ਮਿਤੀ 18-11-2019 ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਉਪਰੰਤ ਇਹਨਾਂ ਪਾਸੋਂ ਕੁੱਲ 6,22,000/-ਰੁਪਏ ਦੀ ਜਾਅਲੀ ਭਾਰਤੀ ਕਰੰਸੀ, 1 ਰੰਗੀਨ ਪ੍ਰਿੰਟਰ ਕਮ ਸਕੈਨਰ, ਕੱਚੇ ਮਾਲ ਆਦਿ ਦੀ ਵੱਡੀ ਬਰਾਮਦਗੀ ਕੀਤੀ ਗਈ ਹੈ।ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਨੰਗਲ ਕਲਾਂ ਮੌਜੂਦ ਸੀ ਤਾਂ ਮੁਖਬਰੀ ਮਿਲੀ ਕਿ ਪ੍ਰੀਤਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਚੱਕਭਾਈਕੇ ਹਾਲ ਆਬਾਦ ਸੁਨਾਮ (ਜਿਲਾ ਸੰਗਰੂਰ), ਚਰਨਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਡਸਕਾ (ਜਿਲਾ ਸੰਗਰੂਰ) ਅਤੇ ਦਾਰਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਖਾਈ (ਜਿਲਾ ਸੰਗਰੂਰ) ਜੋ ਜਾਅਲੀ ਭਾਰਤੀ ਕਰੰਸੀ ਤਿਆਰ ਕਰਦੇ ਹਨ ਅਤੇ ਤਿਆਰ ਕੀਤੀ ਜਾਅਲੀ ਕਰੰਸੀ ਅੱਗੇ ਭੋਲੇ ਭਾਲੇ ਲੋਕਾਂ ਨੂੰ ਅਤੇ ਮਾਰਕੀਟ ਵਿੱਚ ਦੁਕਾਨਦਾਰਾਂ ਪਾਸ ਉਹਨਾਂ ਨੂੰ ਧੋਖੇ ਵਿੱਚ ਰੱਖ ਕੇ ਅਸਲੀ ਦੱਸ ਕੇ ਦਿੰਦੇ ਹਨ ਅਤੇ ਅੱਜ ਵੀ ਤਿਆਰ ਕੀਤੀ ਜਾਅਲੀ ਕਰੰਸੀ ਦੇਣ ਲਈ ਆ ਰਹੇ ਹਨ। ਜਿਸਤੇ ਉਕਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 412 ਮਿਤੀ 17-11-2019 ਅ/ਧ 420,489-ਏ,ਬੀ,ਸੀ,ਡੀ. ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। 

ਪੁਲਿਸ ਪਾਰਟੀ ਵੱਲੋਂ ਢੁੱਕਵੀ ਜਗ੍ਹਾਂ ਤੇ ਨਾਕਾਬੰਦੀ ਕਰਕੇ ਦੋ ਦੋਸ਼ੀਆਨ ਪ੍ਰੀਤਮ ਸਿੰਘ ਅਤੇ ਚਰਨਜੀਤ ਸਿੰਘ ਉਕਤ ਨੂੰ ਮੋਟਰਸਾਈਕਲ ਹੀਰੋ ਹਾਂਡਾ ਨੰਬਰੀ ਪੀਬੀ.13ਟੀ-2801 ਸਮੇਤ ਕਾਬੂ ਕੀਤਾ ਗਿਆ। ਜਿਹਨਾਂ ਪਾਸੋਂ ਮੌਕਾ ਤੇ 2,50,000/-ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਜਿਹਨਾਂ ਨੂੰ ਨਾਲ ਲੈ ਕੇ ਦੋਸ਼ੀ ਦਾਰਾ ਸਿੰਘ ਪਰ ਰੇਡ ਕਰਕੇ ਉਸਨੂੰ ਵੀ ਕਾਬੂ ਕੀਤਾ ਗਿਆ ਜਿਸ ਪਾਸੋਂ ਮੌਕਾ ਤੇ 8,500/-ਰੁਪਏ ਦੀ ਜਾਅਲੀ ਭਾਰਤੀ ਕਰੰਸੀ ਦੀ ਬਰਾਮਦਗੀ ਕੀਤੀ ਗਈ। ਇਸ ਤਰਾ ਤਿੰਨਾਂ ਦੋਸ਼ੀਆਂ ਪਾਸੋ 2,58,500/-ਰੁਪਏ ਦੀ ਜਾਅਲੀ ਭਾਰਤੀ ਕਰੰਸੀ ਮੌਕਾ ਤੇ ਬਰਾਮਦ ਕੀਤੀ ਗਈ।ਇਹ ਦੋਸ਼ੀ ਜਾਅਲੀ ਭਾਰਤੀ ਕਰੰਸੀ ਦਾ ਧੰਦਾ ਕਰਦੇ ਹਨ। ਦੋਸ਼ੀ ਪ੍ਰੀਤਮ ਸਿੰਘ ਅਤੇ ਇਸਦੇ ਹੋਰ ਸਾਥੀਆ ਵਿਰੁੱਧ ਪਹਿਲਾਂ ਵੀ ਮੁਕੱਦਮਾ ਨੰਬਰ 10 ਮਿਤੀ 10-03-2017 ਅ/ਧ 420, 489-ਏ,ਬੀ,ਸੀ,ਡੀ. ਹਿੰ:ਦੰ: ਅਤੇ 25/54/59 ਅਸਲਾ ਐਕਟ ਥਾਣਾ ਸਦਰ ਬੁਢਲਾਡਾ ਦਰਜ਼ ਰਜਿਸਟਰ ਹੋਇਆ ਸੀ, ਜਿਸ ਵਿੱਚ ਦੋ ਲੱਖ ਰੁਪਏ ਤੋਂ ਵੱਧ ਦੀ ਜਾਅਲੀ ਭਾਰਤੀ ਕਰੰਸੀ ਅਤੇ ਨਜਾਇਜ ਹਥਿਆਰਾਂ ਦੀ ਬਰਾਮਦਗੀ ਕੀਤੀ ਗਈ ਸੀ। ਇਹ ਮੁਕੱਦਮਾ ਅਦਾਲਤ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਦੋਸ਼ੀ ਪ੍ਰੀਤਮ ਸਿੰਘ ਜਮਾਨਤ ਤੇ ਬਾਹਰ ਆਇਆ ਹੋਇਆ ਹੈ। ਗ੍ਰਿਫਤਾਰ ਕੀਤੇ ਇਹਨਾਂ ਤਿੰਨਾਂ ਦੋਸ਼ੀਆਂ ਨੂੰ ਅੱਜ ਮਿਤੀ 18-11-2019 ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਹਨਾਂ ਦੀ ਨਿਸ਼ਾਨਦੇਹੀ ਤੇ ਹੋਰ 3,63,500/-ਰੁਪਏ ਦੀ ਜਾਅਲੀ ਭਾਰਤੀ ਕਰੰਸੀ, ਇੱਕ ਰੰਗੀਨ ਪ੍ਰਿੰਟਰ ਕਮ ਸਕੈਨਰ, ਕਟਰ ਲੋਹਾ ਅਤੇ ਕੱਚਾ ਮਟੀਰੀਅਲ (ਡੋਰੀ/ਤਾਰ, ਕਾਗਜਾਤ ਆਦਿ) ਦੀ ਬਰਾਮਦਗੀ ਕੀਤੀ ਗਈ ਹੈ। ਇਸ ਤਰਾ ਹੁਣ ਤੱਕ ਇਹਨਾਂ ਦੋਸ਼ੀਆਂ ਪਾਸੋਂ ਕੁੱਲ 6,22,000/-ਰੁਪਏ (ਛੇ ਲੱਖ ਬਾਈ ਹਜ਼ਾਰ ਰੁਪਏ) ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋ ਚੁੱਕੀ ਹੈ। ਇਹ ਦੋਸ਼ੀ 2000/500/200/100/-ਰੁਪਏ ਦੇ ਨੋਟਾਂ ਨੂੰ ਤਿਆਰ ਕਰਦੇ ਹਨ। ਜਿਹਨਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਨੇ ਇਹ ਧੰਦਾ ਕਦੋ ਤੋਂ ਚਲਾਇਆ ਹੋਇਆ ਸੀ, ਇਹਨਾਂ ਨਾਲ ਹੋੋਰ ਕਿੰਨਾਂ ਕਿੰਨਾਂ ਵਿਆਕਤੀਆਂ ਦੀ ਸਮੂਲੀਅਤ ਹੈ, ਕੱਚਾ ਮਾਲ ਕਿੱਥੋ ਲੈ ਕੇ ਆਉਦੇ ਸੀ ਅਤੇ ਕਿੱਥੇ ਕਿੱਥੇ ਸਪਲਾਈ ਕਰਦੇ ਸੀ। ਜਿਹਨਾਂ ਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD