Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਂਸਰ ਦੇ ਮਰੀਜ਼ਾਂ ਨੂੰ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਤੋਂ ਮਿਲੀ ਵੱਡੀ ਰਾਹਤ: ਸਿਵਲ ਸਰਜਨ

ਕੈਂਸਰ ਦੇ ਮਰੀਜ਼ਾਂ ਨੂੰ ਸਬਸਿਡੀ ਵਾਲੇ ਇਲਾਜ਼ ਲਈ ਹੁਣ ਬੀਕਾਨੇਰ ਜਾਣ ਦੀ ਜ਼ਰੂਰਤ ਨਹੀਂ

Web Admin

Web Admin

5 Dariya News

ਮਾਨਸਾ , 27 Nov 2019

ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ, ਪੰਜਾਬ ਸਰਕਾਰ ਅਤੇ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੇ ਸਹਿਯੋਗ ਨਾਲ ਕੈਂਸਰ ਪ੍ਰਭਾਵਿਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ ਸਾਹਮਣੇ ਆਇਆ ਹੈ ਜਿੰਨ੍ਹਾਂ ਨੂੰ ਹੁਣ ਸਬਸਿਡੀ ਵਾਲੇ ਕੈਂਸਰ ਦੇ ਇਲਾਜ ਲਈ ਬੀਕਾਨੇਰ ਜਾਣ ਦੀ ਜ਼ਰੂਰਤ ਨਹੀਂ ਹੈ। ਸਬਸਿਡੀ ਵਾਲੇ ਰੇਟਾਂ ਤੇ ਕੈਂਸਰ ਦਾ ਸਰਬੋਤਮ ਇਲਾਜ ਹੁਣ ਹੋਮੀ ਭਾਭਾ ਹਸਪਤਾਲ ਸੰਗਰੂਰ ਵਿਖੇ ਉਪਲਬਧ ਹੈ।ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਕੈਂਸਰ ਦੀ ਰੋਕਥਾਮ ਅਤੇ ਇਲਾਜ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਯੋਜਿਤ ਪੰਜ ਰੋਜ਼ਾ ਵਰਕਸ਼ਾਪ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਸਬੰਧੀ ਜਾਣਕਾਰੀ ਦਿੱਤੀ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਹੋਮੀ ਭਾਭਾ ਕੈਂਸਰ ਹਸਪਤਾਲ (ਐਚ.ਬੀ.ਸੀ.ਐੱਚ) ਸੰਗਰੂਰ ਅਤੇ ਟਾਟਾ ਮੈਮੋਰੀਅਲ ਸੈਂਟਰ (ਟੀ.ਐਮ.ਸੀ.) ਮੁੰਬਈ ਇਸ ਸਮਾਰੋਹ ਦਾ ਆਯੋਜਨ ਕਰ ਰਹੇ ਹਨ। ਵਰਕਸ਼ਾਪ ਦੌਰਾਨ ਮੈਡੀਕਲ ਅਧਿਕਾਰੀ, ਕਮਿਊਨਿਟੀ ਸਿਹਤ ਅਧਿਕਾਰੀ, ਆਸ਼ਾ ਵਰਕਰ, ਏ.ਐਨ.ਐਮਜ਼ ਅਤੇ ਆਂਗਣਵਾੜੀ ਵਰਕਰਾਂ ਨੂੰ ਲੋਕਾਂ ਕੈਂਸਰ ਦੀ ਛੇਤੀ ਪਹਿਚਾਣ ਬਾਰੇ ਦੱਸਣ ਦੇ ਤਰੀਕਿਆਂ ਬਾਰੇ ਸੰਵੇਦਨਸ਼ੀਲ ਕੀਤਾ ਗਿਆ। ਡਾ. ਲਾਲ ਚੰਦ ਠਕਰਾਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੈਂਸਰ ਦੇ ਮਰੀਜਾਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਲਦ ਹੀ ਐਚ.ਬੀ.ਸੀ. ਸੰਗਰੂਰ ਵੱਲੋਂ ਇਕ ਰੋਜ਼ਾ ਓ.ਪੀ.ਡੀ. ਸਿਵਲ ਹਸਪਤਾਲ ਮਾਨਸਾ ਵਿਖੇ ਸ਼ੁਰੂ ਕੀਤੀ ਜਾਵੇਗੀ। ਐਚ.ਬੀ.ਸੀ.ਸੀ. ਸੰਗਰੂਰ ਵਿਖੇ ਉਪਲਬਧ ਸਹੂਲਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੈਂਸਰ ਦੇ ਇਲਾਜ਼ ਲਈ ਕੀਮੋਥੈਰੇਪੀ ਦੀਆਂ ਦਵਾਈਆਂ 67 ਫ਼ੀਸਦੀ ਸਬਸਿਡੀ ਦਰਾਂ ਤੇ ਉਪਲਬਧ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਤਹਿਤ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਦਾ ਮੁਫਤ ਇਲਾਜ਼ ਦਿੱਤਾ ਜਾਂਦਾ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਕੈਂਸਰ ਦੇ ਮਰੀਜਾਂ ਦੀ ਗਿਣਤੀ 1 ਲੱਖ ਦੀ ਆਬਾਦੀ ਪਿੱਛੇ 57 ਮਰੀਜ਼ਾਂ ਦੀ ਹੈ। ਸਰਕਾਰ ਨੇ ਘਰ-ਘਰ ਸਰਵੇ ਕੀਤਾ, ਜਿਸ ਦੌਰਾਨ ਮਾਨਸਾ ਵਿਖੇ ਕੈਂਸਰ ਦੇ 450 ਮਰੀਜ਼ ਰਜਿਸਟਰਡ ਹੋਏੇ। ਉਪਲਬਧ ਅੰਕੜਿਆਂ ਅਨੁਸਾਰ ਮਰਦਾਂ ਨਾਲੋ ਔਰਤਾਂ ਵਧੇਰੇ ਕੈਂਸਰ ਨਾਲ ਗ੍ਰਸਤ ਹਨ।ਐਚ.ਬੀ.ਸੀ. ਸੰਗਰੂਰ ਤੋਂ ਡਾ. ਪ੍ਰਮੋਦ ਖਰਾੜੇ, ਟੀ.ਐਮ.ਸੀ. ਮੁੰਬਈ ਤੋਂ ਸ੍ਰੀ ਅੰਬੂਮਨੀ, ਟੀ.ਐਮ.ਸੀ. ਡਾ. ਸ਼ਰਮਿਲਾ ਪਿੰਪਲੇ, ਟੀ.ਐਮ.ਸੀ. ਮੁੰਬਈ ਤੋਂ ਡਾ. ਗੌਰਵੀ ਮਿਸ਼ਰਾ, ਸ੍ਰੀਮਤੀ ਪਰੇਸ਼ੀ ਮਜ਼ੁਮਦਾਰ ਸੀਨੀਅਰ ਮੈਡੀਕਲ ਸਮਾਜ ਸੇਵਕ, ਸ੍ਰੀਮਤੀ ਅਨੁਰਾਧਾ ਸੀਨੀਅਰ ਮੈਡੀਕਲ ਸਮਾਜ ਸੇਵਕ, ਡਾ. ਡੋਲੋਰੋਸਾ ਸੀਨੀਅਰ ਰੈਜ਼ੀਡੈਂਟ ਟੀ.ਐਮ.ਸੀ. ਮੁੰਬਈ ਅਤੇ ਡਾ. ਵਸੁੰਧਰਾ ਸੀਨੀਅਰ ਪ੍ਰੋਜੈਕਟ ਮੈਨੈਜ਼ਰ ਟੀ.ਐਮ.ਸੀ ਨੇ ਸਮੂਹ ਹਾਜਰੀਨ ਨੂੰ ਕੈਂਸਰ ਦੀਆਂ ਕਿਸਮਾਂ, ਰੋਕਥਾਮ ਅਤੇ ਇਲਾਜ ਬਾਰੇ ਸੰਬੋਧਨ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਡੀ.ਐਮ.ਸੀ. ਡਾ. ਰਣਜੀਤ ਸਿੰਘ ਰਾਏ ਵੀ ਮੌਜੂਦ ਸਨ।

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD