Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਸਰਕਾਰ ਖੇਡਾਂ ਨੂੰ ਬੜਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ : ਕੁਲਜੀਤ ਸਿੰਘ ਨਾਗਰਾ

ਪਿੰਡ ਅਨਾਇਤਪੁਾ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵੱਲੋਂ ਕਰਵਾਇਆ ਗਿਆ ਕੁਸ਼ਤੀ ਦੰਗਲ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Nov 2019

Last updated on: Nov 25, 2019, 00:00 IST

ਖੇਡਾਂ ਸਾਡੇ ਜੀਵਨ ਦਾ ਜਰੂਰੀ ਅੰਗ ਹਨ ਅਤੇ ਪੰਜਾਬ ਸਰਕਾਰ ਖੇਡਾਂ ਨੂੰ ਬੜਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਪਟਿਆਲਾ ਵਿਖੇ ਲਗਭਗ 100 ਕਰੋੜ ਦੀ ਲਾਗਤ ਨਾਲ ਖੇਡ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਥੇ ਖਿਡਾਰੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਅਨਾਇਤਪੁਰਾ ਵਿਖੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਅਨਾਇਤਪੁਰਾ ਵਿਖੇ ਕਰਵਾਏ ਗਏ ਕੁਸ਼ਤੀ ਦੰਗਲ ਮੁਕਾਬਲਿਆਂ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਬਹੁਤ ਜਰੂਰੀ ਹੈ ਕਿਉਂਕਿ ਖੇਡਾਂ ਹੀ ਇੱਕ ਅਜਿਹਾ ਮਾਧਿਅਮ ਹਨ ਜਿਸ ਨਾਲ ਜੁੜ ਕੇ ਨੌਜਵਾਨ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਸਕਦੇ ਹਨ।ਸ. ਨਾਗਰਾ ਨੇ ਦੱਸਿਆ ਕਿ ਖੇਡਾਂ ਨੂੰ ਬੜਾਵਾ ਦੇਣ ਲਈ ਪੰਜਾਬ ਸਰਕਾਰ ਪਹਿਲੀ ਦਸੰਬਰ ਤੋਂ ਕਬੱਡੀ ਕੱਪ ਕਰਵਾਉਣ ਜਾ ਰਹੀ ਹੈ ਜਿਸ ਵਿੱਚ ਕਈ ਦੇਸ਼ਾਂ ਦੀਆਂ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਕਬੱਡੀ ਕੱਪ ਦੇ ਆਯੋਜਨ ਨਾਲ ਜਿਥੇ ਨੌਜਵਾਨਾਂ ਵਿੱਚ ਖੇਡਾਂ ਨਾਲ ਜੁੜਨ ਦਾ ਮੌਕਾ ਮਿਲੇਗਾ ਉਥੇ ਹੀ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਵੀ ਹੋਰ ਵਧੇਰੇ ਪ੍ਰਚਲੱਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਚੁਸਤ ਦਰੁਸਤ ਰੱਖਦੀਆਂ ਹਨ ਉਥੇ ਹੀ ਖਿਡਾਰੀਆਂ ਨੂੰ ਮਾਨਸਿਕ ਪੱਧਰ 'ਤੇ ਵੀ ਤੰਦਰੁਸਤ ਰੱਖਦੀਆਂ ਹਨ। ਇਸ ਤੋਂ ਇਲਾਵਾ ਖੇਡਾਂ ਨਾਲ ਜੁੜ ਕੇ ਨੌਜਵਾਨ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰ ਸਕਦੇ ਹਨ।ਵਿਧਾਇਕ ਨਾਗਰਾ ਨੇ ਖਿਡਾਰੀਆਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਚੰਗਾ ਖਿਡਾਰੀ ਉਹੀ ਹੁੰਦਾ ਹੈ ਜੋ ਕਿ ਜਿੱਤ ਤੇ ਹਾਰ ਨੂੰ ਖਿੜੇ ਮੱਥੇ ਸਵਿਕਾਰ ਕਰੇ ਅਤੇ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣੀ ਖੇਡ ਪ੍ਰਤਿਭਾ ਦੇ ਜੋਹਰ ਵਿਖਾਵੇ। ਉਨ੍ਹਾਂ ਕਿਹਾ ਕਿ ਅਜਿਹੇ ਕੁਸ਼ਤੀ ਦੰਗਲ ਹੋਰਨਾ ਪਿੰਡਾਂ ਵਿੱਚ ਵੀ ਹੋਣੇ ਚਾਹੀਦੇ ਹਨ ਕਿਉਂਕਿ ਅਜਿਹੇ ਖੇਡ ਮੇਲੇ ਵੇਖ ਕੇ ਨੌਜਵਾਨਾਂ ਵਿੱਚ ਖੇਡਾਂ ਨਾਲ ਜੁੜਨ ਦੀ ਲਗਨ ਵੀ ਪੈਦਾ ਹੁੰਦੀ ਹੈ।ਇਥੇ ਵਰਨਣਯੋਗ ਹੈ ਕਿ ਇਸ ਕੁਸ਼ਤੀ ਦੰਗਲ ਵਿੱਚ 51000 ਰੁਪਏ ਦੀ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਨੇ ਜੋਧਾਂ ਖਡੂਰ ਸਾਹਿਬ ਨੂੰ ਹਰਾ ਕੇ  ਜਿੱਤੀ ਅਤੇ ਮਾਨਾ ਡੂਮਛੇੜੀ ਨੇ ਪ੍ਰਭਪਾਲ ਨੂੰ ਹਰਾ ਕੇ 31000 ਰੁਪਏ ਦੀ ਝੰਡੀ ਜਿੱਤੀ। ਇਸ ਮੌਕੇ ਜਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ,ਸਰਪੰਚ ਕਰਮ ਸਿੰਘ ਅਨਾਇਤਪੁਰਾ, ਪੰਚ ਅਵਤਾਰ ਸਿੰਘ, ਸਵਰਨਜੀਤ ਕੌਰ, ਰਣਧੀਰ ਸਿੰਘ ਨੰਬਰਦਾਰ, ਪ੍ਰਕਾਸ਼ ਸਿੰਘ, ਹਰਚੰਦ ਸਿੰਘ, ਜਸਵੰਤ ਸਿੰਘ, ਅਮਰੀਕ ਕੌਰ,ਜਸਵਿੰਦਰ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਸਰਵਰਿੰਦਰ ਸਿੰਘ, ਬਚਿੱਤਰ ਸਿੰਘ,ਰਵੀ,ਸਰਪੰਚ ਦਰਸ਼ਨ ਸਿੰਘ, ਛਿੰਦਰ ਸਿੰਘ, ਸਰਪੰਚ ਜਸਵਿੰਦਰ ਕੌਰ,ਸਰਪੰਚ ਚੰਨਾ ਸਿੰਘ,ਮਲਕੀਤ ਸਿੰਘ, ਬਲਵਿੰਦਰ ਸਿੰਘ,ਸਰਪੰਚ ਲਾਭ ਸਿੰਘ,ਤਰਨਜੀਤ ਸਿੰਘ, ਗੁਰਮੀਤ ਸਿੰਘ,ਅਮਰੀਕ ਸਿੰਘ ਮੈਣੀ, ਗੁਰਨਾਮ ਸਿੰਘ, ਅਮਰਜੀਤ ਸਿੰਘ,ਭੁਪਿੰਦਰ ਸਿੰਘ, ਹਸ਼ਦੀਪ, ਕਰਨ ਤੋਂ ਇਲਾਵਾ ਖੇਡ ਪ੍ਰੇਮੀ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ।

 

Tags: Kuljit Singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD