Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਟੀਆਂ ਨਾਲ ਹੀ ਸਾਡਾ ਵਰਤਮਾਨ ਅਤੇ ਭਵਿੱਖ ਰੌਸ਼ਨ : ਬਲਬੀਰ ਸਿੰਘ ਸਿੱਧੂ

ਮੁੰਡਿਆਂ ਵਾਂਗ ਹੀ ਕੁੜੀਆਂ ਨੂੰ ਬਰਾਬਰ ਮੌਕੇ ਅਤੇ ਅਹਿਮੀਅਤ ਦੇਣ ਦੀ ਲੋੜ, ਸਿਹਤ ਵਿਭਾਗ ਨੇ ਪਿੰਡ ਮਨੌਲੀ ਵਿੱਚ ਕਰਵਾਇਆ ‘ਬੇਟੀ ਬਚਾਉ, ਬੇਟੀ ਪੜ੍ਹਾਉ’ ਸਮਾਗਮ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 19 Nov 2019

Last updated on: Nov 19, 2019, 00:00 IST

‘ਅਜੋਕੇ ਆਧੁਨਿਕ ਜ਼ਮਾਨੇ ਵਿੱਚ ਕੋਈ ਖੇਤਰ ਨਹੀਂ ਬਚਿਆ, ਜਿਸ ਵਿੱਚ ਕੁੜੀਆਂ ਨੇ ਮੱਲਾਂ ਨਾ ਮਾਰੀਆਂ ਹੋਣ। ਕਈ ਖੇਤਰਾਂ ਵਿੱਚ ਤਾਂ ਕੁੜੀਆਂ ਮੁੰਡਿਆਂ ਨਾਲੋਂ ਵੀ ਅੱਗੇ ਲੰਘ ਗਈਆਂ ਹਨ। ਸੋ, ਅੱਜ ਲੋੜ ਹੈ ਕਿ ਅਸੀਂ ਆਪਣੀ ਮਾਨਸਿਕਤਾ ਨੂੰ ਬਦਲੀਏ ਅਤੇ ਕੁੜੀਆਂ ਨੂੰ ਵੀ ਮੁੰਡਿਆਂ ਜਿੰਨੀ ਅਹਿਮੀਅਤ ਦਿੰਦਿਆਂ ਕੁੜੀ-ਮੁੰਡੇ ਵਿਚਲਾ ਫ਼ਰਕ ਸਦਾ ਲਈ ਖ਼ਤਮ ਕਰੀਏ।’  ਇਹ ਗੱਲ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਪਿੰਡ ਮਨੌਲੀ ਵਿਖੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ‘ਬੇਟੀ ਬਚਾਉ, ਬੇਟੀ ਪੜ੍ਹਾਉ’ ਵਿਸ਼ੇ ’ਤੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਹਰ ਪਾਸੇ ਕੁੜੀਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਅੱਜ ਬਹੁਤੇ ਲੋਕ ਜਾਗਰੂਕ ਹੋਏ ਹਨ ਅਤੇ ਕੁੜੀਆਂ ਨੂੰ ਮੁੰਡਿਆਂ ਵਾਂਗ ਹੀ ਬਰਾਬਰ ਮੌਕੇ ਅਤੇ ਤਵੱਜੋ ਦੇ ਰਹੇ ਹਨ ਪਰ ਹਾਲੇ ਵੀ ਕੁੱਝ ਪਦਰਵਾਰ ਅਪਣੀ ਸੌੜੀ ਅਤੇ ਪਿਛਾਂਹ ਖਿੱਚੂ ਸੋਚ ਸਦਕਾ ਕੁੜੀਆਂ ਦਾ ਮੁੰਡਿਆਂ ਵਾਂਗ ਖ਼ਿਆਲ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਵੀ ਸਮੇਂ ਦੇ ਹਾਣੀ ਬਣਨਾ ਚਾਹੀਦਾ ਹੈ ਅਤੇ ਨਵੇਂ ਜ਼ਮਾਨੇ ਦੀ ਨਵੀਂ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ ਕਿਉਂਕਿ ਕੁੜੀਆਂ ਨਾਲ ਹੀ ਸਾਡਾ ਵਰਤਮਾਨ ਅਤੇ ਭਵਿੱਖ ਰੌਸ਼ਨ ਹੈ।ਸ. ਸਿੱਧੂ ਨੇ ਕਿਹਾ, ‘ਇਹ ਮੰਨਿਆ ਹੋਇਆ ਤੱਥ ਹੈ ਕਿ ਹਰ ਬੰਦੇ ਦੀ ਸਫ਼ਲਤਾ ਪਿੱਛੇ ਔਰਤ ਦਾ ਹੱਥ ਹੁੰਦਾ ਹੈ। ਸਾਡੇ ਗੁਰੂਆਂ ਨੇ ਵੀ ਔਰਤ ਨੂੰ ਬਰਾਬਰ ਦਾ ਦਰਜਾ ਦਿੱਤਾ ਹੈ। ਸਮਾਜ ਦੇ ਚੌਤਰਫ਼ਾ ਵਿਕਾਸ ਅਤੇ ਖ਼ੁਸ਼ਹਾਲੀ ਲਈ ਜਿੱਥੇ ਅੱਜ ਬੇਟੀ ਨੂੰ ਬਚਾਉਣਾ ਜ਼ਰੂਰੀ ਹੈ, ਉਥੇ ਬੇਟੀ ਨੂੰ ਪੜ੍ਹਾਉਣਾ ਵੀ ਅਤਿ ਜ਼ਰੂਰੀ ਹੈ।’ ਜ਼ਿਲ੍ਹਾ ਮੁਹਾਲੀ ਵਿਚ ਵੱਖ-ਵੱਖ ਉੱਚ ਅਹੁਦਿਆਂ ’ਤੇ ਔਰਤਾਂ ਦੇ ਬਿਰਾਜਮਾਨ ਹੋਣ ਦੀ ਉਘੜਵੀਂ ਮਿਸਾਲ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜੇ ਪਰਿਵਾਰ ਅਪਣੇ ਮੁੰਡੇ ਨੂੰ ਚੰਗੇ ਸਕੂਲ ਵਿੱਚ ਪੜ੍ਹਾ ਰਹੇ ਹਨ ਤਾਂ ਕੁੜੀ ਨੂੰ ਵੀ ਸਿੱਖਿਆ ਦਾ ਬਿਹਤਰ ਤੇ ਬਰਾਬਰ ਮੌਕਾ ਦਿੱਤਾ ਜਾਵੇ। ਆਮ ਕਹਾਵਤ ਹੈ ਕਿ ਪਰਿਵਾਰ ਵਿੱਚ ਇਕ ਬੇਟੀ ਪੜ੍ਹ-ਲਿਖ ਜਾਵੇ ਤਾਂ ਤਿੰਨ ਪੁਸ਼ਤਾਂ ਸੁਧਰ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਿਹਤ ਅਤੇ ਸਿੱਖਿਆ ਪੱਖੋਂ ਕੁੜੀਆਂ ਦੀ ਭਲਾਈ ਹਿੱਤ ਵੱਖ ਵੱਖ ਯੋਜਨਾਵਾਂ ਚਲਾ ਰਹੀ ਹੈ। 

ਸਿਹਤ ਵਿਭਾਗ ਲੋਕਾਂ ਨੂੰ ਵੱਖ ਵੱਖ ਤਰੀਕਿਆਂ ਅਤੇ ਵੱਖ ਵੱਖ ਸਾਧਨਾਂ ਜ਼ਰੀਏ ਬੇਟੀਆਂ ਦੀ ਅਹਿਮੀਅਤ ਬਾਰੇ ਜਾਗਰੂਕ ਕਰ ਰਿਹਾ ਹੈ। ਸ਼ਹਿਰ-ਸ਼ਹਿਰ ਪਿੰਡ-ਪਿੰਡ ਵਿੱਚ ਜਾ ਕੇ ਹੋਕਾ ਦਿੱਤਾ ਜਾ ਰਿਹਾ ਹੈ ਕਿ ਕੁੜੀਆਂ ਵੀ ਮੁੰਡਿਆਂ ਜਿੰਨੀਆਂ ਹੀ ਅਹਿਮ ਅਤੇ ਜ਼ਰੂਰੀ ਹਨ। ਅਜਿਹੇ ਉਪਰਾਲਿਆਂ ਅਤੇ ਯਤਨਾਂ ਦਾ ਹੀ ਨਤੀਜਾ ਨਿਕਲਿਆ ਹੈ ਕਿ ਪੰਜਾਬ ਨੂੰ ਅੱਜ ਪਹਿਲਾਂ ਵਾਂਗ ‘ਕੁੜੀ ਮਾਰ ਸੂਬਾ’  ਨਹੀਂ ਕਿਹਾ ਜਾਂਦਾ।ਸਿਹਤ ਵਿਭਾਗ ਦੇ ਡਾਇਰੈਕਟਰ (ਪਰਿਵਾਰ ਭਲਾਈ) ਡਾ. ਰੀਟਾ ਭਾਰਦਵਾਜ ਨੇ ਸਰਕਾਰ ਵੱਲੋਂ ਬੱਚੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ-ਬਾਲੜੀ ਰੱਖਿਆ ਯੋਜਨਾ, ਸ਼ਗਨ ਸਕੀਮ, ਜਨਨੀ-ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਆਦਿ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁੜੀਆਂ ਅੱਜ ਮਾਪਿਆਂ ਉਤੇ ਕਿਸੇ ਵੀ ਤਰ੍ਹਾਂ ਨਾਲ ਬੇੋਝ ਨਹੀਂ। ਉਨ੍ਹਾਂ ਦੇ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ, ਸਿੱਖਿਆ ਅਤੇ ਔਰਤ ਦੇ ਜਣੇਪੇ ਆਦਿ ਉਤੇ ਹੋਣ ਵਾਲਾ ਖ਼ਰਚਾ ਸਰਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਜ਼ਮਾਨੇ ਵਿੱਚ ਕੁੜੀਆਂ ਕਿਸੇ ਨਾਲੋਂ ਵੀ ਘੱਟ ਨਹੀਂ। ਅੱਜ ਲੋੜ ਹੈ ਕਿ ਬੇਟੀਆਂ ਨੂੰ ਜਨਮ ਲੈਣ ਦਾ ਅਧਿਕਾਰ ਦਿੱਤਾ ਜਾਵੇ ਅਤੇ ਮਾਦਾ ਭਰੂਣ ਹੱਤਿਆ ਰੋਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਿਹਤ ਵਿਭਾਗ ਆਪਣੇ ਤੌਰ ’ਤੇ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਅਪਣੀ ਸੋਚ ਨੂੰ ਬਦਲਦਿਆਂ ਇਸ ਮੁਹਿੰਮ ਵਿੱਚ ਵਿਭਾਗ ਦਾ ਵੱਧ-ਚੜ੍ਹ ਕੇ ਸਾਥ ਦੇਣਾ ਚਾਹੀਦਾ ਹੈ।ਸਮਾਗਮ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੇ ਡਰਾਇੰਗ ਅਤੇ ਭਾਸ਼ਨ ਮੁਕਾਬਲੇ ਕਰਵਾਏ ਗਏ। ਸ. ਸਿੱਧੂ ਨੇ ਗਿੱਧਾ ਪੇਸ਼ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਨੌਲੀ ਦੀ ਟੀਮ ਨੂੰ ਆਪਣੇ ਵੱਲੋਂ 3100 ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਵੱਖ ਵੱਖ ਮੁਕਾਬਲਿਆਂ ਦੀਆਂ ਜੇਤੂ ਬੱਚੀਆਂ ਨੂੰ ਆਪਣੇ ਹੱਥੀਂ ਇਨਾਮ ਵੰਡੇ। ਇਸ ਮੌਕੇ ਵਿਦਿਆਰਥਣਾਂ ਨੂੰ ਸਕੂਲੀ ਬੈਗ, ਪਾਣੀ ਦੀਆਂ ਬੋਤਲਾਂ, ਨੋਟਬੁੱਕਸ, ਸਟੇਸ਼ਨਰੀ ਆਦਿ ਦੇ ਤੋਹਫ਼ੇ ਵੀ ਦਿੱਤੇ ਗਏ। ਸਮਾਗਮ ਵਿੱਚ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਹਤ ਵਿਭਾਗ ਦੇ ਡਾਇਰੈਕਟਰ (ਪਰਿਵਾਰ ਭਲਾਈ) ਡਾ. ਰੀਟਾ ਭਾਰਦਵਾਜ, ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ, ਪਿੰਡ ਦੇ ਸਰਪੰਚ ਜ਼ੋਰਾ ਸਿੰਘ, ਡਿਪਟੀ ਡਾਇਰੈਕਟਰ ਡਾ. ਮੁਕੇਸ਼ ਸੋਂਧੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ, ਐਸਐਮਓ ਡਾ. ਕੁਲਜੀਤ ਕੌਰ, ਸਟੇਟ ਮਾਸ ਮੀਡੀਆ ਅਫ਼ਸਰ ਹਰਭਿੰਦਰ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ, ਪੀਐਨਡੀਟੀ ਕੋਆਰਡੀਨੇਟਰ ਰਿਤੂ ਸਿੰਘ ਸੋਹੀ ਆਦਿ ਸਮੇਤ ਪਿੰਡ ਵਾਸੀ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ ਮੌਜੂਦ ਸਨ।

 

Tags: Balbir Singh Sidhu , Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD