Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਬੇਲਾ ਕਾਲਜ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰਪੁਰਬ ਨੂੰ ਸਮਰਪਿਤ ਸਾਲ 2020 ਦਾ ਕੈਲੰਡਰ ਜਾਰੀ ਕੀਤਾ

5 Dariya News

5 Dariya News

5 Dariya News

ਬੇਲਾ , 19 Nov 2019

Last updated on: Nov 19, 2019, 00:00 IST

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਪ੍ਰਬੰਧਕੀ ਕਮੇਟੀ ਵਲੋਂ ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰਪੁਰਬ ਨੂੰ ਸਮਰਪਿਤ ਸਾਲ 2020 ਦਾ ਕੈਲੰਡਰ ਜਾਰੀ ਕੀਤਾ।ਇਹ ਕੈਲੰਡਰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆਂ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਸਬ-ਕਮੇਟੀ,ਫਾਰਮੇਸੀ ਕਾਲਜ ਦੇ ਚੇਅਰਮੈਨ ਕੇਪਟਨ ਐਮ.ਪੀ. ਸਿੰਘ, ਪ੍ਰਧਾਨ ਸਬ-ਕਮੇਟੀ, ਫਾਰਮੇਸੀ ਕਾਲਜ ਡਾ. ਭਾਗ ਸਿੰਘ ਬੋਲਾ, ਸਕੱਤਰ ਕਾਲਜ ਪ੍ਰਬੰਧਕ ਕਮੇਟੀ ਸ. ਜਗਵਿੰਦਰ ਸਿੰਘ, ਮੈਨੇਜਰ ਕਾਲਜ ਪ੍ਰਬੰਧਕ ਕਮੇਟੀ ਸ. ਸੁਖਵਿੰਦਰ ਸਿੰਘ ਵਿਸਕੀ,ਮੈਂਬਰ ਸ. ਗੁਰਮੇਲ ਸਿੰਘ, ਸ਼੍ਰੀ ਆਰ.ਐਨ. ਮੋਦਗਿੱਲ, ਪਿੰ੍ਰਸੀਪਲ ਪ੍ਰੋ. ਸੁਰਮੁੱਖ ਸਿੰਘ ਪੀ. ਜੀ. ਕਾਲਜ, ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਫਾਰਮੇਸੀ ਕਾਲਜ, ਪਿੰ੍ਰਸੀਪਲ ਸਕੂਲ ਸ਼੍ਰੀਮਤੀ ਰਜਿੰਦਰ ਕੌਰ, ਵਿਭਾਗਾਂ ਦੇ ਮੁੱਖੀ, ਸਮੂਹ ਸਟਾਫ ਮੈਂਬਰਸ ਅਤੇ ਵਿਦਿਆਰਥੀ ਹਾਜ਼ਰ ਸਨ।ਇਸ ਮੌਕੇ ਤੇ ਬੋਲਦਿਆਂ ਸ. ਸੰਗਤ ਸਿੰਘ ਲੌਂਗੀਆ ਜੀ ਨੇ ਕਿਹਾ ਕਿ ਇਸ ਕੈਲੰਡਰ ਦੀ ਵਿਸ਼ਾ ਵਸਤੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉੱਤੇ ਅਧਾਰਿਤ ਹੈ। ਗੁਰੂ ਸਾਹਿਬ ਜੀ ਨੇ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀ ਸਿੱਖਿਆ ਦਿੱਤੀ ਸੀ ਅਤੇ ਸਾਨੂੰ ਸਭ ਨੂੰ ਇਸਦੀ ਪਾਲਣਾ ਕਰਨੀ ਚਾਹੀਦੀ ਹੈ। ਫਾਰਮੇਸੀ ਕਾਲਜ ਦੇ ਪ੍ਰਧਾਨ ਡਾ. ਭਾਗ ਸਿੰਘ ਬੋਲਾ ਨੇ ਇਸ ਕੈਲੰਡਰ ਨੂੰ ਤਿਆਰ ਕਰਨ ਵਾਲੀ ਟੀਮ ਵਿੱਚ ਸ਼ਾਮਲ ਫਾਰਮੇਸੀ ਕਾਲਜ ਦੇ  ਪ੍ਰੋ. ਸੈਲੇਸ਼ ਸ਼ਰਮਾ, ਬਲਜੀਤ ਸਿੰਘ, ਹਰਸਿਮਰਨ ਸਿੰਘ ਅਤੇ ਸਤਵੀਰ ਸਿੰਘ ਸ਼ਲਾਘਾ ਕੀਤੀ।ਅੰਤ ਵਿੱਚ ਪ੍ਰਬੰਧਕੀ ਕਮੇਟੀ ਦੀ ਦੇਖ ਰੇਖ ਹੇਠ ਚੱਲ ਰਹੇ ਤਿੰਨੋਂ ਸੰਸਥਾਵਾਂ ਦੇ ਮੁਖੀਆਂ ਨੇ ਸਾਲ 2020 ਵਿੱਚ ਹੋਣ ਵਾਲੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ।

 

Tags: Bela Pharmacy College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD