Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਈ ਲੌਂਗੋਵਾਲ ਨੂੰ ਪੰਥਕ ਸੇਵਾਵਾਂ ਸਦਕਾ ਪੰਥ ਨੇ ਮੁੜ ਤੀਜੀ ਵਾਰ ਮਾਣ ਦਿਤਾ : ਬਾਬਾ ਹਰਨਾਮ ਸਿੰਘ ਖ਼ਾਲਸਾ

ਭਾਈ ਮਹਿਤਾ, ਭਾਈ ਨਵਾਂ ਸ਼ਹਿਰ ਅਤੇ ਭਾਈ ਧਾਮੀ ਦੀ ਚੋਣ 'ਤੇ ਖ਼ੁਸ਼ੀ ਦਾ ਕੀਤਾ ਇਜ਼ਹਾਰ

Web Admin

Web Admin

5 Dariya News

ਮਹਿਤਾ/ਅੰਮ੍ਰਿਤਸਰ , 27 Nov 2019

Last updated on: Nov 27, 2019, 00:00 IST

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਮੁੜ ਤੀਜੇ ਵਾਰ ਪ੍ਰਧਾਨ ਚੁਣੇ ਜਾਣ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਧਾਈ ਦਿਤੀ ਹੈ ਅਤੇ ਸਰਬ ਸੰਮਤੀ ਨਾਲ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਬਖ਼ਸ਼ ਸਿੰਘ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਤੋਂ ਇਲਾਵਾ ਹੋਰਨਾਂ ੧੧ ਪੰਥਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵਿਚ ਅੰਤਿੰ੍ਰਗ ਕਮੇਟੀ ਮੈਂਬਰ ਵਜੋਂ ਅਹਿਮ ਸੇਵਾਵਾਂ ਸੌਂਪੀਆਂ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਲੌਂਗੋਵਾਲ ਅਤੇ ਉਕਤ ਟੀਮ ਨੂੰ ਪੰਥਕ ਸੇਵਾਵਾਂ ਬਦਲੇ ਕੌਮ ਨੇ ਇਹ ਮਾਣ ਦਿਤਾ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਭਾਈ ਲੌਂਗੋਵਾਲ ਅਤੇ ਉਕਤ ਟੀਮ ਤੋਂ ਬਹੁਤ ਵਡੀਆਂ ਆਸਾਂ ਹਨ ਅਤੇ ਇਹ ਟੀਮ ਪੰਥ 'ਚ ਆਈ ਨਿਘਾਰ ਨੂੰ ਦੂਰ ਕਰਦਿਆਂ ਪੰਥਕ ਮਾਮਲਿਆਂ ਨੂੰ ਸਹੀ ਦਿਸ਼ਾ ਵਿਚ ਵਾਚਣ, ਹੱਲ ਕਰਨ ਤੋਂ ਇਲਾਵਾ ਕੌਮ ਦੀ ਸੇਵਾ ਨੂੰ ਪਹਿਲਾਂ ਨਾਲੋਂ ਵੱਧ ਸਮਰਪਿਤ ਅਤੇ ਤਰਜੀਹ ਦੇਵੇਗੀ। ਇਸ ਮੌਕੇ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਦਾ ਸਵਾਗਤ ਕਰਨ ਵਾਲਿਆਂ ਵਿਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਭਾਈ ਜਸਬੀਰ ਸਿੰਘ ਖ਼ਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਗਿਆਨੀ ਜੀਵਾ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੰਤ ਚਰਨਜੀਤ ਸਿੰਘ ਜੱਸੋਵਾਲ, ਗਿਆਨੀ ਪਲਵਿੰਦਰਪਾਲ ਸਿੰਘ ਬੁੱਟਰ ਅਤੇ ਪ੍ਰੋ: ਸਰਚਾਂਦ ਸਿੰਘ ਵੀ ਸ਼ਾਮਿਲ ਹਨ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD