Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦੇ ਬਿੱਲਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਕੱਢਿਆ ਕਚੂੰਬਰ : ਮਨਪ੍ਰੀਤ ਸਿੰਘ ਇਆਲੀ

ਹਲਕਾ ਦਾਖਾ ਤੌਂ ਵਿਧਾਇਕ ਇਆਲੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

5 Dariya News

5 Dariya News

5 Dariya News

ਸ੍ਰੀ ਅਨੰਦਪੁਰ ਸਾਹਿਬ , 19 Nov 2019

Last updated on: Nov 19, 2019, 00:00 IST

ਬੀਤੇ ਦਿਨੀਂ ਹਲਕਾ ਦਾਖਾ ਵਿਖੇ ਹੋਈਆਂ ਜਿਮਨੀ ਚੌਣਾਂ ਦੌਰਾਨ ਵੱਡੀ ਲੀਡ ਨਾਲ ਜੇਤੂ ਰਹੇ ਸ਼੍ਰੌਮਣੀ ਅਕਾਲੀ ਦਲ ਦੇ ਊਮੀਦਵਾਰ ਮਨਪ੍ਰੀਤ ਸਿੰਘ ਇਆਲੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਤੋਂ ਪਹਿਲਾਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਗੁਰਦੁਆਰਾ ਮਾਤਾ ਜੀਤੋ ਜੀ (ਅਗੰਮਪੁਰ) ਵਿਖੇ ਬੀਤੇ ਦਿਨਾਂ ਤੋਂ ਸ਼ੁਕਰਾਨੇ ਵਜੋਂ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿਚ ਪਹੁੰਚੇ। ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਸਮੁੱਚੀ ਲੀਡਰਸ਼ਿਪ ਅਤੇ ਤਖਤ ਸਾਹਿਬ ਦੀ ਮੈਨੇਜਮੈਂਟ ਵਲੋਂ ਮਨਪ੍ਰੀਤ ਸਿੰਘ ਇਆਲੀ ਨੂੰ ਸਿਰੋਪਾਉ ਅਤੇ ਸਨਮਾਨਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਅੱਜ ਪੂਰੀ ਤਰਾਂ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਮਾਂ ਪੰਜਾਬ ਦੀ ਫਿਕਰ ਛੱਡ ਕਦੇ ਪਹਾੜਾਂ ਵਿਚ ਤੇ ਕਦੇ ਵਿਦੇਸ਼ਾਂ ਵਿਚ ਬਤੀਤ ਹੋ ਰਿਹਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਵਿਚ ਮੁਖ ਮੰਤਰੀ ਪ੍ਰਤੀ ਭਾਰੀ ਰੋਸ ਹੈ। ਪਿਛਲੇ ਦਿਨੀਂ ਦਲਿਤ ਨੋਜਵਾਨ ਦੀ ਬੇਰਹਿਮੀ ਨਾਲ ਹੋਈ ਮੌਤ ਦੀ ਘਟਨਾ ਦੀ ਸਖਤ ਨਿੰਦਿਆਂ ਕਰਦਿਆਂ ਇਆਲੀ ਨੇ ਕਿਹਾ ਕਿ ਇਸ ਘਟਨਾ ਪਿੱਛੇ ਜਿੱਥੇ ਸਰਕਾਰ ਦੇ ਲਾਅ ਐਂਡ ਆਰਡਰ ਦਾ ਫੇਲਰ ਐ ਉੱਥੇ ਸਾਡੇ ਸਮਾਜ ਦੇ ਮੱਥੇ ਤੇ ਵੀ ਕਲੰਕ ਹੈ। ਉਹਨਾਂ ਕਿਹਾ ਕਿ ਸਾਨੂੰ ਆਉਣ ਵਾਲੇ ਵਿਚ ਸੋਚਣ ਦੀ ਲੋੜ ਹੈ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਵਿਚ ਨਹੀਂ ਵਾਪਰਨੀਆਂ ਚਾਹੀਦੀਆਂ। ਕੈਪਟਨ ਸਰਕਾਰ ਵਲੋਂ ਘਰ-ਘਰ ਨੋਕਰੀਆਂ ਦੇਣ ਦੇ ਵਾਅਦੇ ਬਾਰੇ ਪੁੱਚਣ ਤੇ ਇਆਲੀ ਨੇ ਕਿਹਾ ਕਿ ਕੈਪਟਨ ਸਾਬ ਵਲੋਂ ਤਾਂ ਘਰ-ਘਰ ਨੋਕਰੀਆਂ ਦੇਣ ਦੀ ਬਜਾਏ ਨੋਕਰੀਆਂ ਖੋਹੀਆਂ ਜਾ ਰਹੀਆਂ ਹਨ। ਮੁਲਾਜ਼ਮਾਂ ਦੀ ਤਨਖਾਹਾਂ ਕਈ ਕਈ ਗੁਣਾਂ ਘਟਾ ਦਿੱਤੀਆਂ ਗਈਆਂ, ਜੇਕਰ ਮੁਲਾਜ਼ਮ ਆਪਣਾ ਪ੍ਰੋਟੈਸਟ ਕਰਦੇ ਹਨ ਤਾਂ ਉਹਨਾਂ ਉਪਰ ਲਾਠੀਚਾਰਜ ਕੀਤਾ ਜਾਂਦਾ ਹੈ। ਜਿਸ ਕਰਕੇ ਅੱਜ ਪੰਜਾਬ ਦਾ ਮੁਲਾਜ਼ਮ ਵਰਗ ਵੀ ਕੈਪਟਨ ਸਰਕਾਰ ਤੋਂ ਬਹੁਤ ਜਿਆਦਾ ਦੁਖੀ ਹੈ। ਉਹਨਾਂ ਕਿਹਾ ਕਿ ਹਰ 3-6 ਮਹੀਨੇ ਬਾਅਦ ਬਿਜਲੀ ਦੇ ਬਿੱਲਾਂ ਦਾ ਵਾਧਾ ਕਰਨਾ ਵੀ ਕੈਪਟਨ ਸਰਕਾਰ ਲਈ ਨਿੰਦਣਯੋਗ ਗੱਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ, ਜਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਲੱਖੇਵਾਲ, ਜਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਜਿਲ੍ਹਾ ਯੂਥ ਅਕਾਲੀ ਦਲ ਪ੍ਰਧਾਨ ਸੰਦੀਪ ਸਿੰਘ ਕਲੋਤਾ, ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ ਹੈਪੀ, ਮੋਹਣ ਸਿੰਘ ਢਾਹੇ, ਨਰਿੰਦਰ ਸਿੰਘ ਧਾਰੀਵਾਲ, ਅਜੇ ਰਾਣਾ, ਜਸਵਿੰਦਰ ਕੌਰ ਸੱਗੂ, ਰਣਜੀਤ ਕੌਰ ਆਦਿ ਹਾਜ਼ਰ ਸਨ।

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD