Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

1 ਦਸੰਬਰ ਤੱਕ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਆਨਲਾਈਨ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਚੰਡੀਗੜ੍ਹ , 25 Nov 2019

Last updated on: Nov 25, 2019, 00:00 IST

ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 1 ਦਸੰਬਰ ਤੱਕ ਮਰੀਜ਼ਾਂ ਦੀ ਸਾਰੀ ਜਾਣਕਾਰੀ ਆਨਲਾਈਨ ਰਜਿਸਟਰ ਕੀਤੀ ਜਾਵੇਗੀ।ਇੱਥੇ ਪਰਿਵਾਰ ਕਲਿਆਣ ਭਵਨ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਬਾਅਦ ਇਸਦਾ ਐਲਾਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਦਮ ਰਾਜ ਦੇ ਮੌਜੂਦਾ ਸਿਹਤ ਢਾਂਚੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਏਗਾ।ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ  ਸਿਹਤ ਮੰਤਰੀ ਨੇ ਰਿਕਾਰਡ ਨੂੰ ਹੱਥੀਂ ਦਰਜ ਕਰਨ ਕਾਰਨ ਇਲਾਜ ਵਿੱਚ ਦੇਰੀ ਸਬੰਧੀ ਮਰੀਜ਼ਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਵਿਭਾਗ ਨੂੰ ਇੱਕ ਸੰਯੁਕਤ ਪ੍ਰਣਾਲੀ ਲਿਆਉਣ ਦੇ ਨਿਰਦੇਸ਼ ਦਿੱਤੇ। ਵਿਭਾਗ ਨੇ ਪੀ.ਜੀ.ਆਈ. ਦੇ ਮਾਡਲ ਦਾ ਅਧਿਐਨ ਕੀਤਾ ਅਤੇ ਅਜਿਹੇ ਮਾਡਲ ਦਾ ਸੁਝਾਅ ਦਿੱਤਾ ਜੋ ਇੱਕ ਕਲਿੱਕ ਨਾਲ ਮਰੀਜ਼ਾਂ ਦੀ ਸਾਰੀ ਜਾਣਕਾਰੀ ਮੁਹੱਈਆ ਕਰਵਾ ਸਕਦਾ ਹੈ।ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਇਹ ਅਤੀਤ ਬਣ ਜਾਵੇਗਾ ਜਦੋਂ ਜ਼ਰੂਰਤਮੰਦ ਮਰੀਜ਼ਾਂ ਨੂੰ ਇਲਾਜ ਲਈ ਆਪਣਾ ਮੈਡੀਕਲ ਰਿਕਾਰਡ ਕੋਲ ਰੱਖਣ ਲਈ ਬਹੁਤ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ ਅਤੇ ਇਹ ਸੂਬੇ ਭਰ ਵਿੱਚ ਆਮ ਬਿਮਾਰੀਆਂ ਨੂੰ ਸ਼੍ਰੇਣੀਬੱਧ ਕਰਨ ਵਿੱਚ ਵੀ ਮੱਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਅੰਦਰ ਸਾਰੇ ਸਬ ਡਵੀਜ਼ਨਲ ਹਸਪਤਾਲ ਵੀ ਆਨਲਾਈਨ ਪ੍ਰਣਾਲੀ ਨਾਲ ਜੁੜ ਜਾਣਗੇ ਅਤੇ ਸਿਹਤ ਵਿਭਾਗ ਦੀਆਂ ਲੈਬਾਟਰੀਆਂ 3 ਮਹੀਨੇ ਦੇ ਸਮੇਂ ਅੰਦਰ ਇਸ ਪ੍ਰਣਾਲੀ ਅਧੀਨ ਹੋਣਗੀਆਂ।ਦਵਾਈਆਂ ਦੀ ਘਾਟ ਦੇ ਮੁੱਦੇ ਨੂੰ ਪੱਕੇ ਤੌਰ 'ਤੇ ਹੱਲ ਕਰਨ ਲਈ ਮੰਤਰੀ ਨੇ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸਾਰੇ ਸਰਕਾਰੀ ਹਸਪਤਾਲਾਂ ਨੂੰ ਆਨਲਾਈਨ ਸਰਵਰ ਨਾਲ ਜੋੜਨ ਜਾ ਰਹੀ ਹੈ ਜੋ ਖੁਦ ਹੀ ਦਵਾਈਆਂ ਦਾ ਆਰਡਰ ਜਨਰੇਟ ਕਰੇਗੀ ਅਤੇ ਨਾਲ ਹੀ ਆਪਣੇ ਆਪ ਦਵਾਈਆਂ ਦੇ ਰੀ-ਆਰਡਰ ਦੇ ਲੈਵਲ ਬਾਰੇ ਵੀ ਜਾਣੂੰ ਕਰਵਾਏਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਸਰਕਾਰੀ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਲਗਭਗ 2500 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਦੇ ਭੰਡਾਰ 'ਤੇ ਵੀ ਨਿਗਰਾਨੀ ਰੱਖਣੀ ਆਸਾਨ ਹੋ ਜਾਵੇਗੀ। 

ਮੀਟਿੰਗ ਵਿੱਚ ਨਵੰਬਰ  ਮਹੀਨੇ ਦੌਰਾਨ  ਡੇਂਗੂ ਦੇ ਵਧੇ ਹੋਏ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕਰਦੇ ਹੋਏ ਇਹ ਕਿਹਾ ਗਿਆ ਕਿ ਸਿਹਤ ਵਿਭਾਗ ਦੀ ਕਾਰਗੁਜ਼ਰੀ ਮਰੀਜ਼ਾਂ ਦੇ ਟੈਸਟ ਅਤੇ ਇਲਾਜ ਤੋਂ ਸ਼ੁਰੂ ਹੁੰਦੀ ਹੈ ਜਦਕਿ ਡੇਂਗੂ ਦੇ ਮਾਮਲਿਆਂ ਨੂੰ ਰੋਕਣਾ ਤੇ ਮੱਛਰਾਂ ਦੀ ਪੈਦਾਵਾਰ ਨੂੰ ਖ਼ਤਮ ਕਰਨਾ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗ ਦੇ ਖੇਤਰ ਵਿੱਚ ਆਉਂਦਾ ਹੈ। ਇਸ ਉੱਤੇ ਇਹ ਵੀ ਜ਼ੋਰ ਦਿੱਤਾ ਗਿਆ ਕਿ ਸਿਹਤ ਵਿਭਾਗ ਦੀਆਂ ਜ਼ਿਲ੍ਹਾ ਪੱਧਰ ਦੀਆਂ ਟੀਮਾਂ ਪਰਵਾਸੀ ਅਬਾਦੀਆਂ ਵਾਲੇ ਇਲਾਕਿਆਂ ਵੱਲ ਵਿਸ਼ੇਸ਼ ਧਿਆਨ ਦੇਣ ਜਿੱਥੋਂ ਸਭ ਤੋਂ ਵੱਧ ਡੇਂਗੂ ਦੇ ਮਾਮਲੇ ਰਿਪੋਰਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਇਲਕਿਆਂ ਵਿੱਚ ਸਥਾਨਕ ਸਰਕਾਰਾਂ ਅਤੇ ਦਿਹਾਤੀ ਇਲਾਕਿਆਂ ਵਿੱਚ ਪੇਂਡੂ ਵਿਕਾਸ ਵਿਭਾਗ ਵੀ ਮੁਸਤੈਦੀ ਨਾਲ ਹੀ ਡੇਂਗੂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਸਵਾਇਨ ਫਲੂ ਦਾ ਸੀਜ਼ਨ ਵੀ ਆਉਣ ਵਾਲਾ ਹੈ ਜਿਸ ਲਈ ਕੇਵਲ ਸਮੇਂ 'ਤੇ ਕੀਤੀ ਗਈ ਰਿਪੋਰਟਿੰਗ ਅਤੇ ਇਲਾਜ ਨਾਲ ਸਵਾਇਨ ਫਲੂ ਦੇ ਪ੍ਰਭਾਵ ਨੂੰ ਕੰਟਰੋਲ ਕੀਤਾ ਜਾਵੇ ਜਿਸ ਲਈ ਮੰਤਰੀ ਨੇ ਸਵਾਇਨ ਫਲੂ ਦੇ ਸ਼ੱਕੀ ਮਾਮਲਿਆਂ ਨੂੰ ਵੱਖਰੇ ਤੌਰ 'ਤੇ ਇਲਾਜ ਮੁਹੱਈਆ ਕਰਵਾਉਣ ਲਈ ਫਲੂ ਕਾਰਨਰ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ।ਸ. ਬਲਬੀਰ ਸਿੰਘ ਸਿੱਧੂ ਨੇ ਹੈਲਥ ਅਤੇ ਵੈੱਲਨੈੱਸ ਸੈਂਟਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦੇ ਹੋਏ ਸਿਵਲ ਸਰਜਨਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਦੇ ਸਰਵੇਖਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ੂਗਰ ਅਤੇ ਹਾਈਪਰਟੈਂਸ਼ਨ ਤੇ ਹੋਰ ਆਮ ਬਿਮਾਰੀਆਂ ਨਾਲ ਪ੍ਰਭਾਵਿਤ ਹੋਣ ਵਾਲੇ ਨਵੇਂ ਮਰੀਜ਼ਾਂ ਨੂੰ ਪਹਿਲੇ ਪੜ੍ਹਾਅ 'ਤੇ ਹੀ ਇਨ੍ਹਾਂ ਕੇਂਦਰਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ 1369 ਹੈਲਥ ਅਤੇ ਵੈਲਨੈਸ ਸੈਂਟਰ ਕਾਰਜਸ਼ੀਲ ਹਨ ਅਤੇ ਹੁਣ ਇਹ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਡਿਊਟੀ ਬਣਦੀ ਹੈ ਕਿ ਉਹ ਕਮਿਉਨਟੀ ਹੈਲਥ ਅਫ਼ਸਰਾਂ ਅਤੇ ਹੋਰ ਸਬੰਧਤ ਸਟਾਫ਼ ਦੀ ਹਾਜ਼ਰੀ ਅਤੇ ਲੋਕਾਂ ਦਾ ਇਲਾਜ ਯਕੀਨੀ ਤੌਰ 'ਤੇ ਕਰਵਾਉਣ। ਉਨ੍ਹਾਂ ਸਿਵਲ ਸਰਜਨਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਵੱਖਰੇ ਤੌਰ 'ਤੇ ਪਹਿਚਾਣ ਕਰਨ ਲਈ ਉਹ ਹਰ ਸਮੇਂ ਆਈਡੈਂਟਟੀ ਕਾਰਡ ਪਹਿਨਣ ਅਤੇ ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰੀ ਹਸਪਤਾਲਾਂ ਵਿੱਚ ਯੂਨੀਫਾਰਮ ਲਈ  ਬਜਟ ਜਾਰੀ ਕੀਤਾ ਜਾਵੇਗਾ। ਮੀਟਿੰਗ ਵਿੱਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ, ਜੱਚਾ ਬੱਚਾ ਸਿਹਤ ਸੰਭਾਲ ਪ੍ਰੋਗਰਾਮ, ਸਰਬੱਤ ਸਿਹਤ ਬੀਮਾ ਯੋਜਨਾ, ਟੀ.ਬੀ. ਕੰਟਰੋਲ ਪ੍ਰੋਗਰਾਮ , ਕੈਂਸਰ ਕੰਟਰੋਲ ਪ੍ਰੋਗਰਾਮ ਆਦਿ ਦੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ ਹੋਰਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਅਮਰਦੀਪ ਸਿੰਘ ਚੀਮਾ, ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ, ਰਾਸ਼ਟਰੀ ਸਿਹਤ ਮਿਸ਼ਨ ਦੇ ਐਮ.ਡੀ. ਕੁਮਾਰ ਰਾਹੁਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਮਨਵੇਸ਼ ਸਿੰਘ ਸਿੱਧੂ, ਸਿਹਤ ਮੰਤਰੀ ਦੇ ਰਾਜਨੀਤਿਕ ਸਕੱਤਰ ਹਰਕੇਸ਼ ਚੰਦ ਸ਼ਰਮਾ, ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਅਵਨੀਤ ਕੌਰ, ਡਾਇਰੈਕਟਰ ਪਰਿਵਾਰ ਭਲਾਈ ਰੀਟਾ ਭਾਰਦਵਾਜ ਮੌਜੂਦ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD