Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮ੍ਰਿਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 6 ਲੱਖ ਰੁਪਏ ਦਾ ਚੈੱਕ ਸੌਪਿਆ

ਬੀਬੀ ਭੱਠਲ, ਡਿਪਟੀ ਕਮਿਸ਼ਨਰ, ਐਸ.ਐਸ.ਪੀ, ਰਜਿੰਦਰ ਸਿੰਘ ਰਾਜਾ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਸੌਪਿਆ ਚੈੱਕ

5 Dariya News

5 Dariya News

5 Dariya News

ਸੰਗਰੂਰ , 19 Nov 2019

Last updated on: Nov 19, 2019, 00:00 IST

ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਅਤੇ ਜ਼ਿਲ੍ਹੇ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਮ੍ਰਿਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ 6 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਦੀ ਤਰਫੋਂ ਬਕਾਇਆ 14 ਲੱਖ ਰੁਪਏ ਮ੍ਰਿਤਕ ਦੇ ਭੋਗ ਵਾਲੇ ਦਿਨ ਪੀੜਤ ਪਰਿਵਾਰ ਨੂੰ ਦਿੱਤੇ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪੀੜ੍ਹਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਕੀਤੇ ਗਏ ਹੋਰ ਵਾਅਦੇ ਵੀ ਸਮੇਂ ਸਿਰ ਪੂਰੇ ਕੀਤੇ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੱਤ ਦਿਨਾਂ ਦੇ ਅੰਦਰ-ਅੰਦਰ ਚਲਾਨ ਪੇਸ਼ ਕਰਕੇ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਦੋਸ਼ੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਸਜ਼ਾ ਦਿਵਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਸਵਾ ਲੱਖ ਰੁਪਏ ਮਕਾਨ ਦੀ ਮੁਰੰਮਤ ਲਈ ਵੀ ਦਿੱਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਹੀ ਇਸ ਮੰਦਭਾਗੀ ਘਟਨਾ ਦਾ ਮਾਮਲਾ ਪੁਲਿਸ ਅਤੇ ਪ੍ਰਸ਼ਾਸਨ ਦੇ ਧਿਆਨ 'ਚ ਆਇਆ ਤਾਂ ਫੌਰੀ ਕਾਰਵਾਈ ਅਮਲ 'ਚ ਲਿਆਉਂਦੇ ਹੋਏ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਪੂਰੀ ਸਖ਼ਤੀ ਵਰਤੀ ਜਾਵੇ ਅਤੇ ਕਿਸੇ ਵੀ ਪੱਧਰ 'ਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਇਹ ਇੱਕ ਅਣਮਨੁੱਖੀ ਅਤੇ ਜ਼ਾਲਮਾਨਾ ਘਟਨਾ ਹੈ ਅਤੇ ਪੀੜ੍ਹ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਸੰਦੀਪ ਗਰਗ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰਜਿੰਦਰ ਸਿੰਘ ਰਾਜਾ, ਐਸ.ਡੀ.ਐਮ ਕਾਲਾਰਾਮ ਕਾਂਸਲ, ਐਸ.ਪੀ ਗੁਰਮੀਤ ਸਿੰਘ, ਡੀ.ਐਸ.ਪੀ ਬੂਟਾ ਸਿੰਘ, ਅਤੇ ਵਿਲੀਅਮਜੀਤ ਸਿੰਘ ਜੇਜੀ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।

 

Tags: Vijay Inder Singla , Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD