Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

27 ਨਵੰਬਰ ਨੂੰ ਮਲੋਟ ਵਿਖੇ ਹੋਵੇਗਾ ‘ਗੁਰੂ ਨਾਨਕ ਉਤਸਵ’ ਅਜਾਇਬ ਸਿੰਘ ਭੱਟੀ

ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਥਾਂਵਾਂ ਸਬੰਧੀ ਲੱਗੇਗੀ ਪ੍ਰਦਰਸ਼ਨੀ ਤੇ ਹੋਵੇਗਾ ਲਾਈਟ ਐਂਡ ਸਾਊਂਡ ਪ੍ਰੋਗਰਾਮ

Web Admin

Web Admin

5 Dariya News

ਮਲੋਟ , 23 Nov 2019

Last updated on: Nov 23, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਉਤਸਵ’ ਮਲੋਟ ਦੀ ਦਾਣਾ ਮੰਡੀ ਵਿਖੇ 27 ਨਵੰਬਰ 2019 ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਇਸ ਮੌਕੇ ਉਨਾਂ ਨੇ ਇਸ ਸਮਾਗਮ ਦਾ ਪੋਸਟਰ ਵੀ ਜਾਰੀ ਕੀਤਾ। ਇਹ ਸਮਾਗਮ ਮਲੋਟ ਵਿਧਾਨ ਸਭਾ ਹਲਕੇ ਦੀ ਸਮੁੱਚੀ ਸੰਗਤ ਦੇ ਸਹਿਯੋਗ ਰਾਹੀਂ  ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ, ਐਸ.ਡੀ.ਐਮ. ਸ: ਗੋਪਾਲ ਸਿੰਘ, ਐਸ.ਪੀ. ਸ: ਗੁਰਮੇਲ ਸਿੰਘ ਅਤੇ ਡੀਐਸਪੀ ਮਲੋਟ ਸ੍ਰੀ ਮਨਮੋਹਨ ਸਿੰਘ  ਅਤੇ ਸ: ਅਮਨਪ੍ਰੀਤ ਸਿੰਘ ਭੱਟੀ ਵੀ ਹਾਜਰ ਸਨ।ਪੱਤਰਕਾਰਾਂ ਨਾਲ ਇਸ ਸਮਾਗਮ ਦੀ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 9 ਵਜੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਸੁਰੂ ਹੋਵੇਗਾ। ਜਿਸ ਉਪਰੰਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦਾ ਕੀਰਤਨ ਕਰਨਗੇ। ਇਸ ਤੋਂ ਬਾਅਦ ਸੰਤ ਮਹਾਂਪੁਰਸ ਜਿਨਾਂ ਵਿੱਚ ਬਾਬਾ ਕਾਹਨ ਸਿੰਘ ਜੀ, ਬਾਬਾ ਸੁਖਦੇਵ ਸਿੰਘ ਜੀ, ਬਾਬਾ ਸੇਵਾ ਸਿੰਘ ਜੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਨਾਮ ਸ਼ਾਮਲ ਹਨ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਗੁਰਬਾਣੀ ਦੇ ਸੰਦੇਸ਼ ਤੋਂ ਜਾਣੂ ਕਰਵਾਉਣਗੇ। ਇਸ ਤੋਂ ਬਾਅਦ ਪੰਥ ਦੇ ਮਹਾਨ ਸਿੱਖ ਵਿਦਵਾਨ ਜਿਨਾਂ ਵਿੱਚ ਡਾ: ਕੁਲਦੀਪ ਸਿੰਘ ਧੀਰ, ਪੰਜਾਬੀ ਯੁਨੀਵਰਸਿਟੀ ਪਟਿਆਲਾ, ਡਾ: ਧਰਮ ਸਿੰਘ, ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮਿ੍ਰਤਸਰ ਅਤੇ ਡਾ: ਸਤਨਾਮ ਸਿੰਘ, ਗੁਰੂ ਕਾਸ਼ੀ ਯੁਨੀਵਰਸਿਟੀ ਤਲਵੰਡੀ ਸਾਬੋ ਦੇ ਨਾਂ ਸ਼ਾਮਲ ਹਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਸਬੰਧੀ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕਰਨਗੇ।

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੇ ਭਾਸਣ ਮੁਕਾਬਲੇ ਵੀ ਕਰਵਾਏ ਜਾਣਗੇ ਜਿਨਾਂ ਦਾ ਵਿਸ਼ਾ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਹੀ ਆਧਾਰਤ ਹੈ। ਇਸ ਤੋਂ ਬਾਅਦ ਪੰਮੀ ਬਾਈ, ਬਲਕਾਰ ਸਿੱਧੂ, ਰੀਤੂ ਨੂਰਾਂ, ਜਗਮੀਤ ਭੁੱਲਰ ਅਤੇ ਹੋਰ ਗਾਇਕ ਧਾਰਮਿਕ ਤੇ ਸੁਫੀਆਨਾ ਗਾਇਨ ਰਾਹੀਂ ਸੰਗਤਾਂ ਦੀ ਹਾਜਰੀ ਭਰਨਗੇ।ਇਸ ਮੌਕੇ ਇੱਕ ਧਾਰਮਿਕ ਫ਼ਿਲਮ ‘ਨਾਨਕ ਨੂਰ ਇਲਾਹੀ’ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਤਹਿਤ ਇਕ ਨਾਟਕ ‘ਗਗਨ ਮੇ ਥਾਲ’ ਵੀ ਪੇਸ਼ ਕੀਤਾ ਜਾਵੇਗਾ ਜਿਸ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਨਾਂ ਦੀਆਂ ਸਿੱਖਿਆਵਾਂ ਆਦਿ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਬਿਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਘਟਨਾਵਾਂ ਅਤੇ ਸਥਾਨਾਂ ਗੁਰਦੁਆਰਿਆਂ ਨਾਲ ਸਬੰਧਤ ਇੱਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਇਸ ਸਮਾਗਮ ਨੂੰ ਕਰਵਾਉਣ ਦਾ ਉਦੇਸ਼ ਸਾਡੀ ਨਵੀਂ ਪੀੜੀ ਨੂੰ ਸ੍ਰੀ ਗੁਰੂ ਨਾਨਕ ਦੇਵ ਕੀਤੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਉਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ 27 ਨਵੰਬਰ ਨੂੰ ਸਵੇਰੇ 9 ਵਜੇ ਤੋਂ ਰਾਤ ਅੱਠ ਵਜੇ ਤੱਕ ਹੋਣ ਵਾਲੇ ਇਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਆਓ ਆਪਾਂ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦਾ ਘਰ ਘਰ ਪ੍ਰਚਾਰ ਕਰੀਏ। ਇਸ ਮੌਕੇ ਉਨਾਂ ਨੇ ਮੀਡੀਆ ਦੇ ਸਹਿਯੋਗ ਲਈ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਉਨਾਂ ਨਾਲ, ਬਲਾਕ ਪ੍ਰਧਾਨ ਨੱਥੂ ਰਾਮ ਗਾਂਧੀ, ਸਤਿਗੁਰ ਦੇਵ ਪੱਪੀ, ਸਰਬਜੀਤ ਸਿੰਘ ਕਾਕਾ ਬਰਾੜ, ਸੁਭਦੀਪ ਸਿੰਘ ਬਿੱਟੂ, ਜਗਨਨਾਥ ਸ਼ਰਮਾ, ਪਰਮਿੰਦਰ ਸਿੰਘ ਭੱਟੀ ਅਤੇ ਹੋਰ ਸਥਾਨਕ ਆਗੂ ਹਾਜ਼ਰ ਸਨ। ਬਾਅਦ ਵਿਚ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਸਮੂਹ ਅਧਿਕਾਰੀਆਂ ਸਮੇਤ ਦਾਣਾ ਮੰਡੀ ਵਿਚ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਵੀ ਲਿਆ।  

 

Tags: Ajaib Singh Bhatti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD