Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਨੂੰ ਵੱਖ ਵੱਖ ਪੰਥਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ

ਸ੍ਰੀ ਦਰਬਾਰ ਸਾਹਿਬ, ਦਮਦਮੀ ਟਕਸਾਲ, ਸ੍ਰੋਮਣੀ ਕਮੇਟੀ, ਚੀਫ ਖਾਲਸਾ ਦੀਵਾਨ, ਦਲ ਖਾਲਸਾ, ਫੈਡਰੇਸ਼ਨ ਵਲੋਂ ਜਸਪਾਲ ਸਿੰਘ ਨੂੰ ਸਿਰੋਪਾਓ ਭੇਟ

5 Dariya News

5 Dariya News

5 Dariya News

ਅੰਮ੍ਰਿਤਸਰ , 20 Nov 2019

Last updated on: Nov 20, 2019, 00:00 IST

ਸਿੱਖ ਰਾਜਸੀ ਕੈਦੀ ਰਹੇ ਜਥੇਦਾਰ ਬਾਪੂ ਗੁਰਜੰਟ ਸਿੰਘ ਪਟਨਾ ਸਾਹਿਬ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਅਜ ਦੁਸਹਿਰਾ ਸਮਾਗਮ ਮੌਕੇ ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਸਿੱਖ ਸੰਘਰਸ਼ ਨਾਲ ਜੁੜੇ ਸ਼ਖ਼ਸੀਅਤਾਂ ਵੱਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।  ਪ੍ਰੋ: ਸਰਚਾਂਦ ਸਿੰਘ ਅਨੁਸਾਰ ਬਾਪੂ ਗੁਰਜੰਟ ਸਿੰਘ ਜੋ ਕਿ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੇ ਸਹੁਰਾ ਸਾਹਿਬ ਵੀ ਸਨ ਦੇ ਨਿਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਸੇਵਾ ਸਿੰਘ ਹਾਲ, ਸੁਲਤਾਨ ਵਿੰਡ ਰੋਡ ਵਿਖੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੇ ਉਨ੍ਹਾਂ ਦੇ ਸਦੀਵੀ ਵਿਛੋੜੇ ਨੂੰ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿਤਾ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮਨੁੱਖਾ ਜੀਵਨ ਸੇਵਾ ਤੇ ਸਿਮਰਨ ਨਾਲ ਸਫਲ ਹੁੰਦਾ ਹੈ। ਬਾਪੂ ਗੁਰਜੰਟ ਸਿੰਘ ਦਾ ਜੀਵਨ ਦਮਦਮੀ ਟਕਸਾਲ ਦੇ ਮਹਾਪੁਰਖਾਂ ਦੀ ਛੋਹ ਨਾਲ ਗੁਰਮਤਿ ਦੇ ਰੰਗ ਵਿਚ ਰੰਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਤਿੰਨ ਸਾਲ ਪਹਿਲਾਂ ਹੀ ਨਾਭਾ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਜਥੇਦਾਰ ਗੁਰਜੰਟ ਸਿੰਘ ਵੱਲੋਂ ਸਿੱਖ ਸੰਘਰਸ਼ 'ਚ ਪਾਏ ਗਏ ਵੱਡੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।  ਜਿਨ੍ਹਾਂ ਕੌਮ ਖ਼ਾਤਰ ਸਾਲਾਂ ਬੱਧੀ ਜੇਲ੍ਹ ਹੀ ਨਹੀਂ ਕੱਟੀ ਬਲਕੇ ਪਰਿਵਾਰ ਅਤੇ ਕਾਰੋਬਾਰ ਨੂੰ ਵੀ ਕੌਮ ਦੀ ਸੇਵਾ 'ਚ ਅਰਪਿਤ ਕੀਤਾ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਬਾਪੂ ਗੁਰਜੰਟ ਸਿੰਘ ਵਰਗਿਆਂ ਦੀਆਂ ਕੁਰਬਾਨੀਆਂ ਸਦਕਾ ਸਿੱਖਾਂ ਦੀ ਦੇਸ਼ ਵਿਦੇਸ਼ 'ਚ ਪਛਾਣ ਬਣੀ। 

ਭਾਈ ਅਜੈਬ ਸਿੰਘ ਅਭਿਆਸੀ ਨੇ ਸਭ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਸਰਬਜੀਤ ਸਿੰਘ ਢੋਟੀਆਂ ਨੇ ਨਿਭਾਈ, ਜਸਪਾਲ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਜਥੇਬੰਦੀਆਂ ਵੱਲੋਂ ਸਿਰੋਪਾਉ ਦਿਤੇ ਗਏ। ਇਸ ਮੌਕੇ ਬਾਬਾ ਬਲਕਾਰ ਸਿੰਘ ਪੰਜਗਰਾਈਆਂ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ, ਭਾਈ ਈਸ਼ਰ ਸਿੰਘ, ਨਿਰਮਲ ਸਿੰਘ ਚੀਫ਼ ਖ਼ਾਲਸਾ ਦੀਵਾਨ, ਭਾਈ ਮੋਹਕਮ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ: ਮਨਜੀਤ ਸਿੰਘ, ਜਸਵੰਤ ਸਿੰਘ ਅਕਾਲ ਅਕੈਡਮੀ ਬੜੂ ਸਾਹਿਬ, ਬਾਬਾ ਜੋਗਿੰਦਰ ਸਿੰਘ ਅਨੰਦਪੁਰ, ਬਾਬਾ ਮੇਜਰ ਸਿੰਘ ਵਾਂ, ਗੁਰਚਰਨਜੀਤ ਸਿੰਘ ਲਾਂਬਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਗੁਰਪ੍ਰੀਤ ਸਿੰਘ ਰੋਡੇ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਬਾਵਾ ਸਿੰਘ ਗੁਮਾਨ ਪੁਰਾ, ਅਮਰਜੀਤ ਸਿੰਘ ਬੰਡਾਲਾ, ਸੁਰਜੀਤ ਸਿੰਘ ਭਿਟੇਵਡ, ਦਿਲਬਾਗ ਸਿੰਘ ਕਿਸ਼ਨਪੁਰਾ, ਗੁਰਮੀਤ ਸਿੰਘ ਸੈਣੀ, ਸੁਖ ਵਰਸ਼ ਸਿੰਘ ਪੰਨੂ, ਰਜਿੰਦਰ ਸਿੰਘ ਰੂਬੀ, ਤੇਜਿੰਦਰ ਸਿੰਘ ਪੱਡਾ, ਜਗਦੇਵ ਸਿੰਘ ਹੈੱਡ ਪ੍ਰਚਾਰਕ, ਕਲਿਆਣ ਸਿੰਘ ਸਾਬਕਾ ਸਕੱਤਰ ਪਟਨਾ ਸਾਹਿਬ, ਭਾਈ ਸੁਲੱਖਣ ਸਿੰਘ ਹਜੂਰੀ ਰਾਗੀ, ਬਲਵਿੰਦਰ ਸਿੰਘ ਲੋਪੋਕੇ, ਨਿਰਮਲ ਸਿੰਘ ਵੈਦਿਆ ਕਾਂਡ, ਪਿੰ੍ਰ: ਸੂਬਾ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਅਵਤਾਰ ਸਿੰਘ ਨਿੱਜੀ ਸਹਾਇਕ, ਜਸਪਾਲ ਸਿੰਘ ਨਿੱਜੀ ਸਹਾਇਕ ਸ੍ਰੀ ਅਕਾਲ ਤਖਤ, ਸੁਖਦੇਵ ਸਿੰਘ ਭੂਰਾ ਕੋਨਾ, ਕੰਵਲਜੀਤ ਸਿੰਘ ਬਿੱਟੂ, ਸਰਬਜੀਤ ਸਿੰਘ ਘੁਮਾਣ ਦਲ ਖ਼ਾਲਸਾ, ਦਲਜੀਤ ਸਿੰਘ ਬਿੱਟੂ, ਨਰਿੰਦਰ ਸਿੰਘ ਲਾਈਨ ਕਲੱਬ, ਸਤਬੀਰ ਸਿੰਘ ਸਾਬਕਾ ਸਕੱਤਰ, ਮਹਿੰਦਰ ਸਿੰਘ ਢੁੱਡੀਕੇ, ਕੁਲਵਿੰਦਰ ਸਿੰਘ ਰਮਦਾਸ, ਹਰਭਜਨ ਸਿੰਘ ਵਕਤਾ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD