Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਉਤਸ਼ਾਹਿਤ ਕਰਨ 'ਤੇ ਕੇਂਦਰਿਤ ਰਹੇਗਾ ਪ੍ਰੋਗ੍ਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ

5 ਤੇ 6 ਦਸੰਬਰ ਨੂੰ ਮੋਹਾਲੀ ਵਿਖੇ ਆਯੋਜਤ ਹੋਣ ਜਾ ਰਹੇ ਨਿਵੇਸ਼ਕ ਸੰਮੇਲਨ ਰਾਹੀਂ 9 ਖੇਤਰਾਂ ਦੀਆਂ 18 ਇਕਾਈਆਂ ਨੂੰ ਮਿਲੇਗਾ ਲਾਭ-ਵਿਨੀ ਮਹਾਜਨ

5 Dariya News

5 Dariya News

5 Dariya News

ਚੰਡੀਗੜ੍ਹ , 19 Nov 2019

Last updated on: Nov 19, 2019, 00:00 IST

5 ਤੇ 6 ਦਸੰਬਰ ਨੂੰ ਆਈ.ਐਸ.ਬੀ ਮੋਹਾਲੀ ਵਿਖੇ ਆਯੋਜਿਤ ਹੋਣ ਜਾ ਰਹੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦਾ ਮੁੱਖ ਉਦੇਸ਼ ਸੂਖਮ, ਲਘੂ ਤੇ ਦਰਮਿਆਨੇ ਦਰਜੇ ਦੇ ਉਦਯੋਗਾਂ (ਐਮ.ਐਸ.ਐਮ.ਈਜ਼) ਨੂੰ ਪ੍ਰਫੁੱਲਿਤ ਕਰਨਾ ਹੈ ਅਤੇ ਗਲੋਬਲ ਵੈਲੀਊ ਚੇਨ ਵਿੱਚ ਭਾਗੀਦਾਰੀ ਪਾ ਕੇ ਐਮ.ਐਸ.ਐਮ.ਈ ਨੂੰ ਆਲਮੀ ਪੱਧਰ 'ਤੇ  ਉਭਾਰਨਾ ਹੈ।ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਅਗਵਾਈ  ਵਾਲੀ ਸਰਕਾਰ ਨੇ ਸੂਬੇ ਭਰ 'ਚ ਐਮ.ਐਸ.ਐਮ.ਈਜ਼ ਦੇ ਉੱਚ ਪੱਧਰੇ ਵਿਕਾਸ ਦੇ ਉਦੇਸ਼ ਨਾਲ ਪਹਿਲਾਂ ਹੀ ਸ਼ਲਾਘਾਯੋਗ ਉਪਰਾਲੇ ਵਿੱਢੇ ਹਨ ਅਤੇ ਇਹ ਮੈਗਾ ਪ੍ਰੋਗਰਾਮ ਅਜਿਹੇ ਲੋੜੀਂਦੇ ਟੀਚਿਆਂ ਦੀ ਪ੍ਰਾਪਤੀ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ।ਸੂਬੇ ਵਿੱਚ ਛੋਟੇ ਤੇ ਮੱਧਮ ਉਦਯੋਗਾਂ(ਐਮਐਸਐਮਈਜ਼) ਨੂੰ ਹੋਰ ਉਤਸ਼ਾਹਤ ਕਰਨ ਲਈ, ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਪੰਜਾਬ ਰਾਜ ਐਮ.ਐਸ.ਐਮ.ਈ ਪੁਰਸਕਾਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਐਵਾਰਡ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ, ਆਟੋਮੋਬਾਈਲਜ਼ ਤੇ ਆਟੋ ਪਾਰਟਸ, ਕੱਪੜਾ ਉਦਯੋਗ, ਇੰਜੀਨੀਅਰਿੰਗ, ਫਾਰਮਾਸੂਟੀਕਲ, ਆਈ.ਟੀ ਅਤੇ ਇਲੈਕਟ੍ਰਾਨਿਕਸ, ਖੇਡਾਂ, ਦਸਤਕਾਰੀ ਅਤੇ ਚਮੜਾ ਉਦਯੋਗ ਵਿੱਚ ਕੰਮ ਕਰਨ ਵਾਲੇ ਪੰਜਾਬ ਅਧਾਰਤ ਉਦਯੋਗਾਂ (ਐਮ.ਐਸ.ਐਮ.ਈ )ਨੂੰ ਦਿੱਤੇ ਜਾਣਗੇ।ਅੱਜ ਇੱਥੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਹਨ ਦੇ ਵਧੀਕ ਮੁੱਖ ਸਕੱਤਰ(ਏ.ਸੀ.ਐਸ) ਵਿਨੀ ਮਹਾਜਨ ਨੇ ਦੱਸਿਆ ਕਿ ਉਪਰੋਕਤ ਨੌਂ ਸ਼੍ਰੇਣੀਆਂ ਵਿੱਚ 18 ਦੇ ਕਰੀਬ ਪੁਰਸਕਾਰ ਦਿੱਤੇ ਜਾਣਗੇ। ਏ.ਸੀ.ਐਸ ਨੇ ਕਿਹਾ ਕਿ 5 ਅਤੇ 6 ਦਸੰਬਰ ਨੂੰ ਨਿਵੇਸ਼ਕ ਸੰਮੇਲਨ ਦੌਰਾਨ ਉਕਤ ਖੇਤਰ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ 1 ਲੱਖ ਰੁਪਏ ਦੇ ਨਕਦ ਇਨਾਮ ਤੋਂ ਇਲਾਵਾ ਇੱਕ ਪ੍ਰਸ਼ੰਸਾ ਸਰਟੀਫਿਕੇਟ ਵੀ ਦਿੱਤਾ ਜਾਵੇਗਾ।  ਉਨਾਂ ਕਿਹਾ ਕਿ ਇਨਾਂ 9 ਖੇਤਰਾਂ ਵਿਚ ਕੁੱਲ ਦੋ-ਦੋ ਪੁਰਸਕਾਰ ਦਿੱਤੇ ਜਾਣਗੇ, ਜਿਨਾਂ ਵਿੱਚ ਇੱਕ ਮਾਈਕ੍ਰੋ / ਛੋਟੇ ਉੱਦਮਾਂ ਨੂੰ ਅਤੇ ਦੂਜਾ ਦਰਮਿਆਨੀ ਉੱਦਮਾਂ  ਨੂੰ ਦਿੱਤਾ ਜਾਵੇਗਾ । ਸੂਬੇ ਵਲੋਂ ਕੀਤੇ ਇਹਨਾਂ ਸੁਹਿਰਦ ਯਤਨਾਂ ਨਾਲ ਯੁਵਾ ਟੈਕਨੋਕਰੇਟਸ ਵਿਚ ਉੱਦਮਕਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਮਿਲੇਗੀ।ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਐਮ.ਐਸ.ਐਮ.ਈ ਦੀ ਸਥਾਪਨਾ ਵਿਚ ਸਹਾਇਤਾ ਲਈ ਬੁਨਿਆਦੀ ਢਾਂਚੇ ਅਤੇ ਸਹਾਇਕ ਸੁਧਾਰਾਂ ਦੇ ਰੂਪ ਵਿਚ ਇਕ ਸੁਚੱਜਾ ਮੰਚ (ਲਾਂਚ ਪੈਡ)  ਮੁਹੱਈਆ ਕਰਵਾ ਕੇ ਰਾਜ ਵਿਚ ਉੱਦਮੀ ਦੀ ਭਾਵਨਾ ਨੂੰ ਉਤਸ਼ਾਹਤ ਕਰ ਰਹੀ ਹੈ।  

ਵਿਨੀ ਮਹਾਜਨ ਨੇ ਕਿਹਾ ਕਿ ਸੰਮੇਲਨ ਪੰਜਾਬ ਵੱਖ ਵੱਖ ਖੇਤਰਾਂ ਵਿਚ ਅੰਤਰਰਾਸ਼ਟਰੀ  ਪੱਧਰ ਦੇ ਵਿਕਰੇਤਾ / ਸਹਿਯੋਗ ਨਾਲ  ਮਜਬੂਤ ਐਮ.ਐਸ.ਐਮ.ਈ.  ਇਕਾਈਆਂ  ਸਥਾਪਤ ਕਰਨ ਨੂੰ ਉਜਾਗਰ ਕਰੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ  ਨਾ ਸਿਰਫ ਐਮਐਸਐਮਈ ਨੂੰ ਆਰਥਿਕ ਵਿਕਾਸ ਅਤੇ ਰੁਜ਼ਗਾਰ ਦੇ ਮੁੱਖ ਧੁਰੇ ਵਜੋਂ ਪਛਾਣਨ ਵਾਲੀ ਮੋਹਰੀ ਸਕਰਾਰ ਹੈ ਸਗੋਂ ਪਿਛਲੇ ਕਈ ਸਾਲਾਂ ਵਿੱਚ ਸਰਕਾਰ ਨੇ ਇਨਾਂ ਉਦਯੋਗਾਂ ਦੇ ਸੰਪੂਰਨ ਵਿਕਾਸ ਅਤੇ ਸਰਬਪੱਖੀ ਵਿਕਾਸ ਨੂੰ ਸਮਰਥਨ ਦੇਣ ਲਈ ਕਈ ਢਾਂਚਾਗਤ ਸੁਧਾਰ ਕੀਤੇ ਅਤੇ ਸਹਾਇਕ ਢਾਂਚੇ ਦੀ ਸਿਰਜਣਾ ਕੀਤੀ।ਸੂਬੇ ਨੇ ਐਮ.ਐਸ.ਐਮ.ਈਜ਼ ਲਈ ਉਦਯੋਗ ਪੱਖੀ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਪ੍ਰਫੁੱਲਤ ਕਰਨ ਲਈ ਇੱਕ ਬਹੁਤ ਹੀ ਵਧੀਆ ਮਾਹੌਲ ਸਿਰਜਿਆ ਹੈ। ਐਮ.ਐਸ.ਐਮ.ਈਜ਼ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ -2017 ਦੇ ਅਨੁਸਾਰ ਵੱਡੀਆਂ ਇਕਾਈਆਂ ਦੀ ਤਰਜ਼ 'ਤੇ ਇਨ੍ਹਾਂ ਰਿਆਇਤਾਂ ਦਾ ਲਾਭ ਲੈਣ ਤੋਂ ਇਲਾਵਾ ਬਿਜਲੀ ਦੇ 5 ਰੁਪਏ ਪ੍ਰਤੀ ਯੂਨਿਟ ਦੇ ਪ੍ਰਤੀਯੋਗੀ ਰੇਟ, ਸੂਬਾਈ ਅਤੇ ਅੰਤਰ-ਸੂਬਾਈ ਵਿਕਰੀ 'ਤੇ 7 ਸਾਲਾਂ ਲਈ 100 ਫੀਸਦੀ ਐਫ.ਸੀ.ਆਈ. ਤੱਕ  ਜੀ.ਐਸ.ਟੀ. ਦੀ 100 ਫੀਸਦੀ ਅਦਾਇਗੀ, ਬਿਜਲੀ ਕਰ ਵਿਚ 7 ਸਾਲਾਂ ਲਈ 100 ਫੀਸਦੀ ਛੋਟ, ਸਟੈਂਪ ਡਿਊਟੀ ਤੋਂ 100 ਫੀਸਦੀ ਛੋਟ / ਅਦਾਇਗੀ ਅਤੇ ਐਮ.ਐਸ.ਐਮ.ਈਜ਼ ਆਧੁਨਿਕੀਕਰਨ / ਵਿਭਿੰਨਤਾ 'ਤੇ ਕੇਂਦ੍ਰਤ ਕਰਨ ਨਾਲ ਹੋਰ ਵਧੇਰੇ ਲਾਭ ਲੈ ਰਹੇ ਹਨ। ਸੂਬਾ ਸਰਕਾਰ ਨੇ 3 ਸਤੰਬਰ, 2019 ਨੂੰ ਜਨਤਕ ਖਰੀਦ (ਮੇਕ ਇਨ ਪੰਜਾਬ ਨੂੰ ਤਰਜੀਹ) ਆਦੇਸ਼ 2019 ਨੂੰ ਅਧਿਸੂਚਤ ਕੀਤਾ ਸੀ ਜਿਸ ਵਿੱਚ ਜਨਤਕ ਖਰੀਦ ਦੇ ਦੌਰਾਨ ਖਰੀਦ ਤਰਜੀਹ ਸਥਾਨਕ ਉਤਪਾਦਕਾਂ ਨੂੰ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਇਹ ਨੀਤੀ ਵਸਤੂਆਂ ਦੇ ਨਿਰਮਾਣ ਅਤੇ ਉਤਪਾਦਨ ਨੂੰ ਉਤਸ਼ਾਹਤ ਕਰਨ ਅਤੇ ਸਥਾਨਕ ਉਤਪਾਦਨ ਨੂੰ ਉਤਸ਼ਾਹਤ ਕਰਨ ਲਈ ਬਣਾਈ ਗਈ ਹੈ, ਜਿਸ ਨਾਲ ਆਮਦਨੀ ਵਿੱਚ ਵਾਧਾ, ਰੁਜ਼ਗਾਰ ਉਤਪਤੀ ਅਤੇ ਐਮ.ਐਸ.ਐਮ.ਈਜ਼ ਇਕਾਈਆਂ ਦਾ ਵਿਸਥਾਰ ਹੋਵੇਗਾ।ਵਿਨੀ ਮਹਾਜਨ ਨੇ ਉਮੀਦ ਜਤਾਈ ਕਿ ਇਹ ਸੰਮੇਲਨ ਸੂਬੇ ਵਿੱਚ ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ, ਜੋ ਇਸ ਤੱਥ ਤੋਂ ਸਪੱਸ਼ਟ ਹੈ ਕਿ ਪਿਛਲੇ ਢਾਈ ਸਾਲਾਂ ਦੌਰਾਨ 50,000 ਕਰੋੜ ਰੁਪਏ ਦਾ ਨਿਵੇਸ਼ ਕਰਕੇ ਇਸ ਦਾ ਆਧਾਰ ਪਹਿਲਾਂ ਹੀ ਬੰਨ੍ਹਿਆ ਜਾ ਚੁੱਕਾ ਹੈ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD