Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਟਿਆਲਾ ਪੁਲਿਸ ਵੱਲੋਂ ਦੋ ਕਿੱਲੋਗਰਾਮ ਹੈਰੋਇਨ ਸਮੇਤ ਤਿੰਨ ਕਾਬੂ

ਦੋ ਦੋਸ਼ੀ ਮੁੰਬਈ ਤੇ ਇਕ ਦਿੱਲੀ ਦਾ ਵਸਨੀਕ, ਓਲਾ ਕੰਪਨੀ ਦੀ ਟੈਕਸੀ ਰਾਹੀ ਕਰਦੇ ਸਨ ਨਸ਼ਾ ਤਸਕਰੀ

5 Dariya News

5 Dariya News

5 Dariya News

ਪਟਿਆਲਾ , 22 Nov 2019

Last updated on: Nov 22, 2019, 00:00 IST

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਦਿੱਲੀ ਤੋਂ ਪੰਜਾਬ ਅੰਦਰ ਦਾਖਲ ਹੁੰਦੀ ਨਸ਼ੇ ਦੀ ਵੱਡੀ ਖੇਪ ਨੂੰ ਪੁਲਿਸ ਨੇ ਫੜਨ ਵਿੱਚ ਸਫਲਤਾ ਪ੍ਰਾਪਤ ਕੀਤੀ। ਇਸ ਬਾਰੇ ਪੁਲਿਸ ਲਾਈਨ ਪਟਿਆਲਾ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਅੱਜ ਦਿੱਲੀ ਤੋਂ ਦੋ ਕਿੱਲੋਗਰਾਮ ਹੈਰੋਇਨ ਓਲਾ ਕੈਬ ਰਾਹੀ ਲਿਆ ਰਹੇ ਮੁਬੰਈ ਦੀ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਐਸ.ਐਸ.ਪੀ. ਨੇ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਸ੍ਰੀ ਹਰਮੀਤ ਸਿੰਘ ਹੁੰਦਲ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ ਸਰਕਲ ਘਨੌਰ ਸ੍ਰੀ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਮੁੱਖ ਅਫ਼ਸਰ ਥਾਣਾ ਸ਼ੰਭੂ ਐਸ.ਆਈ ਪ੍ਰੇਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਅੱਜ ਚੈਕਿੰਗ ਦੌਰਾਨ ਅੰਬਾਲਾ ਸਾਈਡ ਤੋਂ ਆ ਰਹੀ ਇਕ ਸਵੀਫਟ ਕਾਰ ਨੰਬਰ ਐਚ.ਆਰ 55ਏ.ਜੀ-6964 ਨੂੰ ਰੋਕ ਕੇ ਚੈਕ ਕੀਤਾ ਤਾਂ ਕਾਰ ਵਿੱਚ ਸਵਾਰ ਰਾਸ਼ਿਦ ਅਲੀ ਪੁੱਤਰ ਸਫੀ ਮੁਹੰਮਦ ਵਾਸੀ ਪਿੰਡ ਰਾਜਗਾਓ ਥਾਣਾ ਦਾਦੋ ਜ਼ਿਲ੍ਹਾ ਅਲੀਗੜ (ਉੱਤਰ ਪ੍ਰਦੇਸ) ਹਾਲ ਵਾਸੀ ਈ-13/ਬੀ-436 ਟੀ, ਹਟਸ ਨਿਊ ਸੀਲਮਪੁਰ, ਉੱਤਰ ਪੂਰਬੀ ਦਿੱਲੀ, ਨਾਸਿਰ ਪੁੱਤਰ ਮਹਿਮੂਦ ਖਾਨ ਵਾਸੀ ਕੁਰਲਾ ਈਸਟ, ਜਾਗ੍ਰੀਤੀ ਨਗਰ, ਮੁੰਬਈ ਅਤੇ ਜੀਨਤ ਪੁੱਤਰੀ ਅਸਲਮ ਖਾਨ ਵਾਸੀ ਮਕਾਨ ਨੰਬਰ 140, ਬੀ.ਐਮ.ਸੀ ਕਲੋਨੀ ਫਿਲਮ ਸਿਟੀ ਰੋਡ, ਗੋਰੇਗਾਂਓ, ਮੁੰਬਈ ਈਸਟ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋ ਦੋ ਕਿੱਲੋਗਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 158 ਮਿਤੀ 22.11.2019 ਅ/ਧ 21,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸ਼ੰਭੂ ਦਰਜ ਕੀਤਾ ਗਿਆ ਹੈ।

ਮਨਦੀਪ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚੋ ਕਥਿਤ ਦੋਸ਼ਣ ਜੀਨਤ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਦੀ ਛੋਟੀ ਭੈਣ ਰੁਕਸਾਰ ਜੋ ਵਿਕਾਸ ਪੂਰੀ ਦਿੱਲੀ ਵਿੱਚ ਕਿਸੇ ਅਫਰੀਕੀ ਲੜਕੇ ਨਾਲ ਰਹਿੰਦੀ ਹੈ ਅਤੇ ਉਹ ਦਿੱਲੀ ਵਿੱਚ ਬੈਠ ਕੇ ਹੀ ਹੈਰੋਇਨ ਦੀ ਸਪਲਾਈ ਹਰਿਆਣਾ ਅਤੇ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਮੋਬਾਇਲ ਫੋਨ ਰਾਹੀ ਕਰਦੀ ਹੈ ਅਤੇ ਰੁਕਸਾਰ ਨੇ ਹੀ ਆਪਣੀ ਭੈਣ ਜੀਨਤ ਤੇ ਨਾਸਿਰ ਰਾਹੀ ਓਲਾ ਕੰਪਨੀ ਦੀ ਗੱਡੀ ਬੁੱਕ ਕਰਕੇ ਦੋ ਕਿੱਲੋਗਰਾਮ ਹੈਰੋਇਨ ਉਨ੍ਹਾਂ ਨੂੰ ਦੇ ਕੇ, ਧਰਮਗੜ (ਮੋਗਾ) ਵਿਖੇ ਭੇਜਿਆ ਸੀ।ਐਸ.ਐਸ.ਪੀ. ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਰਾਸ਼ਿਦ ਅਲੀ ਕਾਰ ਦਾ ਡਰਾਇਵਰ ਹੈ ਜੋ ਕਿ 26 ਸਾਲ ਦਾ ਹੈ ਅਤੇ ਦਸਵੀ ਫੇਲ ਹੈ ਦੂਸਰਾ ਦੋਸ਼ੀ  ਨਾਸਿਰ 21 ਸਾਲ ਦਾ ਹੈ ਅਤੇ ਦਸਵੀ ਪਾਸ ਹੈ। ਉਨ੍ਹਾਂ ਦੱਸਿਆ ਕਿ ਤੀਸਰੀ ਕਥਿਤ ਦੋਸ਼ਣ  ਜੀਨਤ 27 ਸਾਲ ਦੀ ਹੈ ਜੋ ਕਿ ਤਲਾਕਸ਼ੁਦਾ ਹੈ ਅਤੇ ਪੰਜਵੀ ਪਾਸ ਹੈ।ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਨਸ਼ਾ ਤਸਕਰੀ ਦੇ ਤਰੀਕੇ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੋਸ਼ਣ ਰੁਕਸਾਰ ਜੋ ਕਿ ਦਿੱਲੀ ਵਿੱਚ ਬੈਠੀ ਹੀ ਓਲਾ ਕੰਪਨੀ ਦੀ ਗੱਡੀ ਦੀ ਜੀ.ਪੀ.ਐਸ. ਲੋਕੇਸ਼ਨ ਆਪਣੇ ਮੋਬਾਇਲ ਫੋਨ ਰਾਹੀ ਟਰੈਕ ਕਰਦੀ ਰਹਿੰਦੀ ਹੈ। ਜਿਨ੍ਹਾਂ ਵਿਅਕਤੀਆਂ ਨੂੰ ਹੈਰੋਇਨ ਸਪਲਾਈ ਕਰਨੀ ਹੁੰਦੀ ਹੈ, ਉਨ੍ਹਾਂ ਨਾਲ ਸੰਪਰਕ ਉਨ੍ਹਾਂ ਦੀ ਮੋਬਾਇਲ ਲੋਕੇਸਨ ਲੈ ਕੇ ਸਿਰਫ ਰੁਕਸਾਰ ਹੀ ਕਰਦੀ ਹੈ ਅਤੇ ਉਹੀ ਮੋਬਾਇਲ ਲੋਕੇਸਨ ਗੱਡੀ ਵਿੱਚ ਬੈਠੇ ਵਿਅਕਤੀਆਂ ਨੂੰ ਭੇਜਕੇ, ਹੈਰੋਇਨ ਖਰੀਦਣ ਵਾਲੇ ਵਿਅਕਤੀਆਂ ਦਾ ਤਾਲਮੇਲ ਗੱਡੀ ਵਿੱਚ ਬੈਠੇ ਵਿਅਕਤੀਆਂ ਨਾਲ ਕਰਾਉਂਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜੋ ਹੈਰੋਇਨ ਦੀ ਸਪਲਾਈ ਜਾ ਰਹੀ ਸੀ ਉਸ ਨੂੰ ਧਰਮਕੋਟ ਲੈਕੇ ਜਾਣਾ ਸੀ ਉਸ ਤੋਂ ਬਾਅਦ ਦਿੱਲੀ ਬੈਠੀ ਸਾਥਣ ਨੇ ਦੱਸਣਾ ਸੀ ਕਿ ਸਪਲਾਈ ਕਿਥੇ ਦੇਣ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿੰਨ੍ਹਾ ਪਾਸੋ ਹੋਰ ਵੀ ਇੰਕਸਾਫ ਹੋਣ ਦੀ ਸੰਭਾਵਨਾ ਹੈ।

 

Tags: Crime News Punjab , SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD