ਖੇਡਾਂ ਸਾਡੇ ਜੀਵਨ ਦਾ ਜਰੂਰੀ ਅੰਗ ਹਨ ਅਤੇ ਪੰਜਾਬ ਸਰਕਾਰ ਖੇਡਾਂ ਨੂੰ ਬੜਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਪਟਿਆਲਾ ਵਿਖੇ ਲਗਭਗ 100 ਕਰੋੜ ਦੀ ਲਾਗਤ ਨਾਲ ਖੇਡ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਥੇ ਖਿਡਾਰੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਅਨਾਇਤਪੁਰਾ ਵਿਖੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਅਨਾਇਤਪੁਰਾ ਵਿਖੇ ਕਰਵਾਏ ਗਏ ਕੁਸ਼ਤੀ ਦੰਗਲ ਮੁਕਾਬਲਿਆਂ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਬਹੁਤ ਜਰੂਰੀ ਹੈ ਕਿਉਂਕਿ ਖੇਡਾਂ ਹੀ ਇੱਕ ਅਜਿਹਾ ਮਾਧਿਅਮ ਹਨ ਜਿਸ ਨਾਲ ਜੁੜ ਕੇ ਨੌਜਵਾਨ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਸਕਦੇ ਹਨ।ਸ. ਨਾਗਰਾ ਨੇ ਦੱਸਿਆ ਕਿ ਖੇਡਾਂ ਨੂੰ ਬੜਾਵਾ ਦੇਣ ਲਈ ਪੰਜਾਬ ਸਰਕਾਰ ਪਹਿਲੀ ਦਸੰਬਰ ਤੋਂ ਕਬੱਡੀ ਕੱਪ ਕਰਵਾਉਣ ਜਾ ਰਹੀ ਹੈ ਜਿਸ ਵਿੱਚ ਕਈ ਦੇਸ਼ਾਂ ਦੀਆਂ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਕਬੱਡੀ ਕੱਪ ਦੇ ਆਯੋਜਨ ਨਾਲ ਜਿਥੇ ਨੌਜਵਾਨਾਂ ਵਿੱਚ ਖੇਡਾਂ ਨਾਲ ਜੁੜਨ ਦਾ ਮੌਕਾ ਮਿਲੇਗਾ ਉਥੇ ਹੀ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਵੀ ਹੋਰ ਵਧੇਰੇ ਪ੍ਰਚਲੱਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਚੁਸਤ ਦਰੁਸਤ ਰੱਖਦੀਆਂ ਹਨ ਉਥੇ ਹੀ ਖਿਡਾਰੀਆਂ ਨੂੰ ਮਾਨਸਿਕ ਪੱਧਰ 'ਤੇ ਵੀ ਤੰਦਰੁਸਤ ਰੱਖਦੀਆਂ ਹਨ। ਇਸ ਤੋਂ ਇਲਾਵਾ ਖੇਡਾਂ ਨਾਲ ਜੁੜ ਕੇ ਨੌਜਵਾਨ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰ ਸਕਦੇ ਹਨ।ਵਿਧਾਇਕ ਨਾਗਰਾ ਨੇ ਖਿਡਾਰੀਆਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਚੰਗਾ ਖਿਡਾਰੀ ਉਹੀ ਹੁੰਦਾ ਹੈ ਜੋ ਕਿ ਜਿੱਤ ਤੇ ਹਾਰ ਨੂੰ ਖਿੜੇ ਮੱਥੇ ਸਵਿਕਾਰ ਕਰੇ ਅਤੇ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣੀ ਖੇਡ ਪ੍ਰਤਿਭਾ ਦੇ ਜੋਹਰ ਵਿਖਾਵੇ। ਉਨ੍ਹਾਂ ਕਿਹਾ ਕਿ ਅਜਿਹੇ ਕੁਸ਼ਤੀ ਦੰਗਲ ਹੋਰਨਾ ਪਿੰਡਾਂ ਵਿੱਚ ਵੀ ਹੋਣੇ ਚਾਹੀਦੇ ਹਨ ਕਿਉਂਕਿ ਅਜਿਹੇ ਖੇਡ ਮੇਲੇ ਵੇਖ ਕੇ ਨੌਜਵਾਨਾਂ ਵਿੱਚ ਖੇਡਾਂ ਨਾਲ ਜੁੜਨ ਦੀ ਲਗਨ ਵੀ ਪੈਦਾ ਹੁੰਦੀ ਹੈ।ਇਥੇ ਵਰਨਣਯੋਗ ਹੈ ਕਿ ਇਸ ਕੁਸ਼ਤੀ ਦੰਗਲ ਵਿੱਚ 51000 ਰੁਪਏ ਦੀ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਨੇ ਜੋਧਾਂ ਖਡੂਰ ਸਾਹਿਬ ਨੂੰ ਹਰਾ ਕੇ ਜਿੱਤੀ ਅਤੇ ਮਾਨਾ ਡੂਮਛੇੜੀ ਨੇ ਪ੍ਰਭਪਾਲ ਨੂੰ ਹਰਾ ਕੇ 31000 ਰੁਪਏ ਦੀ ਝੰਡੀ ਜਿੱਤੀ। ਇਸ ਮੌਕੇ ਜਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ,ਸਰਪੰਚ ਕਰਮ ਸਿੰਘ ਅਨਾਇਤਪੁਰਾ, ਪੰਚ ਅਵਤਾਰ ਸਿੰਘ, ਸਵਰਨਜੀਤ ਕੌਰ, ਰਣਧੀਰ ਸਿੰਘ ਨੰਬਰਦਾਰ, ਪ੍ਰਕਾਸ਼ ਸਿੰਘ, ਹਰਚੰਦ ਸਿੰਘ, ਜਸਵੰਤ ਸਿੰਘ, ਅਮਰੀਕ ਕੌਰ,ਜਸਵਿੰਦਰ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਸਰਵਰਿੰਦਰ ਸਿੰਘ, ਬਚਿੱਤਰ ਸਿੰਘ,ਰਵੀ,ਸਰਪੰਚ ਦਰਸ਼ਨ ਸਿੰਘ, ਛਿੰਦਰ ਸਿੰਘ, ਸਰਪੰਚ ਜਸਵਿੰਦਰ ਕੌਰ,ਸਰਪੰਚ ਚੰਨਾ ਸਿੰਘ,ਮਲਕੀਤ ਸਿੰਘ, ਬਲਵਿੰਦਰ ਸਿੰਘ,ਸਰਪੰਚ ਲਾਭ ਸਿੰਘ,ਤਰਨਜੀਤ ਸਿੰਘ, ਗੁਰਮੀਤ ਸਿੰਘ,ਅਮਰੀਕ ਸਿੰਘ ਮੈਣੀ, ਗੁਰਨਾਮ ਸਿੰਘ, ਅਮਰਜੀਤ ਸਿੰਘ,ਭੁਪਿੰਦਰ ਸਿੰਘ, ਹਸ਼ਦੀਪ, ਕਰਨ ਤੋਂ ਇਲਾਵਾ ਖੇਡ ਪ੍ਰੇਮੀ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ।