Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਾਲੀ ਨਾ ਫੂਕਣ ਵਾਲੇ ਕਿਸਾਨਾਂ ਨੂੰ ਮਾਲੀ ਮਦਦ ਦੇਣ ਦਾ ਫੈਸਲਾ ਸ਼ਲਾਘਾਯੋਗ : ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ

ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਕੀਤਾ ਸਨਮਾਨ

Web Admin

Web Admin

5 Dariya News

ਐਸ.ਏ.ਐਸ. ਨਗਰ , 19 Nov 2019

Last updated on: Nov 19, 2019, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਡਾਇਰੈਕਟਰ ਸਹਿਕਾਰੀ ਬੈਂਕ ਐਸ.ਏ.ਐਸ. ਨਗਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਦੀ ਅਪੀਲ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਫੂਕਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਕੀਤਾ ਫੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਰਾਲੀ ਫੂਕਣ ਤੋਂ ਕਿਸਾਨਾਂ ਨੂੰ ਰੋਕਣ ਅਤੇ ਇਸ ਬਦਲੇ ਉਨ੍ਹਾਂ ਦੀ ਮਾਲੀ ਮਦਦ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਇੱਥੇ ਆਪਣੇ ਸਨਮਾਨ ਵਿੱਚ ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਕਰਵਾਏ ਸਮਾਰੋਹ ਦੌਰਾਨ ਸ੍ਰੀ ਸ਼ਰਮਾ ਨੇ ਕਿਹਾ ਕਿ ਜਿਸ ਸਮੇਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ, ਅਜਿਹੇ ਸਮੇਂ ਸਾਨੂੰ ਉਨ੍ਹਾਂ ਦੇ ਵਾਤਾਵਰਨ ਨੂੰ ਬਚਾਉਣ ਸਬੰਧੀ ਸੰਦੇਸ਼ ਉਤੇ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤ ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਫਲਸਫੇ ਉਤੇ ਚੱਲ ਕੇ ਆਪਣਾ ਜੀਵਨ ਬਿਤਾਉਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਬਚਾਉਣ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨਾ ਫੂਕ ਕੇ ਅਤੇ ਇਸ ਨੂੰ ਜ਼ਮੀਨ ਵਿੱਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ, ਜਿਸ ਨਾਲ ਉਨ੍ਹਾਂ ਦੀ ਆਮਦਨ ਵੀ ਵਧੇਗੀ ਅਤੇ ਵਾਤਾਵਰਨ ਦਾ ਵੀ ਬਚਾਅ ਰਹੇਗਾ।ਸ੍ਰੀ ਸ਼ਰਮਾ ਨੇ ਕਿਹਾ ਕਿ ਸਾਨੂੰ ਆਉਣ ਵਾਲੀਆਂ ਨਸਲਾਂ ਲਈ ਇਸ ਧਰਤੀ ਨੂੰ ਰਹਿਣਯੋਗ ਬਣਾਈ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਾ ਕੇ ਧਰਤੀ ਨੂੰ ਹਰਿਆ-ਭਰਿਆ ਬਣਾਉਣਾ ਚਾਹੀਦਾ ਹੈ। ਇਸ ਮੌਕੇ ਯੂਨੀਅਨ ਅਹੁਦੇਦਾਰਾਂ ਨੇ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ। ਸਮਾਰੋਹ ਦੌਰਾਨ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਗੁਰਦੀਪ ਸਿੰਘ ਮਾਣਕਪੁਰ, ਸਤਪਾਲ ਸਿੰਘ ਸਵਾੜਾ, ਗੁਰਚਰਨ ਸਿੰਘ ਸੇਖਨ ਮਾਜਰਾ, ਬਲਵਿੰਦਰ ਸਿੰਘ ਬੀੜ, ਜਸਵੀਰ ਸਿੰਘ ਢਕੋਰਾ ਅਤੇ ਬਚਿੱਤਰ ਸਿੰਘ ਸੇਖਨਮਾਜਰਾ ਹਾਜ਼ਰ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD